AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜੰਡਿਆਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਾਕਾਬੰਦੀ ਦੌਰਾਨ ਡੇਢ ਕਿੱਲੋ ਹੈਰੋਇਨ, ਦੋ ਪਿਸਤੌਲ ਤੇ 13 ਜਿੰਦਾ ਕਾਰਤੂਸ ਬਰਾਮਦ

ਪ੍ਰੈੱਸ ਕਾਨਫ਼ਰੰਸ ਦੌਰਾਨ ਪੁਲਿਸ ਅਧਿਕਾਰੀ ਡੀਐਸਪੀ ਬਲਜੀਤ ਸਿੰਘ ਹੁੰਦਲ ਨੇ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਪੁਲਿਸ ਟੀਮਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖ਼ੁਦ ਵੀ ਨਸ਼ੇ ਦੇ ਆਦੀ ਹਨ ਅਤੇ ਨਸ਼ਾ ਵੇਚਣ ਦੇ ਧੰਦੇ ਵਿੱਚ ਵੀ ਸ਼ਾਮਲ ਰਹੇ ਹਨ।

ਜੰਡਿਆਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਾਕਾਬੰਦੀ ਦੌਰਾਨ ਡੇਢ ਕਿੱਲੋ ਹੈਰੋਇਨ, ਦੋ ਪਿਸਤੌਲ ਤੇ 13 ਜਿੰਦਾ ਕਾਰਤੂਸ ਬਰਾਮਦ
tv9-punjabi
| Published: 25 Sep 2026 18:14 PM IST
Share

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਸਖ਼ਤ ਮੁਹਿੰਮ ਤਹਿਤ ਜੰਡਿਆਲਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਐੱਸ.ਐੱਸ.ਪੀ. ਕਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਗੈਂਗਸਟਰਵਾਦ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਕਥਿਤ ਦੋਸ਼ੀਆਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ।

ਵਾਹਨਾਂ ਦੀ ਲਗਾਤਾਰ ਚੈਕਿੰਗ ਲਈ ਵਿਸ਼ੇਸ਼ ਨਾਕਾਬੰਦੀਆਂ

​ਪੁਲਿਸ ਅਧਿਕਾਰੀ ਡੀਐਸਪੀ ਬਲਜੀਤ ਸਿੰਘ ਹੁੰਦਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੰਡਿਆਲਾ ਪੁਲਿਸ ਵੱਲੋਂ ਇਲਾਕੇ ਅੰਦਰ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਲਗਾਤਾਰ ਚੈਕਿੰਗ ਲਈ ਵਿਸ਼ੇਸ਼ ਨਾਕਾਬੰਦੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਏ.ਐੱਸ.ਆਈ. ਤਰਸੇਮ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਸ਼ੱਕੀ ਹਾਲਤ ਵਿੱਚ ਆ ਰਹੇ ਇੱਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 1 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ।

