ਚਮਕੌਰ ਸਾਹਿਬ ‘ਚ AAP ਦੇ ਹਲਕਾ ਇੰਚਾਰਜ ਨੇ ਸੰਭਾਲਿਆ ਚਾਰਜ, ਜਸਬੀਰ ਗੜ੍ਹੀ ਬੋਲੇ- ਕਾਂਗਰਸ ਨੇ ਸਿੱਖਾਂ ਤੇ ਪੰਜਾਬ ਦਾ ਵੱਡਾ ਨੁਕਸਾਨ ਪਹੁੰਚਿਆ

Updated On: 

30 Aug 2026 19:06 PM IST

ਗੁਰਦੁਆਰੇ ਵਿਖੇ ਮੱਥਾ ਟੇਕਣ ਤੋਂ ਬਾਅਦ ਗੜ੍ਹੀ ਦਾ ਕਾਫਲਾ ਮੋਰਿੰਡਾ ਪਹੁੰਚਿਆ। ਜਿੱਥੇ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸ਼੍ਰੀ ਕੋਤਵਾਲੀ ਸਾਹਿਬ ਵਿਖੇ ਵੀ ਅਰਦਾਸ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਗੜ੍ਹੀ ਨੇ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਨੇ ਸਿੱਖਾਂ ਅਤੇ ਪੰਜਾਬ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ।

ਚਮਕੌਰ ਸਾਹਿਬ ਚ AAP ਦੇ ਹਲਕਾ ਇੰਚਾਰਜ ਨੇ ਸੰਭਾਲਿਆ ਚਾਰਜ, ਜਸਬੀਰ ਗੜ੍ਹੀ ਬੋਲੇ- ਕਾਂਗਰਸ ਨੇ ਸਿੱਖਾਂ ਤੇ ਪੰਜਾਬ ਦਾ ਵੱਡਾ ਨੁਕਸਾਨ ਪਹੁੰਚਿਆ

ਆਮ ਆਦਮੀ ਪਾਰਟੀ ਦੇ ਰੂਪਨਗਰ ਵਿੱਚ ਨਵ-ਨਿਯੁਕਤ ਹਲਕਾ ਇੰਚਾਰਜ ਅਤੇ ਐਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਐਤਵਾਰ ਨੂੰ ਚਮਕੌਰ ਸਾਹਿਬ ਹਲਕੇ ਦਾ ਚਾਰਜ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਬਾਅਦ, ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਆਪ ਐਸ.ਸੀ. ਵਿੰਗ ਦੇ ਪ੍ਰਧਾਨ ਗੋਪੀ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਆਗੂ ਅਤੇ ਵਰਕਰ ਮੌਜੂਦ ਸਨ।

ਗੁਰਦੁਆਰੇ ਵਿਖੇ ਮੱਥਾ ਟੇਕਣ ਤੋਂ ਬਾਅਦ ਗੜ੍ਹੀ ਦਾ ਕਾਫਲਾ ਮੋਰਿੰਡਾ ਪਹੁੰਚਿਆ। ਜਿੱਥੇ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸ਼੍ਰੀ ਕੋਤਵਾਲੀ ਸਾਹਿਬ ਵਿਖੇ ਵੀ ਅਰਦਾਸ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਗੜ੍ਹੀ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਨੇ ਸਿੱਖਾਂ ਅਤੇ ਪੰਜਾਬ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਚਮਕੌਰ ਸਾਹਿਬ ਦੀ ਧਰਤੀ ਗੁਰੂ ਗੋਬਿੰਦ ਸਿੰਘ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਜੁੜੀ ਹੋਈ ਹੈ ਅਤੇ ਇੱਥੇ ਹਮੇਸ਼ਾ ਜ਼ੁਲਮ ਖਿਲਾਫ ਆਵਾਜ਼ ਬੁਲੰਦ ਹੁੰਦੀ ਰਹੀ ਹੈ।

ਮੈਂ ਲੋਕਾਂ ਦੀ ਸੇਵਾ ਕਰਨ ਆਇਆ ਹਾਂ – ਜਸਬੀਰ ਸਿੰਘ

ਗੜ੍ਹੀ ਨੇ ਕਿਹਾ ਕਿ ਉਹ ਕਿਸੇ ਵਿਅਕਤੀ ਜਾਂ ਪਾਰਟੀ ਨੂੰ ਚੁਣੌਤੀ ਦੇਣ ਨਹੀਂ ਆਏ ਹਨ, ਸਗੋਂ ਗੁਰੂ ਮਹਾਰਾਜ ਦੇ ਆਸ਼ੀਰਵਾਦ ਨਾਲ ਜਨਤਾ ਦੀ ਸੇਵਾ ਕਰਨ ਆਏ ਹਨ। ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਦੀ ਗੈਰਹਾਜ਼ਰੀ ਬਾਰੇ ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਆਪਣੀ ਪੂਰੀ ਟੀਮ ਨਾਲ ਲੋਕਾਂ ਵਿੱਚ ਹੋਣਗੇ।

ਉਨ੍ਹਾਂ ਕਿਹਾ ਕਿ ਉਹ ਇੱਕ ਗਰੀਬ ਪਰਿਵਾਰ ਤੋਂ ਹਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਅਗਲੇ 15 ਦਿਨਾਂ ਵਿੱਚ ਪਾਰਟੀ ਅਧਿਕਾਰੀਆਂ ਅਤੇ ਸਥਾਨਕ ਨਿਵਾਸੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਇਲਾਕੇ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਕਦਮ ਚੁੱਕੇ ਜਾ ਸਕਣ।

Loading...
Unable to load recommendations.
Follow Us