AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲਿਆਂਵਾਲਾ ਬਾਗ ਸ਼ਹੀਦੀ ਦਿਵਸ ‘ਤੇ ਸ਼ਹੀਦਾਂ ਨੂੰ ਨਮਨ, ਸਿਆਸੀ ਆਗੂਆਂ ਨੇ ਇਕੱਠੇ ਹੋ ਕੇ ਦਿੱਤੀ ਸ਼ਰਧਾਂਜਲੀ

13 ਅਪ੍ਰੈਲ 1919 ਦਾ ਜਲ੍ਹਿਆਂਵਾਲਾ ਬਾਗ ਕਤਲਕਾਂਡ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅੱਜ ਵੀ ਲੋਕ ਜਲ੍ਹਿਆਂਵਾਲਾ ਬਾਗ ਵਿੱਚ ਸ਼ਹੀਦ ਹੋਏ ਬੇਗੁਨਾਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚਦੇ ਹਨ। ਇਸ ਦਿਨ ਜਨਰਲ ਡਾਇਰ ਵੱਲੋਂ ਕੀਤੇ ਗਏ ਮਨੁੱਖੀ ਘਾਣ ਦੀਆਂ ਯਾਦਾਂ ਫਿਰ ਤਾਜ਼ਾ ਹੋ ਜਾਂਦੀਆਂ ਹਨ।

ਜਲਿਆਂਵਾਲਾ ਬਾਗ ਸ਼ਹੀਦੀ ਦਿਵਸ 'ਤੇ ਸ਼ਹੀਦਾਂ ਨੂੰ ਨਮਨ, ਸਿਆਸੀ ਆਗੂਆਂ ਨੇ ਇਕੱਠੇ ਹੋ ਕੇ ਦਿੱਤੀ ਸ਼ਰਧਾਂਜਲੀ
lalit-sharma
| Updated On: 13 Apr 2026 18:29 PM IST
Share

ਅੰਮ੍ਰਿਤਸਰ ਦੇ ਪਵਿੱਤਰ ਸਥਾਨ ਜਲਿਆਂਵਾਲਾ ਬਾਗ ਵਿੱਚ ਅੱਜ 107ਵੇਂ ਸ਼ਹੀਦੀ ਦਿਵਸ ਮੌਕੇ ਸ਼ਹੀਦਾਂ ਨੂੰ ਭਾਵਭੀਨੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ, ਸਮਾਜ ਦੇ ਪ੍ਰਮੁੱਖ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਸਮਾਗਮ ਦੌਰਾਨ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਇਕਜੁੱਟ ਹੋ ਕੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ। ਇਸ ਮੌਕੇ ਆਲ ਇੰਡੀਆ ਜਨਰਲ ਸਕੱਤਰ ਆਰਐਸਐਸ ਡਾਕਟਰ ਕਿਸ਼ਨ ਗੋਪਾਲ ਜੀ ਵਿਸੇਸ਼ ਤੌਰ ‘ਤੇ ਪੁਜੇ।

ਕਾਲੇ ਦਿਨ ਨੂੰ ਬੀਤੇ 107 ਸਾਲ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਿਆਂਵਾਲਾ ਬਾਗ ਸਿਰਫ ਇੱਕ ਇਤਿਹਾਸਕ ਸਥਾਨ ਨਹੀਂ, ਸਗੋਂ ਇਹ ਨੌਜਵਾਨਾਂ ਲਈ ਪ੍ਰੇਰਣਾ ਦਾ ਵੱਡਾ ਸਰੋਤ ਹੈ। ਉਨ੍ਹਾਂ ਕਿਹਾ ਕਿ 107 ਸਾਲ ਬੀਤ ਜਾਣ ਦੇ ਬਾਵਜੂਦ ਵੀ ਇਸ ਧਰਤੀ ਦੀ ਮਹੱਤਤਾ ਘੱਟ ਨਹੀਂ ਹੋਈ। ਹਰ ਸਾਲ ਇੱਥੇ ਆ ਕੇ ਸ਼ਹੀਦਾਂ ਦੀ ਪਵਿੱਤਰ ਮਿੱਟੀ ਨੂੰ ਮੱਥਾ ਟੇਕਣ ਨਾਲ ਇਕ ਵੱਖਰੀ ਹੀ ਤਾਕਤ ਅਤੇ ਹੌਸਲਾ ਮਿਲਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਦੀ ਧਰਤੀ ਭਗਤੀ ਅਤੇ ਸ਼ਕਤੀ ਦਾ ਕੇਂਦਰ ਹੈ। ਜਿੱਥੇ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਜਲਿਆਂਵਾਲਾ ਬਾਗ ਵਰਗੇ ਧਾਰਮਿਕ ਅਤੇ ਇਤਿਹਾਸਕ ਸਥਾਨ ਸਾਡੇ ਮਨ ਵਿੱਚ ਆਤਮਿਕ ਅਤੇ ਰਾਸ਼ਟਰੀ ਜਜ਼ਬਾ ਪੈਦਾ ਕਰਦੇ ਹਨ। ਉਨ੍ਹਾਂ ਨੇ ਜਨਰਲ ਡਾਇਰ ਦੀ ਨਿੰਦਾ ਕਰਦਿਆਂ ਕਿਹਾ ਕਿ ਉਸ ਦੇ ਕੀਤੇ ਨਰਸੰਘਾਰ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਨਾਲ ਹੀ ਉਨ੍ਹਾਂ ਨੇ ਸ਼ਹੀਦ ਉਦਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਨੌਜਵਾਨਾਂ ਲਈ ਸਦਾ ਪ੍ਰੇਰਣਾ ਰਹੇਗੀ।

