BSP ਨਾਲ ਮਿਲਕੇ ਲੜਾਂਗੇ ਜਲੰਧਰ ਜ਼ਿਮਨੀ ਚੋਣ-ਸੁਖਬੀਰ ਬਾਦਲ।
ਜਲੰਧਰ ਨਿਊਜ। ਲੋਕਸਭਾ ਦੀ ਜਲੰਧਰ
ਜ਼ਿਮਨੀ ਚੋਣ (Jalandhar BY Poll) ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਜਲੰਧਰ ਵਿੱਚ ਮੀਟਿੰਗ ਕੀਤੀ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਹੋਰ ਲੀਡਰਸ਼ਿਪ ਹਾਜ਼ਰ ਸੀ।
ਇਹ ਮੀਟਿੰਗ ਕਰੀਬ ਦੋ ਘੰਟੇ ਚੱਲੀ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਵੀ ਕੀਤੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਜਲੰਧਰ ਜਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਨਾਲ ਮਿਲਕੇ ਲੜੇਗਾ। ਦੱਸ ਦੇਈਏ ਕਿ ਮੀਟਿੰਗ ਵਿੱਚ ਚੋਣਾਂ ਦੀਆਂ ਤਿਆਰੀਆਂ ਅਤੇ ਉਮੀਦਵਾਰ ਦੇ ਨਾਂਅ ਨੂੰ ਲੈ ਕੇ ਚਰਚਾ ਕੀਤੀ ਗਈ।
ਜਲਦ ਕਰਾਂਗੇ ਉਮੀਦਵਾਰ ਦਾ ਐਲਾਨ-ਸੁਖਬੀਰ
ਪ੍ਰੈੱਸ ਕਾਨਫਰੰਸ ਦੌਰਾਨ
ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਦੋਹੇਂ ਪਾਰਟੀਆਂ ਜਲੰਧਰ ਜਿਮਨੀ ਇੱਕਠੇ ਲੜਨਗੀਆਂ ਤੇ 13 ਮਈ ਨੂੰ ਸਾਡੀ ਹੀ ਜਿੱਤ ਹੋਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿਹਾ ਭਵਿੱਖ ਵਿੱਚ ਦੋਹੇਂ ਪਾਰਟੀਆਂ ਵੱਲੋਂ ਮਿਲਕੇ ਪੰਜਾਬ ਵਿੱਚ ਸਰਕਾਰ ਵੀ ਬਣਾਈ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਸ ਦੌਰਾਨ ਪੰਜਾਬ ਸਰਕਾਰ ਤੇ ਵੀ ਜੰਮਕੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਹੁਣ ਪੰਜਾਬ ਸਰਕਾਰ ਨੇ ਦਫਤਰਾਂ ਦਾ ਜਿਹੜਾ ਟਾਈਮ ਬਦਲਿਆ ਹੈ ਉਹ ਵੀ ਪੂਰੀ ਤਰ੍ਹਾਂ ਗਲਤ ਫੈਸਲਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਬਿਜਲੀ ਸਰਪਲੱਸ ਤਾ ਕੀ ਕਰਨੀ ਹੈ ਇਹ ਤਾਂ ਗਮਰੀਆਂ ਵਿੱਚ ਲੋਕਾਂ ਨੂੰ ਪੂਰੀ ਬਿਜਲੀ ਵੀ ਨਹੀਂ ਦੇ ਪਾਉਣਗੇ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦਾ ਇਹ ਫ਼ੈਸਲਾ ਲਿਆ ਹੈ, ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਸਰਕਾਰ ਆਪਣੀ ਨਾਕਾਮੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜਲਦ ਕੀਤਾ ਜਾਵੇਗਾ ਉਮੀਦਵਾਰ ਦਾ ਐਲਾਨ-ਸੁਖਬੀਰ
ਸੁਖਬੀਰ ਬਾਦਲ ਨੇ ਕਿਹਾ ਕਿ ਜਲੰਧਰ ਜਿਮਨੀ ਚੋਣ ਲਈ ਉਨ੍ਹਾਂ ਵੱਲੋਂ ਜਲਦੀ ਹੀ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਮਾਨ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ
ਪੰਜਾਬ ਸਰਕਾਰ (Punjab Govt) ਨੇ ਅਧਿਕਾਰੀਆਂ ਨੂੰ ਕਿਸਾਨਾਂ ਦਾ ਸਿਰਫ 33 ਫੀਸਦੀ ਨੁਕਸਾਨ ਦਿਖਾਉਣ ਦੇ ਆਦੇਸ਼ ਦਿੱਤੇ ਹਨ। ਉਨਾ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਅਕਾਲੀ ਦਲ ਅਤੇ ਬਸਪਾ ਮਿਲ ਕੇ ਇਸ ਦਾ ਸਖ਼ਤ ਵਿਰੋਧ ਕਰਨਗੇ।
‘ਖਰਾਬ ਹੈ ਹਾਲੇ ਵੀ ਪੰਜਾਬ ਦੀ ਕਾਨੂੰਨ ਵਿਵਸਥਾ’
ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਜਲੰਧਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨਾਲ ਲੋਕਾਂ ਨੇ ਸੰਗਰੂਰ ਚੋਣਾਂ ‘ਚ ਕੀਤਾ ਸੀ, ਉਸੇ ਤਰ੍ਹਾਂ ਜਲੰਧਰ ‘ਚ ਵੀ ਕੀਤਾ ਜਾਵੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਬਹੁਮਤ ਨਾਲ ਜਿੱਤ ਦੁਆਈ ਜਾਵੇ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