ਜੱਸੀ ਖਿਲਾਫ਼ ਕੋਈ ਬਿਆਨ ਜਾਰੀ ਨਹੀਂ ਕੀਤਾ: ਅਕਾਲ ਤਖ਼ਤ ਸਾਹਿਬ
ਕਾਲ ਤਖ਼ਤ ਸਾਹਿਬ ਦੇ ਮੀਡੀਆ ਕੋਆਰਡੀਨੇਟਰ ਜਸਕਰਨ ਸਿੰਘ ਨੇ ਕਿਹਾ ਕਿ ਜਥੇਦਾਰ ਨੇ ਜੱਸੀ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਦੀ ਇਹ ਟਿੱਪਣੀ ਕਿ ਇੱਕ ਸਿੱਖ ਹੀ ਗੁਰਬਾਣੀ ਦਾ ਪਾਠ ਤੇ ਕੀਰਤਨ ਕਰ ਸਕਦਾ ਹੈ, ਇਹ ਬਿਆਨ ਕਿਸੇ ਵਿਅਕਤੀ ਵਿਸ਼ੇਸ਼ ਨਾਲ ਸਬੰਧਤ ਨਹੀਂ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਧਾਰਮਿਕ ਸਮਾਗਮ ਦੌਰਾਨ ਗਾਇਕ ਜਸਬੀਰ ਜੱਸੀ ਦੇ ਕੀਰਤਨ ਗਾਇਨ ਖਿਲਾਫ਼ ਕੋਈ ਵਿਸ਼ੇਸ਼ ਬਿਆਨ ਨਹੀਂ ਜਾਰੀ ਕੀਤਾ ਹੈ। ਅਕਾਲ ਤਖ਼ਤ ਸਾਹਿਬ ਦੇ ਮੀਡੀਆ ਕੋਆਰਡੀਨੇਟਰ ਜਸਕਰਨ ਸਿੰਘ ਨੇ ਕਿਹਾ ਕਿ ਜਥੇਦਾਰ ਨੇ ਜੱਸੀ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਦੀ ਇਹ ਟਿੱਪਣੀ ਕਿ ਇੱਕ ਸਿੱਖ ਹੀ ਗੁਰਬਾਣੀ ਦਾ ਪਾਠ ਤੇ ਕੀਰਤਨ ਕਰ ਸਕਦਾ ਹੈ, ਇਹ ਬਿਆਨ ਕਿਸੇ ਵਿਅਕਤੀ ਵਿਸ਼ੇਸ਼ ਨਾਲ ਸਬੰਧਤ ਨਹੀਂ ਸੀ।
ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਸਿੱਖ ਰਹਿਤ ਮਰਿਆਦਾ ਦਾ ਉਲੰਘਣ ਧਾਰਮਿਕ ਪਰੰਪਰਾਵਾਂ ਦੀ ਉਲੰਘਣਾ ਮੰਨਿਆ ਜਾ ਸਕਦਾ ਹੈ। ਪਰ, ਇਹ ਬਿਆਨ ਦਾ ਉਦੇਸ਼ ਗਾਇਕ ਨੂੰ ਨਿਸ਼ਾਨਾ ਬਣਾਉਣ ਨਹੀਂ ਸੀ।
ਦੂਜੇ ਪਾਸੇ, ਇਸ ਮਾਮਲੇ ‘ਤੇ ਜਸਬੀਰ ਜੱਸੀ ਦਾ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਜਥੇਦਾਰ ਗੜਗੱਜ ਦੀ ਗੱਲ ਤੋਂ ਸਹਿਮਤ ਹਨ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਜੋ ਕਿਹਾ ਉਹ ਬਿਲਕੁਲ ਸਹੀ ਹੈ। ਜੱਸੀ ਨੇ ਕਿਹਾ ਕਿ ਉਹ ਧਾਰਮਿਕ ਤੇ ਰਾਜਨੀਤਿਕ ਮਾਮਲਿਆਂ ਤੇ ਨਹੀਂ ਬੋਲਦੇ ਹਨ, ਕਿਉਂਕਿ ਸਾਰਿਆਂ ਦੀ ਆਪਣੇ ਅਲੱਗ ਰਾਏ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਮੈਂ ਭਾਈ ਹਰਜਿੰਦਰ ਸਿੰਘ ਜੀ (ਸ਼੍ਰੀਨਗਰ ਵਾਲੇ) ਦੀ ਵੀਡੀਓ ਦੇਖੀ ਤਾਂ ਮੈਨੂੰ ਲੱਗਿਆ ਕਿ ਮੈਨੂੰ ਬੋਲਣਾ ਚਾਹੀਦਾ ਹੈ।
