ਪੁੱਤ ਹੈ ਵੀ ਜਾਂ ਨਹੀਂ? ‘ਸਤਲੁਜ’ ਰਿਲੀਜ਼ ਹੋਣ ਤੋਂ ਬਾਅਦ ਜਸਵੰਤ ਖਾਲੜਾ ਦਾ ਪੁਰਾਣਾ ਵੀਡੀਓ ਵਾਇਰਲ

Published: 

05 Jul 2026 14:40 PM IST

ਇੱਕ ਪਾਸੇ ਜਿੱਥੇ 'ਸਤਲੁਜ' ਫ਼ਿਲਮ ਦੀ ਚਰਚਾ ਜਾਰੀ ਹੈ, ਉੱਥੇ ਹੀ ਜਿਸ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਫਿਲਮ ਅਧਾਰਤ ਹੈ, ਉਨ੍ਹਾਂ ਦੀ ਇੱਕ ਪੁਰਾਣੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਪੁੱਤ ਹੈ ਵੀ ਜਾਂ ਨਹੀਂ? ਸਤਲੁਜ ਰਿਲੀਜ਼ ਹੋਣ ਤੋਂ ਬਾਅਦ ਜਸਵੰਤ ਖਾਲੜਾ ਦਾ ਪੁਰਾਣਾ ਵੀਡੀਓ ਵਾਇਰਲ

'ਸਤਲੁਜ' ਰਿਲੀਜ਼ ਹੋਣ ਤੋਂ ਬਾਅਦ ਜਸਵੰਤ ਖਾਲੜਾ ਦਾ ਪੁਰਾਣਾ ਵੀਡੀਓ ਵਾਇਰਲ

ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਤੋਂ ਮਨਜ਼ੂਰੀ ਦੇ ਲੰਬੇ ਇੰਤਜ਼ਾਰ ਤੋਂ ਬਾਅਦ, ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਨੂੰ ਆਖਰਕਾਰ OTT ‘ਤੇ ‘ਸਤਲੁਜ’ ਨਾਮ ਦੇ ਨਾਸ ਰਿਲੀਜ਼ ਕੀਤਾ ਗਿਆ। ਇਸ ਫਿਲਮ ਨੇ ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਕੰਮ ਨੂੰ ਮੁੜ ਚਰਚਾ ‘ਚ ਲਿਆ ਦਿੰਦਾ ਹੈ।

‘ਸਤਲੁਜ’ ਫਿਲਮ ਜੋ ਖਾਲੜਾ ਦੇ ਜੀਵਨ, ਨਿਆਂ ਲਈ ਉਨ੍ਹਾਂ ਦੀ ਲੜਾਈ ਤੇ ਪੰਜਾਬ ‘ਚ ਅੱਤਵਾਦ ਦੇ ਸਮੇਂ ਬਾਰੇ ਦੱਸਦੀ ਹੈ। ਇਸ ਫਿਲਮ ਨੂੰ ਪੰਜਾਬ ਦੇ ਇਤਿਹਾਸ ਦੇ ਮਹੱਤਵਪੂਰਨ ਅਧਿਆਇ ਵੱਲ ਧਿਆਨ ਖਿੱਚਣ ਲਈ ਪ੍ਰਸ਼ੰਸਾ ਮਿਲ ਰਹੀ ਹੈ। ਇੱਕ ਪਾਸੇ ਜਿੱਥੇ ‘ਸਤਲੁਜ’ ਫ਼ਿਲਮ ਦੀ ਚਰਚਾ ਜਾਰੀ ਹੈ, ਉੱਥੇ ਹੀ ਜਿਸ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਫਿਲਮ ਅਧਾਰਤ ਹੈ, ਉਨ੍ਹਾਂ ਦੀ ਇੱਕ ਪੁਰਾਣੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਵੀਡੀਓ ‘ਚ ਕੀ ਕਹਿ ਰਹੇ ਖਾਲੜਾ?

