ਜੰਡਿਆਲਾ ਗੁਰੂ ‘ਚ ਇੱਕ ਘਰ ‘ਤੇ ਅੰਨ੍ਹੇਵਾਹ ਗੋਲੀਬਾਰੀ: ਗੇਟ ‘ਤੇ ਚਲਾਈਆਂ ਗੋਲੀਆਂ; ਵਿਦੇਸ਼ੀ ਨੰਬਰਾਂ ਤੋਂ ਮਿਲ ਰਹੀਆਂ ਧਮਕੀਆਂ

Updated On: 

15 Jun 2026 16:54 PM IST

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਅਪਰਾਧ ਦੀਆਂ ਘਟਨਾਵਾਂ ਨਾਲ ਸਥਾਨਕ ਲੋਕਾਂ ਵਿੱਚ ਚਿੰਤਾ ਵਧ ਗਈ ਹੈ। ਐਤਵਾਰ ਰਾਤ ਨੂੰ ਵੈਰੋਵਾਲ ਰੋਡ 'ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਇੱਕ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਜੰਡਿਆਲਾ ਗੁਰੂ ਚ ਇੱਕ ਘਰ ਤੇ ਅੰਨ੍ਹੇਵਾਹ ਗੋਲੀਬਾਰੀ: ਗੇਟ ਤੇ ਚਲਾਈਆਂ ਗੋਲੀਆਂ; ਵਿਦੇਸ਼ੀ ਨੰਬਰਾਂ ਤੋਂ ਮਿਲ ਰਹੀਆਂ ਧਮਕੀਆਂ

ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਵੈਰੋਵਾਲ ਰੋਡ ‘ਤੇ ਇੱਕ ਵਾਰ ਫਿਰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਦੇਰ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਫਾਇਰਿੰਗ ਕੀਤੀ ਗਈ। ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਹਾਲਾਂਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਰ ਦੇ ਦਰਵਾਜ਼ੇ ‘ਤੇ ਗੋਲੀਆਂ ਲੱਗਣ ਕਾਰਨ ਪਰਿਵਾਰ ਸਹਿਮਿਆ ਹੋਇਆ ਹੈ।

ਜਾਣਕਾਰੀ ਅਨੁਸਾਰ ਬੀਤੀ ਰਾਤ ਕੁਲਵੰਤ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਜੰਡਿਆਲਾ ਗੁਰੂ ਦੇ ਘਰ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਤਿੰਨ ਦੇ ਕਰੀਬ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਵੀ ਘਰਾਂ ਤੋਂ ਬਾਹਰ ਨਿਕਲ ਆਏ ਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਲਗਾਤਾਰ ਆ ਰਹੀਆਂ ਫਿਰੌਤੀ ਦੀਆਂ ਕਾਲਾਂ

ਇਸ ਮੌਕੇ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਹੈ, ਪਰ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਫਿਰੌਤੀ ਦੀ ਕਾਲ ਜ਼ਰੂਰ ਆਈ ਸੀ। ਇਸ ਕਾਰਨ ਪੁਲਿਸ ਇਸ ਐਂਗਲ ਨੂੰ ਵੀ ਗੰਭੀਰਤਾ ਨਾਲ ਲੈ ਕੇ ਜਾਂਚ ਕਰ ਰਹੀ ਹੈ। ਪੁਲਿਸ ਚੌਂਕੀ ਇੰਚਾਰਜ ਗੁਰਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਘਰ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਮੌਕੇ ਦੀ ਜਾਂਚ ਦੌਰਾਨ ਤਿੰਨ ਗੋਲੀਆਂ ਚਲਾਉਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਉਨ੍ਹਾਂ ਭਰੋਸਾ ਦਿੱਤਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਕੇ ਸੱਚਾਈ ਲੋਕਾਂ ਦੇ ਸਾਹਮਣੇ ਲਿਆਂਦੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੇ ਪੁਲਿਸ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।

Follow Us
Related Stories
ਪੰਜਾਬ ‘ਚ ਨਸ਼ੇ ‘ਤੇ ਕੇਜਰੀਵਾਲ ਦਾ ਬੀਜੇਪੀ ‘ਤੇ ਹਮਲਾ, ਬੋਲੇ: ED ਪਾਰਟੀ ਦੇ ਆਗੂਆਂ ਦੇ ਤਸਕਰਾਂ ਨਾਲ ਜੁੜੇ ਤਾਰ
ਬਠਿੰਡਾ ਦੇ ਜਾਸੂਸੀ ਕੈਮਰੇ ਨੈੱਟਵਰਕ ਦਾ ਪਰਦਾਫਾਸ਼: ਫੌਜ ਦੀਆਂ ਗਤੀਵਿਧੀਆਂ ‘ਤੇ ਰੱਖੀ ਜਾ ਰਹੀ ਸੀ ਨਜ਼ਰ, 2 ਮੁਲਜ਼ਮ ਗ੍ਰਿਫ਼ਤਾਰ
ਬਰਨਾਲਾ ਦੇ ਸਾਬਕਾ ਕੌਂਸਲਰ ਨੇ ਕੀਤੀ ਖ਼ੁਦਕੁਸ਼ੀ, ਪ੍ਰਾਪਰਟੀ ਕਮਿਸ਼ਨ ਨਾਲ ਜੁੜਿਆ ਮਾਮਲਾ, ਕਾਲੋਨਾਈਜ਼ਰਾਂ ਨੂੰ ਠਹਿਰਾਇਆ ਜ਼ਿੰਮੇਵਾਰ
ਪੰਜਾਬ ‘ਚ ਅੱਜ ਤੋਂ SIR, 2 ਕਰੋੜ ਤੋਂ ਵੱਧ ਵੋਟਰਾਂ ਦੀ ਹੋਵੇਗੀ ਤਸਦੀਕ; 1 ਅਕਤੂਬਰ ਨੂੰ ਜਾਰੀ ਹੋਵੇਗੀ ਫਾਈਨਲ ਲਿਸਟ
ਬਿਕਰਮ ਮਜੀਠੀਆ ਨੂੰ ਅਗਾਊਂ ਜ਼ਮਾਨਤ, ਥਾਣੇ ਦੇ ਕੰਮ-ਕਾਜ ‘ਚ ਵਿਘਨ ਪਾਉਣ ਦਾ ਹੈ ਮਾਮਲਾ
ਚੰਡੀਗੜ੍ਹ ਸੈਕਟਰ-11 ਕਤਲਕਾਂਡ: ਐਂਟੀ ਖਾਲਿਸਤਾਨੀ ਟੈਰਰਿਸਟ ਫਰੰਟ ਨੇ SSP ਨੂੰ ਸੌਂਪਿਆ ਮੰਗ ਪੱਤਰ, ਸ਼੍ਰੀ ਹਨੂੰਮਾਨ ਦਾ ਗਦਾ ਲੈ ਕੇ ਪਹੁੰਚੇ ਗੁਰਸਿਮਰਨ ਮੰਡ