ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਭਾਰਤ-ਪਾਕਿਸਤਾਨ ਤਣਾਅ ‘ਤੇ ਜਥੇਦਾਰ ਗੜਗੱਜ ਦੀ ਅਪੀਲ, ਕਿਹਾ- ਜੰਗ ਦੀ ਨਹੀਂ ਹੱਲ ਦੀ ਲੋੜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ 'ਤੇ ਚਿੰਤਾ ਪ੍ਰਗਟ ਕੀਤੀ। ਪੰਜਾਬ ਅਤੇ ਹਰਿਆਣਾ ਦੇ ਵਿਚਾਲੇ ਚੱਲ ਪਾਣੀ ਦੇ ਵਿਵਾਦ ਵਿੱਚ ਗੱਲ ਕਰਦੇ ਹੋਏ ਜਥੇਦਾਰ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ 'ਤੇ ਪੰਜਾਬ ਦਾ ਪਹਿਲਾਂ ਹੱਕ ਬਣਦਾ ਹੈ।

ਭਾਰਤ-ਪਾਕਿਸਤਾਨ ਤਣਾਅ 'ਤੇ ਜਥੇਦਾਰ ਗੜਗੱਜ ਦੀ ਅਪੀਲ, ਕਿਹਾ- ਜੰਗ ਦੀ ਨਹੀਂ ਹੱਲ ਦੀ ਲੋੜ
Follow Us
tv9-punjabi
| Published: 02 May 2025 17:29 PM IST

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤਸਰ ਵਿੱਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ‘ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ ਅਤੇ ਸ਼ਾਂਤੀ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਹਮੇਸ਼ਾ ਦਿੱਤਾ ਜਾਣਾ ਚਾਹੀਦਾ ਹੈ।

ਜੰਗ ਕੋਈ ਹੱਲ ਨਹੀਂ -ਜਥੇਦਾਰ

ਅਟਾਰੀ-ਵਾਹਗਾ ਸਰਹੱਦ ‘ਤੇ ਫਸੇ ਪਰਿਵਾਰਾਂ ਦੀ ਦੁਰਦਸ਼ਾ ‘ਤੇ ਚਿੰਤਾ ਪ੍ਰਗਟ ਕਰਦਿਆਂ ਜਥੇਦਾਰ ਨੇ ਕਿਹਾ, “ਮਾਵਾਂ ਆਪਣੇ ਬੱਚਿਆਂ ਲਈ ਰੋ ਰਹੀਆਂ ਹਨ ਅਤੇ ਬੱਚੇ ਸਰਹੱਦ ‘ਤੇ ਆਪਣੀਆਂ ਮਾਵਾਂ ਲਈ ਰੋ ਰਹੇ ਹਨ।” ਮਨੁੱਖਾਂ ਦੇ ਅੰਗ ਅਤੇ ਖੂਨ ਸਭ ਇੱਕੋ ਜਿਹੇ ਹਨ, ਇਸ ਲਈ ਸਾਨੂੰ ਯੁੱਧ ਵਾਂਗ ਤਬਾਹੀ ਵੱਲ ਨਹੀਂ ਵਧਣਾ ਚਾਹੀਦਾ। ਜੰਗਾਂ ਨੇ ਅੱਜ ਤੱਕ ਕਦੇ ਵੀ ਕਿਸੇ ਸਮੱਸਿਆ ਦਾ ਹੱਲ ਨਹੀਂ ਕੀਤਾ, ਇਹ ਹਮੇਸ਼ਾ ਮਨੁੱਖਤਾ, ਜਾਨਵਰਾਂ ਅਤੇ ਵਾਤਾਵਰਣ ਲਈ ਘਾਤਕ ਰਹੀਆਂ ਹਨ।

ਮਰੀਜ਼ਾਂ ਦੀ ਸਮਸਿਆ ਵੱਲ ਧਿਆਨ ਦੇਵੇ ਕੇਂਦਰ -ਜਥੇਦਾਰ

ਜਥੇਦਾਰ ਗੜਗੱਜ ਨੇ ਉਨ੍ਹਾਂ ਪਾਕਿਸਤਾਨੀ ਨਾਗਰਿਕਾਂ ਵੱਲ ਵੀ ਧਿਆਨ ਦਿਵਾਇਆ ਜੋ ਇਲਾਜ ਲਈ ਭਾਰਤ ਆਏ ਸਨ ਅਤੇ ਹੁਣ ਫਸੇ ਹੋਏ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਰੀਜ਼ਾਂ ਦੀ ਸਮਸਿਆ ਨੂੰ ਸਮਝਣਾ ਚਾਹੀਦਾ ਹੈ ਅਤੇ ਇੱਕ ਉੱਚਿਤ ਫੈਸਲਾ ਲੈਣਾ ਚਾਹੀਦਾ ਹੈ।

ਪਾਣੀ ‘ਤੇ ਪਹਿਲਾਂ ਹੱਕ ਪੰਜਾਬ ਦਾ -ਜਥੇਦਾਰ

ਜਥੇਦਾਰ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਦਰਿਆ ਪੰਜਾਬ ਵਿੱਚ ਵਗਦੇ ਹਨ, ਇਸ ਲਈ ਪਾਣੀਆਂ ‘ਤੇ ਪਹਿਲਾ ਹੱਕ ਪੰਜਾਬ ਦਾ ਹੈ। ਇਹ ਸਿਰਫ਼ ਪੀਣ ਵਾਲੇ ਪਾਣੀ ਦਾ ਸਵਾਲ ਨਹੀਂ ਹੈ, ਸਗੋਂ ਪੰਜਾਬ ਨੂੰ ਬੰਜਰ ਹੋਣ ਤੋਂ ਬਚਾਉਣ ਦਾ ਵੀ ਹੈ। ਹਰਿਆਣਾ ਨੂੰ ਪਾਣੀ ਪੰਜਾਬ ਤਾਂ ਦੇ ਸਕਦਾ ਹੈ ਜੇਕਰ ਉਸਦੇ ਕੋਲ ਕੁਝ ਬਚਿਆ ਹੋਵੇ।

ਉਨ੍ਹਾਂ ਆਰੋਪ ਲਾਇਆ ਕਿ ਜਦੋਂ ਪੰਜਾਬ ਤੋਂ ਪਾਣੀ ਛੱਡਿਆ ਗਿਆ ਤਾਂ ਸੂਬੇ ਦੇ ਕਈ ਹਿੱਸੇ ਡੁੱਬ ਗਏ, ਫਿਰ ਵੀ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਹਿੱਸੇ ਦਾ ਪਾਣੀ ਨਹੀਂ ਮਿਲ ਰਿਹਾ।

ਧਾਰਮਿਕ ਅਤੇ ਸੰਵਿਧਾਨਕ ਆਧਾਰ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੜਗੱਜ ਨੇ ਮੀਡੀਆ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ “ਗੁਰੂ ਸਾਹਿਬ ਦੇ ਸ਼ਬਦਾਂ ਵਿੱਚ ਇਹ ਸਪੱਸ਼ਟ ਹੈ ਕਿ ਸਾਰੇ ਬਰਾਬਰ ਹਨ, ਮਨੁੱਖ ਇੱਕ ਜਾਤ ਦੇ ਹਨ। ਮਨੁੱਖਤਾ ਦੇਸ਼ ਅਤੇ ਧਰਮ ਤੋਂ ਉੱਪਰ ਹੈ।” ਉਨ੍ਹਾਂ ਅੱਗੇ ਕਿਹਾ ਕਿ ਸੰਵਿਧਾਨ ਇਹ ਵੀ ਕਹਿੰਦਾ ਹੈ ਕਿ ਜਿਨ੍ਹਾਂ ਰਾਜਾਂ ਵਿੱਚ ਦਰਿਆ ਵਗਦੇ ਹਨ, ਉਨ੍ਹਾਂ ਦਾ ਪਾਣੀ ‘ਤੇ ਪਹਿਲਾ ਹੱਕ ਹੈ।

ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ...
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...