ਵੀਡੀਓ ‘ਚ, ਖਾਲੜਾ ਆਪਣੇ ਲਾਪਤਾ ਅਜ਼ੀਜ਼ਾਂ ਦੀ ਭਾਲ ਕਰ ਰਹੇ ਪਰਿਵਾਰਾਂ ਦੇ ਦੁੱਖ ਬਾਰੇ ਗੱਲ ਕਰ ਰਹੇ ਹਨ। ਉਹ ਕਹਿੰਦੇ ਹਨ ਕਿ ਹਜ਼ਾਰਾਂ ਮਾਵਾਂ ਆਪਣੇ ਪੁੱਤਾਂ ਨੂੰ ਉਡੀਕ ਰਹੀਆਂ ਹਨ, ਚਾਹੇ ਕਈਆਂ ਨੂੰ ਪਤਾ ਹੈ ਕਿ ਪੁੱਤ ਹੁਣ ਇਸ ਦੁਨੀਆਂ ‘ਤੇ ਜਰਵਾਣਿਆਂ ਨਹੀਂ ਛੱਡਿਆ, ਪਰ ਮਾਂ ਦਾ ਦਾ ਦਿਲ ਐਸਾ ਹੁੰਦਾ ਹੈ ਕਿ ਉਹ ਪੁੱਤ ਦੀ ਲਾਸ਼ ਦੇਖ ਕੇ ਵੀ ਯਕੀਨ ਨਹੀਂ ਕਰਦੀ ਕਿ ਪੁੱਤ ਛੱਡ ਗਿਆ ਹੈ। ਇਸ ਕੋਈ ਜਵਾਬ ਨਹੀਂ ਦੇ ਰਿਹਾ ਸੀ। ਉਹ ਮਾਵਾਂ ਜਿਨ੍ਹਾਂ ਨੇ ਕਦੇ ਆਪਣੇ ਪੁੱਤਰਾਂ ਦੀਆਂ ਲਾਸ਼ਾਂ ਨਹੀਂ ਵੇਖੀਆਂ ਸਨ, ਉਹ ਸਾਨੂੰ ਸਵਾਲ ਕਰ ਰਹੀਆਂ ਸਨ ਕਿ ਇੰਨਾ ਤਾਂ ਪਤਾ ਕਰ ਦਿਓ ਸਾਡਾ ਪੁੱਤਰ ਹੈ ਵੀ ਜਾਂ ਨਹੀਂ।

SGPC ਵੱਲੋਂ ਨੌਜਵਾਨਾਂ ਫਿਲਮ ਦੇਖਣ ਦੀ ਅਪੀਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ ਨੇ ਕਿਹਾ ਕਿ ਇਹ ਫ਼ਿਲਮ ਉਸ ਦੌਰ ਦੀਆਂ ਸੱਚੀਆਂ ਘਟਨਾਵਾਂ ਨੂੰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰਦੀ ਹੈ, ਜਦੋਂ ਪੰਜਾਬ ਬਹੁਤ ਮੁਸ਼ਕਲ ਹਾਲਾਤਾਂ ਚੋਂ ਲੰਘ ਰਿਹਾ ਸੀ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਤੇ ਲਾਪਤਾ ਕੀਤੇ ਗਏ ਲੋਕਾਂ ਦੇ ਮਾਮਲਿਆਂ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਲੰਮਾ ਸੰਘਰਸ਼ ਕੀਤਾ। ਫ਼ਿਲਮ ਚ ਇਸੇ ਸੰਘਰਸ਼ ਤੇ ਉਸ ਸਮੇਂ ਦੇ ਹਾਲਾਤਾਂ ਨੂੰ ਦਰਸਾਇਆ ਗਿਆ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਇਤਿਹਾਸ ਦੀ ਸੱਚਾਈ ਤੋਂ ਜਾਣੂ ਹੋ ਸਕਣ।

ਉਨ੍ਹਾਂ ਕਿਹਾ ਕਿ ਉਸ ਸਮੇਂ ਕਈ ਅਜਿਹੇ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਚ ਲੋਕਾਂ ਨੂੰ ਬਿਨਾਂ ਕਿਸੇ ਕਾਨੂੰਨੀ ਪ੍ਰਕਿਰਿਆ ਦੇ ਲਾਪਤਾ ਕਰ ਦਿੱਤਾ ਜਾਂਦਾ ਸੀ ਜਾਂ ਸ਼ੱਕੀ ਹਾਲਾਤਾਂ ਚ ਉਨ੍ਹਾਂ ਦੀ ਮੌਤ ਹੋ ਜਾਂਦੀ ਸੀ। ਜਸਵੰਤ ਸਿੰਘ ਖਾਲੜਾ ਨੇ ਇਨ੍ਹਾਂ ਮਾਮਲਿਆਂ ਦੀ ਸੱਚਾਈ ਨੂੰ ਉਜਾਗਰ ਕਰਨ ਲਈ ਦਲੇਰੀ ਨਾਲ ਆਵਾਜ਼ ਉਠਾਈ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਮ ਭੂਮਿਕਾ ਨਿਭਾਈ। ਫ਼ਿਲਮ ਚ ਇਨ੍ਹਾਂ ਘਟਨਾਵਾਂ ਤੇ ਉਨ੍ਹਾਂ ਦੇ ਸੰਘਰਸ਼ ਨੂੰ ਪ੍ਰਮੁੱਖਤਾ ਨਾਲ ਪੇਸ਼ ਕੀਤਾ ਗਿਆ ਹੈ। ਐਸਜੀਪੀਸੀ ਦੇ ਮੁੱਖ ਸਕੱਤਰ ਨੇ ਖ਼ਾਸ ਤੌਰ ਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਫ਼ਿਲਮ ਜ਼ਰੂਰ ਦੇਖਣ, ਕਿਉਂਕਿ ਇਸ ਰਾਹੀਂ ਉਨ੍ਹਾਂ ਨੂੰ ਪੰਜਾਬ ਦੇ ਇਤਿਹਾਸ ਤੇ ਜਸਵੰਤ ਸਿੰਘ ਖਾਲੜਾ ਦੇ ਯੋਗਦਾਨ ਨੂੰ ਸਮਝਣ ਦਾ ਮੌਕਾ ਮਿਲੇਗਾ।

Follow Us