ਜਲੰਧਰ: ਪੁਲਿਸ ਮੁਲਾਜ਼ਮ ‘ਤੇ ਕੁੱਟਮਾਰ ਦਾ ਇਲਜ਼ਾਮ, ਮਹਿਲਾ ਨੂੰ ਵਾਲਾਂ ਤੋਂ ਘਸੀਟਿਆ; ਜਾਣੋ ਮਾਮਲਾ
ਇਸ ਘਟਨਾ 'ਤੇ ਟਿੱਪਣੀ ਕਰਦੇ ਹੋਏ, ਏਡੀਸੀਪੀ-2 ਰਾਕੇਸ਼ ਯਾਦਵ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪੁਲਿਸ ਮੁਲਾਜ਼ਮ ਇੱਕ ਘਰੇਲੂ ਝਗੜੇ ਦੇ ਮਾਮਲੇ ਦੀ ਜਾਂਚ ਕਰਨ ਲਈ ਮੌਕੇ 'ਤੇ ਪਹੁੰਚੇ ਸਨ। ਜਿਸ 'ਚ ਇੱਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਤੀ ਉਨ੍ਹਾਂ ਦੇ ਬੱਚੇ ਨੂੰ ਚੁੱਕ ਕੇ ਘਰ ਚਲਾ ਗਿਆ ਹੈ।
ਜਲੰਧਰ ਦੇ ਭਾਰਗਵ ਕੈਂਪ ‘ਚ ਇੱਕ ਮਾਮਲੇ ਦੀ ਜਾਂਚ ਕਰਨ ਗਏ ਪੁਲਿਸ ਮੁਲਾਜ਼ਮਾਂ ‘ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ‘ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਇੱਕ ਏਐਸਆਈ ਰੈਂਕ ਦਾ ਪੁਲਿਸ ਮੁਲਾਜ਼ਮ ਸੜਕ ‘ਤੇ ਇੱਕ ਵਿਅਕਤੀ ‘ਤੇ ਸਰੀਰਕ ਹਮਲਾ ਕਰ ਰਿਹਾ ਹੈ। ਪੁਲਿਸ ਅਧਿਕਾਰੀ ‘ਤੇ ਕਿਸੇ ਵੀ ਮਹਿਲਾ ਪੁਲਿਸ ਮੁਲਾਜ਼ਮ ਦੀ ਗੈਰਹਾਜ਼ਰੀ ‘ਚ ਇੱਕ ਔਰਤ ਨੂੰ ਵਾਲਾਂ ਤੋਂ ਫੜ ਕੇ ਸੜਕ ‘ਤੇ ਘਸੀਟਣ ਦੇ ਵੀ ਇਲਜ਼ਾਮ ਲੱਗ ਰਹੇ ਹਨ। ਇਸ ਵੀਡੀਓ ਇੱਕ ਮੁੰਡੇ ਵੱਲੋਂ ਪੁਲਿਸ ਮੁਲਾਜ਼ਮ ‘ਤੇ ਹੱਥ ਚੁੱਕਦੇ ਵੀ ਦੇਖਿਆ ਜਾ ਰਿਹਾ ਹੈ।
ਦੂਜੇ ਪਾਸੇ, ਇਸ ਘਟਨਾ ‘ਤੇ ਟਿੱਪਣੀ ਕਰਦੇ ਹੋਏ, ਏਡੀਸੀਪੀ-2 ਰਾਕੇਸ਼ ਯਾਦਵ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪੁਲਿਸ ਮੁਲਾਜ਼ਮ ਇੱਕ ਘਰੇਲੂ ਝਗੜੇ ਦੇ ਮਾਮਲੇ ਦੀ ਜਾਂਚ ਕਰਨ ਲਈ ਮੌਕੇ ‘ਤੇ ਪਹੁੰਚੇ ਸਨ। ਜਿਸ ‘ਚ ਇੱਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਤੀ ਉਨ੍ਹਾਂ ਦੇ ਬੱਚੇ ਨੂੰ ਚੁੱਕ ਕੇ ਘਰ ਚਲਾ ਗਿਆ ਹੈ।