ਇਸ ਮੌਕੇ ਭਾਜਪਾ ਦੇ ਸਾਬਕਾ ਰਾਜਸਭਾ ਮੈਂਬਰ ਸ਼ਵੇਤ ਮਲਿਕ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਹ ਸਮਾਗਮ ਪੂਰੀ ਤਰ੍ਹਾਂ ਗੈਰ-ਰਾਜਨੀਤਿਕ ਰੂਪ ਵਿੱਚ ਮਨਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਹਰ ਪਾਰਟੀ ਦੇ ਆਗੂ, ਆਰਐਸਐਸ ਦੇ ਮੈਂਬਰ, ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ, ਉਦਯੋਗਪਤੀ, ਡਾਕਟਰ, ਅਧਿਆਪਕ ਅਤੇ ਵਿਦਵਾਨ ਸ਼ਾਮਿਲ ਹੋਏ। ਇਹ ਸਾਰੇ ਮਿਲ ਕੇ ਸ਼ਹੀਦਾਂ ਨੂੰ ਨਮਨ ਕੀਤਾ, ਜੋ ਲੋਕਤੰਤਰ ਦੀ ਅਸਲ ਤਾਕਤ ਨੂੰ ਦਰਸਾਉਂਦਾ ਹੈ।

ਜਲਿਆਂਵਾਲਾ ਬਾਗ ਦੀ ਸੰਭਾਲ ਅਤੇ ਸੁਧਾਰ ਲਈ ਵੱਡੇ ਪੱਧਰ ਤੇ ਕੰਮ ਕੀਤਾ

ਇਸ ਦੌਰਾਨ ਸ਼ਵੇਤ ਮਲਿਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਲਿਆਂਵਾਲਾ ਬਾਗ ਦੀ ਸੰਭਾਲ ਅਤੇ ਸੁਧਾਰ ਲਈ ਵੱਡੇ ਪੱਧਰ ਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਆਧੁਨਿਕ ਸਹੂਲਤਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਡਿਜੀਟਲ ਗੈਲਰੀਆਂ ਤਿਆਰ ਕੀਤੀਆਂ ਗਈਆਂ ਹਨ, ਤਾਂ ਜੋ ਲੋਕਾਂ ਨੂੰ ਇਤਿਹਾਸ ਨਾਲ ਜੋੜਿਆ ਜਾ ਸਕੇ।

ਸਮਾਗਮ ਦੌਰਾਨ ਕੁਝ ਸ਼ਹੀਦ ਪਰਿਵਾਰਾਂ ਵੱਲੋਂ ਆਪਣੀਆਂ ਮੰਗਾਂ ਵੀ ਰੱਖੀਆਂ ਗਈਆਂ। ਇਸ ਤੇ ਮਲਿਕ ਨੇ ਕਿਹਾ ਕਿ ਸ਼ਹੀਦਾਂ ਦੀ ਅਧਿਕਾਰਿਕ ਸੂਚੀ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਯੋਗ ਸਨਮਾਨ ਦਿੱਤਾ ਜਾ ਸਕੇ। ਕੁੱਲ ਮਿਲਾ ਕੇ ਇਹ ਸਮਾਗਮ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨ ਅਤੇ ਨਵੀਂ ਪੀੜ੍ਹੀ ਨੂੰ ਦੇਸ਼ਭਗਤੀ ਦੀ ਪ੍ਰੇਰਣਾ ਦੇਣ ਵਾਲਾ ਸਾਬਤ ਹੋਇਆ।

Follow Us
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO...
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ...
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ...
ਥਾਰ ਦਾ ਨਸ਼ਾ: ਚੱਲਦੀ ਗੱਡੀ ਦੇ ਫੁੱਟ ਬੋਰਡ 'ਤੇ ਖੜੇ ਹੋ ਕੇ ਬਣਾਇਆ ਵਿਕਟਰੀ ਸਾਈਨ, ਹੁਣ ਲੱਭ ਰਹੀ ਪੁਲਿਸ
ਥਾਰ ਦਾ ਨਸ਼ਾ: ਚੱਲਦੀ ਗੱਡੀ ਦੇ ਫੁੱਟ ਬੋਰਡ 'ਤੇ ਖੜੇ ਹੋ ਕੇ ਬਣਾਇਆ ਵਿਕਟਰੀ ਸਾਈਨ, ਹੁਣ ਲੱਭ ਰਹੀ ਪੁਲਿਸ...
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ...
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ...
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ...
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ...
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ...