ਬੰਦੀ ਸਿੰਘਾਂ ਨੂੰ ਪੈਰੋਲ ਕਿਉਂ ਨਹੀਂ?…ਰਾਮ ਰਹੀਮ ਨੂੰ ਮਿਲੀ ਫ਼ਰਲੋ ‘ਤੇ ਜਥੇਦਾਰ ਨੇ ਜਤਾਇਆ ਵਿਰੋਧ

Updated On: 

25 Aug 2026 15:17 PM IST

ਰਾਮ ਰਹੀਮ ਨੂੰ ਮਿਲੀ ਫ਼ਰਲੋ ਦਾ ਜਥੇਦਾਰ ਗੜਗੱਜ ਨੇ ਵਿਰੋਧ ਕੀਤਾ ਹੈ। ਜਥੇਦਾਰ ਨੇ ਸਰਕਾਰਾਂ 'ਤੇ ਦੋਹਰਾ ਮਾਪਦੰਡ ਅਪਣਾਉਣ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਰਾਮ ਰਹੀਮ ਨੂੰ ਵਾਰ-ਵਾਰ ਪਿਕਨਿਕ ਵਾਂਗ ਜੇਲ੍ਹ ਤੋਂ ਬਾਹਰ ਛੱਡਿਆ ਜਾ ਰਿਹਾ ਹੈ।

ਬੰਦੀ ਸਿੰਘਾਂ ਨੂੰ ਪੈਰੋਲ ਕਿਉਂ ਨਹੀਂ?...ਰਾਮ ਰਹੀਮ ਨੂੰ ਮਿਲੀ ਫ਼ਰਲੋ ਤੇ ਜਥੇਦਾਰ ਨੇ ਜਤਾਇਆ ਵਿਰੋਧ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਰਾਮ ਰਹੀਮ ਨੂੰ ਮਿਲੀ ਫ਼ਰਲੋ ਦਾ ਜਥੇਦਾਰ ਗੜਗੱਜ ਨੇ ਵਿਰੋਧ ਕੀਤਾ ਹੈ। ਜਥੇਦਾਰ ਨੇ ਸਰਕਾਰਾਂ ‘ਤੇ ਦੋਹਰਾ ਮਾਪਦੰਡ ਅਪਣਾਉਣ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਰਾਮ ਰਹੀਮ ਨੂੰ ਵਾਰ-ਵਾਰ ਪਿਕਨਿਕ ਵਾਂਗ ਜੇਲ੍ਹ ਤੋਂ ਬਾਹਰ ਛੱਡਿਆ ਜਾ ਰਿਹਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਕਈ ਬੰਦੀ ਸਿੰਘ 35-35 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਪਰ ਉਨ੍ਹਾਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਜਗਤਾਰ ਸਿੰਘ ਹਵਾਰਾ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਉਸ ਨੂੰ ਅਜੇ ਤੱਕ ਪੈਰੋਲ ਨਹੀਂ ਮਿਲੀ ਅਤੇ ਬਿਮਾਰ ਮਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ।

ਇਸ ਬਾਰ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਹੋਈ ਹੈ। ਸਾਲ 2017 ਚ ਸਜ਼ਾ ਹੋਣ ਤੋਂ ਬਾਅਦ ਰਾਮ ਰਹੀਮ ਦੇ ਇੰਨੇ ਘੱਟ ਸਮੇਂ ਚ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਉਣ ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ।

ਡੇਰਾ ਸੱਚਾ ਸੌਦਾ ਦੇ ਮੁੱਖ ਆਸ਼ਰਮ ਚ ਰਹੇਗਾ ਰਾਮ ਰਹੀਮ

ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਚ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਚ ਸਜ਼ਾ ਕੱਟ ਰਿਹਾ ਰਾਮ ਰਹੀਮ ਮੰਗਲਵਾਰ (25 ਅਗਸਤ) ਸਵੇਰੇ ਜੇਲ੍ਹ ਤੋਂ ਬਾਹਰ ਆਇਆ। ਇਸ ਵਾਰ ਉਹ ਡੇਰਾ ਸੱਚਾ ਸੌਦਾ ਦੇ ਮੁੱਖ ਆਸ਼ਰਮ ਚ ਰਹੇਗਾ।

ਜਾਣਕਾਰੀ ਮੁਤਾਬਕ ਜ਼ਿਲ੍ਹਾ ਜੇਲ੍ਹ ਸੁਨਾਰੀਆ ਨੇ ਰਾਮ ਰਹੀਮ ਲਈ 21 ਦਿਨਾਂ ਦੀ ਫਰਲੋ ਮਨਜ਼ੂਰ ਕੀਤੀ ਹੈ। ਫਰਲੋ ਦੌਰਾਨ ਉਹ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਚ ਰਹੇਗਾ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਇਆ ਹੈ। ਸਾਲ 2017 ਚ ਸਜ਼ਾ ਹੋਣ ਤੋਂ ਬਾਅਦ ਹੁਣ ਤੱਕ ਉਹ ਕਦੇ ਪੈਰੋਲ ਤਾਂ ਕਦੇ ਫਰਲੋ ਤੇ 16 ਵਾਰ ਬਾਹਰ ਆ ਚੁੱਕਾ ਹੈ। ਹੁਣ ਉਹ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਉਸ ਨੂੰ ਕਈ ਵਾਰ ਪੈਰੋਲ ਤੇ ਫਰਲੋ ਮਿਲ ਚੁੱਕੀ ਹੈ, ਜਿਸ ਨੂੰ ਲੈ ਕੇ ਅਕਸਰ ਸਵਾਲ ਵੀ ਉਠਾਏ ਜਾਂਦੇ ਹਨ।

CBI ਅਦਾਲਤ ਨੇ ਦੋਸ਼ੀ ਠਹਿਰਾਇਆ

ਗੁਰਮੀਤ ਰਾਮ ਰਹੀਮ ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ 10-10 ਸਾਲ ਦੀ ਸਜ਼ਾ ਮਿਲੀ ਹੋਈ ਹੈ। ਪਹਿਲੀ ਸਜ਼ਾ 10 ਸਾਲ ਤੇ ਦੂਜੀ ਸਜ਼ਾ 10 ਸਾਲ ਹੈ। ਦੋਵੇਂ ਸਜ਼ਾਵਾਂ ਇਕੱਠੀਆਂ ਨਹੀਂ ਚੱਲਣਗੀਆਂ। CBI ਕੋਰਟ ਦਾ 10 ਸਾਲ ਪੂਰੇ ਹੋਣ ਤੋਂ ਬਾਅਦ ਦੂਜੇ 10 ਸਾਲ ਦੀ ਸਜ਼ਾ ਦਾ ਹੁਕਮ ਸੀ। ਰਾਮ ਰਹੀਮ ਨੂੰ 2017 ‘ਚ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ‘ਚ ਦੋ ਮਹਿਲਾ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ ਇੱਕ ਵਿਸ਼ੇਸ਼ CBI ਅਦਾਲਤ ਨੇ ਦੋਸ਼ੀ ਠਹਿਰਾਇਆ ਸੀ।

Loading...
Unable to load recommendations.
Follow Us
Related Stories
ਲੁਧਿਆਣਾ ‘ਚ 175 ਕਰੋੜ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼, ਦੋ ਸੀਏ ਖਿਲਾਫ ਕੇਸ ਦਰਜ, ਸ਼ੈੱਲ ਕੰਪਨੀਆਂ ਦੀ ਵਰਤੋਂ ਕਰਕੇ ਕੀਤੀ ਧੋਖਾਧੜੀ
ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ
ਅੰਮ੍ਰਿਤਸਰ: ਸ਼ਖ਼ਸ ਨੇ ਸਹੁਰੇ ਘਰ ਲਿਆ ਫਾਹਾ, ਸੁਸਾਇਡ ਤੋਂ ਪਹਿਲਾਂ ਬਣਾਈ ਵੀਡੀਓ- ਸਹੁਰਿਆਂ ਨੂੰ ਠਹਿਰਾਇਆ ਜ਼ਿੰਮੇਵਾਰ
ਕਾਂਗਰਸ ਦਾ ਕਲੇਸ਼ ਖਤਮ ਕਰਨ ਪੰਜਾਬ ਆਉਣਗੇ ਰਾਹੁਲ ਗਾਂਧੀ, ਇਕੱਠੇ ਦਿਖਾਈ ਦੇਣਗੇ ਚੰਨੀ-ਵੜਿੰਗ!
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ ਬੰਦ: ਕਾਂਗੜਾ ਘਾਟੀ ‘ਚ ਮੀਂਹ ਕਾਰਨ ਲੈਂਡ ਸਲਾਈਡਿੰਗ ਦਾ ਵਧਿਆ ਖ਼ਤਰਾ, ਯਾਤਰੀ ਹੁਣ ਬੱਸਾਂ ‘ਤੇ ਨਿਰਭਰ
ਬਹਿਬਲ ਕਲਾਂ ਗੋਲੀ ਕਾਂਡ: ਵਿਜੇ ਸਾਂਪਲਾ ਨੂੰ ਮੁੜ SIT ਦਾ ਸੰਮਨ, 27 ਅਗਸਤ ਨੂੰ ਪੇਸ਼ ਹੋਣ ਦਾ ਹੁਕਮ; ਰੁਝੇਵਿਆਂ ਦੇ ਚਲਦੇ ਕੀਤਾ ਇਨਕਾਰ