AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Special Meeting: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਮਦਮਾ ਸਾਹਿਬ ਵਿਖੇ ਬੁਲਾਈ ਵਿਸ਼ੇਸ਼ ਸਭਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸ਼ੇਸ਼ ਬੈਠਕ ਬੁਲਾਈ ਗਈ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਈਆਂ ਇਹ ਫੈਸਲਾ ਲਿਆ ਗਿਆ ਹੈ। ਇਸ ਬੈਠਕ ਨੂੰ ਲੈ ਕੇ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

Special Meeting: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਮਦਮਾ ਸਾਹਿਬ ਵਿਖੇ ਬੁਲਾਈ ਵਿਸ਼ੇਸ਼ ਸਭਾ
abhishek-thakur
| Updated On: 07 Apr 2023 11:38 AM IST
Share
ਬਠਿੰਡਾ ਨਿਊਜ਼: ਤਲਵੰਡੀ ਸਾਬੋ ਵਿਖੇ ਸਥਿਤ ਸ੍ਰੀ ਦਮਦਮਾ ਸਾਹਿਬ ਵਿਥੇ ਜੇਥਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਬੈਠਕ ਦਾ ਸੱਦਾ ਦਿੱਤਾ ਗਿਆ ਹੈ। ਜਿਸ ਵਿੱਚ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। 7 ਅਪ੍ਰੈਲ ਯਾਨੀ ਅੱਜ ਸਵੇਰੇ 11 ਵਜੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੀ ਅਗਵਾਈ ਹੇਠ ਧਰਮ ਪ੍ਰਚਾਰ ਅਤੇ ਕੌਮੀ ਹੱਕਾਂ ਦੀ ਪਹਿਰੇਦਾਰੀ ਹਿੱਤ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।

ਜੇਥਦਾਰ ਵੱਲੋਂ ਵਿਸ਼ੇਸ਼ ਬੈਠਕ ਦਾ ਸੱਦਾ

ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵੱਲੋਂ ਜਾਰੀ ਕੀਤੇ ਗਈ ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣ ਲਈ ਸਿਰਜੇ ਬਿਰਤਾਂਤ ਨੂੰ ਪੰਜਾਬ ਦੇ ਪੱਤਰਕਾਰਾਂ ਤੇ ਚੈਨਲਾਂ ਨੇ ਸੱਚੀ ਪੱਤਰਕਾਰਿਤਾ ਰਾਹੀਂ ਤੋੜਨ ਦੀ ਕੋਸ਼ਿਸ਼ ਕੀਤੀ ਸੀ ਪਰ ਸਰਕਾਰ ਨੇ ਪੱਤਰਕਾਰਾਂ ਤੇ ਮੀਡੀਆ ਅਦਾਰਿਆਂ ਦੇ ਚੈਨਲ ਬੰਦ ਕਰ ਦਿੱਤੇ।

ਅੰਮ੍ਰਿਤਪਾਲ ਵੱਲੋਂ ਸਰਬੱਤ ਖਾਲਸਾ ਸੱਦਣ ਦੀ ਅਪੀਲ

ਦੂਜੇ ਪਾਸੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਬਿਨਾਂ ਸ਼ੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਖੇ ਸਰਬੱਤ ਖਾਲਸਾ ਸੱਦਣ ਦੀ ਅਪੀਲ ਕੀਤੀ ਹੈ, ਪਰ ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ 7 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਵੱਡੀ ਮੀਟਿੰਗ ਬੁਲਾਈ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ (Amritpal Singh) ਇਸ ਵਿਸ਼ੇਸ਼ ਬੈਠਕ ਵਿੱਚ ਪਹੁੰਚ ਕੇ ਸਰੰਡਰ ਕਰ ਸਕਦਾ ਹੈ। ਅਜਿਹੇ ‘ਚ ਏਜੰਸੀਆਂ ਹੁਣ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਪੰਜਾਬ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...