AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ‘ਚ ਪਲੈਨਡ ਚੋਰੀ! ਵਪਾਰੀ ਦੀ ਗੱਡੀ ਦਾ ਟਾਇਰ ਪੰਕਚਰ ਕਰਕੇ 10 ਲੱਖ ਲੈ ਉੱਡੇ ਚੋਰ

ਪੀੜਤ ਦੇ ਭਰਾ ਗੁਨਿਤ ਪਾਲ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਦੇ ਵੱਡੇ ਭਰਾ ਕਿੱਲਾਂ ਦੇਖਣ ਲਈ ਗੱਡੀ ਤੋਂ ਬਾਹਰ ਨਿਕਲੇ, ਕਰੀਬ ਦੋ ਮਿੰਟਾਂ ਦੇ ਅੰਦਰ ਹੀ ਇੱਕ ਵਿਅਕਤੀ ਆਇਆ, ਡਰਾਈਵਰ ਸਾਈਡ ਦਾ ਦਰਵਾਜ਼ਾ ਖੋਲ੍ਹਿਆ ਤੇ ਪਿਛਲੀ ਸੀਟ 'ਤੇ ਰੱਖਿਆ ਬੈਗ ਚੁੱਕ ਕੇ ਫ਼ਰਾਰ ਹੋ ਗਿਆ। ਬੈਗ 'ਚ ਕਰੀਬ 10 ਲੱਖ ਰੁਪਏ ਨਕਦ ਸਨ। ਬਾਅਦ 'ਚ ਸੀਸੀਟੀਵੀ ਫੁਟੇਜ ਚੈੱਕ ਕਰਨ 'ਤੇ ਚੋਰੀ ਦੀ ਪੁਸ਼ਟੀ ਹੋਈ।

ਜਲੰਧਰ 'ਚ ਪਲੈਨਡ ਚੋਰੀ! ਵਪਾਰੀ ਦੀ ਗੱਡੀ ਦਾ ਟਾਇਰ ਪੰਕਚਰ ਕਰਕੇ 10 ਲੱਖ ਲੈ ਉੱਡੇ ਚੋਰ
davinder-kumar-jalandhar
| Updated On: 03 Sep 2026 08:34 AM IST
Share

ਜਲੰਧਰ ਦੇ ਬੀਐਮਸੀ ਚੌਕ ਨੇੜੇ ਕੇਸਰ ਪੈਟਰੋਲ ਪੰਪ ਦੇ ਬਾਹਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਕ ਵਪਾਰੀ ਦੀ ਕਾਰ ‘ਚ ਰੱਖਿਆ 10 ਲੱਖ ਰੁਪਏ ਨਕਦ ਨਾਲ ਭਰਿਆ ਬੈਗ ਚੋਰ ਲੈ ਕੇ ਫ਼ਰਾਰ ਹੋ ਗਏ। ਘਟਨਾ ਸੋਮਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਪੀੜਤ ਨੇ ਥਾਣਾ ਨੰਬਰ 12 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਟਾਇਰ ‘ਚ ਕਿੱਲਾਂ ਮਾਰ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਜਾਣਕਾਰੀ ਮੁਤਾਬਕ ਅੱਡਾ ਹੁਸ਼ਿਆਰਪੁਰ ਸਥਿਤ ਭਾਟੀਆ ਇਲੈਕਟ੍ਰਿਕ ਸਟੋਰ ਦੇ ਮਾਲਕ ਸਰਣ ਪਾਲ ਸਿੰਘ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਘਰ ਜਾ ਰਹੇ ਸਨ। ਕੰਪਨੀ ਬਾਗ ਚੌਕ ਨੇੜੇ ਸ੍ਰੀ ਰਾਮ ਚੌਕ ‘ਤੇ ਉਨ੍ਹਾਂ ਦੀ ਕਾਰ ਦਾ ਟਾਇਰ ਪ੍ਰੈਸ਼ਰ ਸੈਂਸਰ ਵੱਜਣ ਲੱਗਾ। ਟਾਇਰ ਦੀ ਹਵਾ ਘੱਟ ਹੁੰਦੀ ਦੇਖ ਉਹ ਕੇਸਰ ਪੈਟਰੋਲ ਪੰਪ ‘ਤੇ ਪੰਕਚਰ ਲਗਵਾਉਣ ਲਈ ਰੁਕੇ। ਪੰਕਚਰ ਵਾਲੇ ਨੇ ਦੱਸਿਆ ਕਿ ਟਾਇਰ ‘ਚ ਮੋਟੀਆਂ-ਮੋਟੀਆਂ ਕਿੱਲਾਂ ਮਾਰੀਆਂ ਹੋਈਆਂ ਹਨ।

