ਸ਼੍ਰੋਮਣੀ ਅਕਾਲੀ ਦਲ ਅਤੇ BSP ਮਿਲਕੇ ਲੜਨਗੇ ਜਲੰਧਰ ਜ਼ਿਮਨੀ ਚੋਣ-ਸੁਖਬੀਰ ਬਾਦਲ
ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ Sukhbir Badal ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਜ਼ਿਮਨੀ ਚੋਣ ਬਹੁਜਨ ਸਮਾਜ ਪਾਰਟੀ ਨਾਲ ਮਿਲਕੇ ਲੜਨਗੇ। ਸੁਖਬੀਰ ਬਾਦਲ ਨੇ ਇਸ ਦੌਰਾਨ ਪੰਜਾਬ ਸਰਕਾਰ ਨੂੰ ਵੀ ਨਿਸ਼ਾਨੇ 'ਤੇ ਲਿਆ।

BSP ਨਾਲ ਮਿਲਕੇ ਲੜਾਂਗੇ ਜਲੰਧਰ ਜ਼ਿਮਨੀ ਚੋਣ-ਸੁਖਬੀਰ ਬਾਦਲ।
ਜਲੰਧਰ ਨਿਊਜ। ਲੋਕਸਭਾ ਦੀ ਜਲੰਧਰ ਜ਼ਿਮਨੀ ਚੋਣ (Jalandhar BY Poll) ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਜਲੰਧਰ ਵਿੱਚ ਮੀਟਿੰਗ ਕੀਤੀ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਹੋਰ ਲੀਡਰਸ਼ਿਪ ਹਾਜ਼ਰ ਸੀ।
ਇਹ ਮੀਟਿੰਗ ਕਰੀਬ ਦੋ ਘੰਟੇ ਚੱਲੀ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਵੀ ਕੀਤੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਜਲੰਧਰ ਜਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਨਾਲ ਮਿਲਕੇ ਲੜੇਗਾ। ਦੱਸ ਦੇਈਏ ਕਿ ਮੀਟਿੰਗ ਵਿੱਚ ਚੋਣਾਂ ਦੀਆਂ ਤਿਆਰੀਆਂ ਅਤੇ ਉਮੀਦਵਾਰ ਦੇ ਨਾਂਅ ਨੂੰ ਲੈ ਕੇ ਚਰਚਾ ਕੀਤੀ ਗਈ।