ਜਸ਼ਨਪ੍ਰੀਤ ਸਿੰਘ ਦੇ ਐਨਕਾਉਂਟਰ ਨੂੰ ਪਰਿਵਾਰ ਨੇ ਦੱਸਿਆ ਫੇਕ, ਪੁਲਿਸ ਦੇ ਭਰੋਸ ਤੋਂ ਬਾਅਦ ਕੀਤਾ ਸਸਕਾਰ
Pilibhit Encounter Case: ਕਰੀਬ ਅੱਧੇ ਘੰਟੇ ਬਾਅਦ ਡੀਐਸਪੀ ਅਮੋਲਕ ਸਿੰਘ ਪਰਿਵਾਰ ਨੂੰ ਮਿਲਣ ਲਈ ਮੌਕੇ ਤੇ ਪੁੱਜੇ, ਜਿਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਨਾਲ ਹਨ ਅਤੇ ਪੋਸਟ ਮਾਰਟਮ ਦੀ ਰਿਪੋਰਟ ਉਨ੍ਹਾਂ ਨੂੰ ਭੇਜ ਦਿੱਤੀ ਜਾਵੇਗੀ। ਡੀਐਸਪੀ ਦੇ ਭਰੋਸੇ ਮਗਰੋਂ ਪਰਿਵਾਰ ਵੱਲੋਂ ਮ੍ਰਿਤਕ ਦੇਹ ਦਾ ਸਸਕਾਰ ਕਰ ਦਿੱਤਾ ਗਿਆ।
Pilibhit Encounter Case: ਉੱਤਰ ਪ੍ਰਦੇਸ਼ ਦੇ ਪੀਲੀਭੀਤ ‘ਚ 23 ਦਸੰਬਰ ਨੂੰ ਹੋਏ ਮੁਕਾਬਲੇ ‘ਚ ਮਾਰੇ ਗਏ ਖਾਲਿਸਤਾਨ ਜ਼ਿੰਦਾਬਾਦ ਫੋਰਸ ਸੰਗਠਨ ਦੇ ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਅੱਜ ਗੁਰਦਾਸਪੁਰ ਲਿਆਂਦੀਆਂ ਗਈਆਂ। ਉਨ੍ਹਾਂ ਦਾ ਅੰਤਿਮ ਸੰਸਕਾਰ ਇੱਥੇ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਗਿਆ। ਪ੍ਰਤਾਪ ਸਿੰਘ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੇ ਲੜਕੇ ਦਾ ਝੂਠੇ ਮੁਕਾਬਲਾ ਕਰਵਾਇਆ ਗਿਆ ਹੈ। ਇਸ ਕਾਰਨ ਪਰਿਵਾਰ ਨੇ ਪਹਿਲਾਂ ਤਾਂ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ, ਪਰ ਪੁਲਿਸ ਦੇ ਭਰੋਸੇ ਤੋਂ ਬਾਅਦ ਸਸਕਾਰ ਕਰ ਦਿੱਤਾ ਗਿਆ।
ਮੁਲਜ਼ਮ ਗੁਰਵਿੰਦਰ ਸਿੰਘ ਵਾਸੀ ਕਲਾਨੌਰ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਦੋਂ ਮੁਲਜ਼ਮ ਜਸ਼ਨਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ ਵਾਸੀ ਥਾਣਾ ਪਿੰਡ ਸ਼ਾਹੂਰ ਦੀ ਲਾਸ਼ ਪਰਿਵਾਰ ਨੂੰ ਸੌਂਪੀ ਗਈ ਤਾਂ ਲਾਸ਼ ਦਾ ਮੁਆਇਨਾ ਕਰਨ ਤੋਂ ਬਾਅਦ ਪਰਿਵਾਰ ਨੇ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ। ਪਰਿਵਾਰ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੇ ਬੇਟੇ ਦੇ ਸਰੀਰ ‘ਤੇ ਗੋਲੀ ਦਾ ਕੋਈ ਨਿਸ਼ਾਨ ਨਹੀਂ ਹੈ। ਉਨ੍ਹਾਂ ਦਾ ਫਰਜ਼ੀ ਮੁਕਾਬਲਾ ਹੋਇਆ ਜਿਸ ਕਾਰਨ ਉਨ੍ਹਾਂ ਨੇ ਸਸਕਾਰ ਰੋਕ ਦਿੱਤਾ ਸੀ।