ਪੀੜਤ ਦੇ ਭਰਾ ਗੁਨਿਤ ਪਾਲ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਦੇ ਵੱਡੇ ਭਰਾ ਕਿੱਲਾਂ ਦੇਖਣ ਲਈ ਗੱਡੀ ਤੋਂ ਬਾਹਰ ਨਿਕਲੇ, ਕਰੀਬ ਦੋ ਮਿੰਟਾਂ ਦੇ ਅੰਦਰ ਹੀ ਇੱਕ ਵਿਅਕਤੀ ਆਇਆ, ਡਰਾਈਵਰ ਸਾਈਡ ਦਾ ਦਰਵਾਜ਼ਾ ਖੋਲ੍ਹਿਆ ਤੇ ਪਿਛਲੀ ਸੀਟ ‘ਤੇ ਰੱਖਿਆ ਬੈਗ ਚੁੱਕ ਕੇ ਫ਼ਰਾਰ ਹੋ ਗਿਆ। ਬੈਗ ‘ਚ ਕਰੀਬ 10 ਲੱਖ ਰੁਪਏ ਨਕਦ ਸਨ। ਬਾਅਦ ‘ਚ ਸੀਸੀਟੀਵੀ ਫੁਟੇਜ ਚੈੱਕ ਕਰਨ ‘ਤੇ ਚੋਰੀ ਦੀ ਪੁਸ਼ਟੀ ਹੋਈ। ਉਨ੍ਹਾਂ ਇਲਜ਼ਾਮ ਲਗਾਇਆ ਹੈ ਕਿ ਇਹ ਪੂਰੀ ਤਰ੍ਹਾਂ ਪਲੈਨਡ ਚੋਰੀ ਸੀ ਤੇ ਚੋਰਾਂ ਨੇ ਹੀ ਗੱਡੀ ਦਾ ਟਾਇਰ ਪੰਕਚਰ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਪੁਲਿਸ ਮੌਕੇ ‘ਤੇ ਪਹੁੰਚੀ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 12 ਦੇ ਐੱਸਐੱਚਓ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਪੈਟਰੋਲ ਪੰਪ ਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ‘ਚ ਲੈ ਲਈ ਹੈ। ਫ਼ਿਲਹਾਲ ਪੁਲਿਸ ਵੱਲੋਂ ਫੁਟੇਜ ਖੰਗਾਲ ਕੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵਪਾਰੀਆਂ ‘ਚ ਰੋਸ

ਗੁਨਿਤ ਪਾਲ ਸਿੰਘ ਨੇ ਕਿਹਾ ਕਿ ਉਹ ਸ਼ਹਿਰ ਦੇ ਪ੍ਰਤਿਸ਼ਠਿਤ ਵਪਾਰੀ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ‘ਚ ਨਾਕਾਬੰਦੀ ਦੇ ਬਾਵਜੂਦ ਦਿਨ-ਦਿਹਾੜੇ ਅਜਿਹੀਆਂ ਵਾਰਦਾਤਾਂ ਹੋ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਵਪਾਰੀ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਦਾ ਕੀ ਹੋਵੇਗਾ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਚੋਰੀ ਕੀਤੀ ਰਕਮ ਬਰਾਮਦ ਕੀਤੀ ਜਾਵੇ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...