ਇਸ ਮਾਮਲੇ ਸੰਬੰਧੀ ਸ਼ਿਕਾਇਤ ਮਿਲਣ ‘ਤੇ, ਇੱਕ ਪੁਲਿਸ ਟੀਮ ਘਟਨਾ ਵਾਲੀ ਥਾਂ ‘ਤੇ ਗਈ ਸੀ। ਏਡੀਸੀਪੀ ਨੇ ਕਿਹਾ ਕਿ ਪੁਲਿਸ ਜਾਂਚ ਕਰ ਰਹੀ ਹੈ ਕਿ ਸਥਿਤੀ ਝਗੜੇ ਤੱਕ ਕਿਉਂ ਪਹੁੰਚ ਗਈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਮਾਮਲੇ ਦੇ ਸਬੰਧ ‘ਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਏਡੀਸੀਪੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਇਸ ਘਟਨਾ ਦੀ ਨਿੰਦਾ ਕਰਦੇ ਹਨ, ਪਰ ਜਦੋਂ ਤੱਕ ਦੋਵੇਂ ਧਿਰਾਂ ਦੇ ਬਿਆਨ ਅਧਿਕਾਰਤ ਤੌਰ ‘ਤੇ ਦਰਜ ਨਹੀਂ ਹੋ ਜਾਂਦੇ, ਉਦੋਂ ਤੱਕ ਕੋਈ ਵੀ ਪੱਕਾ ਬਿਆਨ ਦੇਣਾ ਜਲਦਬਾਜ਼ੀ ਹੋਵੇਗੀ।
ਦੂਜੇ ਪਾਸੇ, ਪੀੜਤ ਮਮਤਾ ਨੇ ਘਟਨਾ ਬਾਰੇ ਗੱਲ ਕਰਦਿਆਂ ਕਿਹਾ ਕਿ ਉਸ ਦੇ ਪੁੱਤਰ ਅੱਜ ਸਵੇਰੇ ਸੁੱਤੇ ਪਏ ਸਨ। ਇਸ ਦੌਰਾਨ, ਏਐਸਆਈ ਪ੍ਰਵੀਨ, ਦੋ ਸਾਦੇ ਕੱਪੜਿਆਂ ‘ਚ ਆਪਣੇ ਸਾਥੀਆਂ ਦੇ ਨਾਲ, ਉਨ੍ਹਾਂ ਦੇ ਘਰ ਪਹੁੰਚਿਆ ਸੀ। ਇਲਜ਼ਾਮ ਹੈ ਕਿ ਜਦੋਂ ਔਰਤ ਨੇ ਉਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਏਐਸਆਈ ਨੇ ਉਸ ਨੂੰ ਵਾਲਾਂ ਤੋਂ ਫੜ ਲਿਆ ਘਸੀਟਿਆ। ਇਸ ਤੋਂ ਬਾਅਦ, ਉਹ ਉਸ ਦੇ ਪੁੱਤਰਾਂ ਨਾਲ ਕੁੱਟਮਾਰ ਕਰਨ ਲੱਗ ਪਿਆ। ਅਸਲ ‘ਚ, ਪੁਲਿਸ ਘਰੇਲੂ ਝਗੜੇ ‘ਚ ਦਖਲ ਦੇਣ ਲਈ ਪਹੁੰਚੀ ਸੀ। ਔਰਤ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਹੈ।
ਉਸ ਦਾ ਪੁੱਤਰ ਆਪਣੀ ਧੀ ਨੂੰ ਪਤਨੀ ਦੀ ਤੋਂ ਲੈ ਕੇ ਆ ਗਿਆ ਸੀ। ਪੀੜਤਾ ਨੇ ਕਿਹਾ ਕਿ ਇਸ ਤੋਂ ਬਾਅਦ ਉਸ ਦੀ ਨੂੰਹ ਦੇ ਪਰਿਵਾਰ ਵਾਲੇ ਬੱਚੀ ਲੈ ਗਏ, ਜਦੋਂ ਕਿ ਉਸ ਦੇ ਪੁੱਤਰ ਨੇ ਆਪਣੀ ਧੀ ਨੂੰ ਆਪਣੀ ਪਤਨੀ ਕੋਲ ਵਾਪਸ ਭੇਜ ਦਿੱਤਾ ਸੀ। ਇਸ ਝਗੜੇ ਤੋਂ ਬਾਅਦ, ਨੂੰਹ ਦੇ ਪਰਿਵਾਰ ਨੇ ਇਸ ਮਾਮਲੇ ਸਬੰਧੀ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ।
ਇਹ ਵੀ ਪੜ੍ਹੋ
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਦੋਵਾਂ ਨੇ ਨਾਬਾਲਗ ‘ਚ ਵਿਆਹ ਕਰਵਾ ਲਿਆ ਸੀ। ਔਰਤ ਨੇ ਅੱਗੇ ਇਲਜ਼ਾਮ ਲਗਾਇਆ ਕਿ, ਉਨ੍ਹਾਂ ਦੇ ਵਿਆਹ ਦੇ ਸਮੇਂ ਵੀ ਜਦੋਂ ਉਹ ਸਿਰਫ਼ 15 ਸਾਲ ਦੇ ਸਨ, ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਿਆ ਸੀ।