ਡੀਐਸਪੀ ਦੇ ਭਰੋਸੇ ਤੋਂ ਬਾਅਦ ਕਰਵਾਇਆ ਸਸਕਾਰ
ਕਰੀਬ ਅੱਧੇ ਘੰਟੇ ਬਾਅਦ ਡੀਐਸਪੀ ਅਮੋਲਕ ਸਿੰਘ ਪਰਿਵਾਰ ਨੂੰ ਮਿਲਣ ਲਈ ਮੌਕੇ ਤੇ ਪੁੱਜੇ, ਜਿਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਨਾਲ ਹਨ ਅਤੇ ਪੋਸਟ ਮਾਰਟਮ ਦੀ ਰਿਪੋਰਟ ਉਨ੍ਹਾਂ ਨੂੰ ਭੇਜ ਦਿੱਤੀ ਜਾਵੇਗੀ। ਡੀਐਸਪੀ ਦੇ ਭਰੋਸੇ ਮਗਰੋਂ ਪਰਿਵਾਰ ਵੱਲੋਂ ਮ੍ਰਿਤਕ ਦੇਹ ਦਾ ਸਸਕਾਰ ਕਰ ਦਿੱਤਾ ਗਿਆ। ਪਰਿਵਾਰ ਨੇ ਕਿਹਾ ਕਿ ਇਸ ਮੁਕਾਬਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਇਨ੍ਹਾਂ ਵਿੱਚੋਂ ਜਸਨਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ ਉਮਰ ਕਰੀਬ 18 ਸਾਲ ਵਾਸੀ ਪਿੰਡ ਨਿੱਕਾ ਸ਼ਹੂਰ, ਗੁਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਉਮਰ 25 ਸਾਲ ਵਾਸੀ ਮੁਹੱਲਾ ਕਲਾਨੌਰ ਅਤੇ ਵਰਿੰਦਰ ਸਿੰਘ ਉਰਫ਼ ਰਵੀ ਪੁੱਤਰ ਰਣਜੀਤ ਸਿੰਘ ਉਮਰ 23 ਸਾਲ, ਵਾਸੀ ਪਿੰਡ ਨਿੱਕਾ ਸ਼ਹੂਰ ਸ਼ਾਮਲ ਹਨ। ਇਹ ਤਿੰਨੋਂ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ। ਮ੍ਰਿਤਕ ਦੇ ਪਿਤਾ ਗੁਰਦੇਵ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਨਸ਼ੇ ਕਾਰਨ ਨੌਜਵਾਨ ਗਲਤ ਰਾਹ ਚੁਣ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ‘ਤੇ ਪਾਬੰਦੀ ਲੱਗਣੀ ਚਾਹੀਦੀ ਹੈ।
ਜਾਣਕਾਰੀ ਅਨੁਸਾਰ ਜਿਸ ਐਂਬੂਲੈਂਸ ਵਿੱਚ ਲਾਸ਼ਾਂ ਨੂੰ ਲਿਆਂਦਾ ਜਾ ਰਿਹਾ ਸੀ, ਉਹ ਉੱਤਰ ਪ੍ਰਦੇਸ਼ ਤੋਂ ਆਉਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਲਾਸ਼ਾਂ ਨੂੰ ਗੁਰਦਾਸਪੁਰ ਪਹੁੰਚਣ ਵਿੱਚ ਸਮਾਂ ਲੱਗ ਗਿਆ।