ਪੁਲਿਸ ਨੂੰ ਵੱਖ-ਵੱਖ ਮਾਮਲਿਆਂ ‘ਚ ਮਿਲੀ ਵੱਡੀ ਸਫਲਤਾ

ਫੜੇ ਗਏ ਮੁਲਜ਼ਮ ਦੀ ਪਛਾਣ ਦਲਜੀਤ ਸਿੰਘ ਉਰਫ਼ ਬਿੱਲਾ ਪੁੱਤਰ ਨਿਹਾਲ ਸਿੰਘ, ਵਾਸੀ ਗਹਿਰੀ ਮੰਡੀ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 310 ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਇਸੇ ਤਰ੍ਹਾਂ ਦੂਜੀ ਸਫ਼ਲ ਕਾਰਵਾਈ ਕਰਦਿਆਂ ਚੌਂਕੀ ਇੰਚਾਰਜ ਵਡਾਲਾ ਦੇ ਏ.ਐੱਸ.ਆਈ. ਜਤਿੰਦਰਪਾਲ ਸਿੰਘ ਵੱਲੋਂ ਦਲਜੀਤ ਸਿੰਘ ਉਰਫ਼ ਦੀਪੂ ਪੁੱਤਰ ਨਵਤੇਜ ਸਿੰਘ, ਵਾਸੀ ਮੁਹੱਲਾ ਸ਼ੇਖੂਪੁਰਾ (ਜੰਡਿਆਲਾ) ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਸ਼ੁਰੂਆਤ ਵਿੱਚ ਉਸ ਪਾਸੋਂ ਇੱਕ ਨਾਜਾਇਜ਼ ਪਿਸਤੌਲ ਅਤੇ ਤਿੰਨ ਜਿੰਦਾ ਰੌਂਦ ਬਰਾਮਦ ਕੀਤੇ। ਇਸ ਮਗਰੋਂ ਜਦੋਂ ਪੁਲਿਸ ਵੱਲੋਂ ਮੁਲਜ਼ਮ ਦੇ ਘਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਉੱਥੋਂ ਅੱਧਾ ਕਿੱਲੋ (500 ਗ੍ਰਾਮ) ਹੈਰੋਇਨ ਹੋਰ ਬਰਾਮਦ ਹੋਈ। ਇਸ ਸਬੰਧੀ ਥਾਣਾ ਜੰਡਿਆਲਾ ਵਿਖੇ ਮੁਕੱਦਮਾ ਨੰਬਰ 308 ਦਰਜ ਕੀਤਾ ਗਿਆ ਹੈ।

​ਤੀਜੇ ਮਾਮਲੇ ਵਿੱਚ ਚੌਂਕੀ ਇੰਚਾਰਜ ਟਾਊਨ ਜੰਡਿਆਲਾ ਦੇ ਏ.ਐੱਸ.ਆਈ. ਗੋਪਾਲ ਸਿੰਘ ਵੱਲੋਂ ਸਪੈਸ਼ਲ ਨਾਕਾਬੰਦੀ ਦੌਰਾਨ ਫ਼ਤਿਹ ਸਿੰਘ ਉਰਫ਼ ਫ਼ਤੇਹ, ਵਾਸੀ ਪੱਤੀ ਨੂੰ ਕਾਬੂ ਕੀਤਾ ਗਿਆ। ਉਕਤ ਮੁਲਜ਼ਮ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ ਇੱਕ .30 ਬੋਰ ਦਾ ਮੈਗਜ਼ੀਨ ਵਾਲਾ ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਏ।

ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਡੀਐਸਪੀ ਹੁੰਦਲ

ਪ੍ਰੈੱਸ ਕਾਨਫ਼ਰੰਸ ਦੌਰਾਨ ਪੁਲਿਸ ਅਧਿਕਾਰੀ ਡੀਐਸਪੀ ਬਲਜੀਤ ਸਿੰਘ ਹੁੰਦਲ ਨੇ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਪੁਲਿਸ ਟੀਮਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖ਼ੁਦ ਵੀ ਨਸ਼ੇ ਦੇ ਆਦੀ ਹਨ ਅਤੇ ਨਸ਼ਾ ਵੇਚਣ ਦੇ ਧੰਦੇ ਵਿੱਚ ਵੀ ਸ਼ਾਮਲ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਨਸ਼ੇ ਅਤੇ ਹਥਿਆਰ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਅੱਗੇ ਕਿੰਨ੍ਹਾਂ ਲੋਕਾਂ ਨੂੰ ਸਪਲਾਈ ਕੀਤੇ ਜਾਣੇ ਸਨ। ਪੁਲਿਸ ਅਧਿਕਾਰੀਆਂ ਅਨੁਸਾਰ ਤਫ਼ਤੀਸ਼ ਦੌਰਾਨ ਹੋਰ ਵੀ ਕਈ ਅਹਿਮ ਅਤੇ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦਾ ਸਾਥ ਦੇਣ ਤਾਂ ਜੋ ਸਮਾਜ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ।

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...