ਸਾਨੂੰ ਘਰ ਚ ਲੜਾਈ ਨਹੀਂ ਕਰਨੀ ਚਾਹੀਦੀ: ਜੱਸੀ
ਜੱਸੀ ਨੇ ਕਿਹਾ ਕਿ ਭਾਈ ਸਾਹਿਬ ਨੇ ਸਾਰੀ ਗੱਲ ਆਪਣੇ ਤੇ ਲੈ ਲਈ। ਉਨ੍ਹਾਂ ਨੇ ਵੀ ਵੀਡੀਓ ਚ ਕਿਹਾ ਕਿ ਸਾਨੂੰ ਜਥੇਦਾਰ ਦੀ ਗੱਲ ਦਾ ਸਨਮਾਨ ਕਰਨਾ ਚਾਹੀਦਾ ਹੈ। ਜੱਸੀ ਨੇ ਜਥੇਦਾਰ ਦਾ ਵਿਰੋਧ ਕਰਨ ਵਾਲਿਆਂ ਨੂੰ ਨਸੀਹਤ ਦਿੱਤੀ ਹੈ ਕਿ ਉਹ ਅਜਿਹਾ ਨਾ ਬੋਲਣ। ਉਨ੍ਹਾਂ ਨੇ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਦਾ ਆਦੇਸ਼ ਸਾਨੂੰ ਮੰਨਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਘਰ ਚ ਲੜਾਈ ਨਹੀਂ ਕਰਨੀ ਚਾਹੀਦੀ, ਜਿਸ ਨਾਲ ਬਾਹਰੀ ਲੋਕਾਂ ਨੂੰ ਸਾਡੇ ਤੇ ਉਂਗਲੀ ਚੁੱਕਣ ਦਾ ਮੌਕਾ ਮਿਲੇ।
ਭਾਈ ਹਰਜਿੰਦਰ ਸਿੰਘ ਨੇ ਕੀ ਕਿਹਾ ਸੀ?
ਦੱਸ ਦੇਈਏ ਕਿ ਇਸ ਮੁੱਦੇ ਤੇ ਵਿਵਾਦ ਹੋਣ ਤੋਂ ਬਾਅਦ ਭਾਈ ਹਰਜਿੰਦਰ ਸਿੰਘ ਨੇ ਕਿਹਾ ਸੀ ਕਿ ਇਹ ਸਮਾਗਮ ਗੁਰਦਾਸਪੁਰ ਚ ਉਨ੍ਹਾਂ ਦੇ ਪਿੰਡ ਹੋ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਹੀ ਜੱਸੀ ਨੂੰ ਗੀਤ ਗਾਉਣ ਲਈ ਮਜ਼ਬੂਰ ਕੀਤਾ ਸੀ। ਉਹ ਗਾਣਾ ਨਹੀਂ ਚਾਹੁੰਦੇ ਸਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਇਸ ਮੁੱਦੇ ਤੇ ਜ਼ਿਆਦਾ ਵਿਵਾਦ ਨਹੀਂ ਕਰਨਾ ਚਾਹੀਦਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਸੀ ਕਿ ਸਾਨੂੰ ਜਥੇਦਾਰ ਜੀ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਿੱਖ ਮਰਿਆਦਾ ਦਾ ਹਵਾਲਾ ਦਿੰਦੇ ਹੋਏ ਸਹੀ ਗੱਲ ਕਹੀ ਸੀ। ਸਾਨੂੰ ਉਨ੍ਹਾਂ ਦੇ ਰੁਤਬੇ ਨੂੰ ਛੋਟਾ ਨਹੀਂ ਕਰਨਾ ਚਾਹੀਦਾ। ਇਸ ਨੂੰ ਹੋਰ ਮੁੱਦੇ ਨਾਲ ਨਾ ਜੋੜਿਆ ਜਾਵੇ।


