Special Meeting: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਮਦਮਾ ਸਾਹਿਬ ਵਿਖੇ ਬੁਲਾਈ ਵਿਸ਼ੇਸ਼ ਸਭਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸ਼ੇਸ਼ ਬੈਠਕ ਬੁਲਾਈ ਗਈ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਈਆਂ ਇਹ ਫੈਸਲਾ ਲਿਆ ਗਿਆ ਹੈ। ਇਸ ਬੈਠਕ ਨੂੰ ਲੈ ਕੇ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਬਠਿੰਡਾ ਨਿਊਜ਼: ਤਲਵੰਡੀ ਸਾਬੋ ਵਿਖੇ ਸਥਿਤ ਸ੍ਰੀ ਦਮਦਮਾ ਸਾਹਿਬ ਵਿਥੇ ਜੇਥਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਬੈਠਕ ਦਾ ਸੱਦਾ ਦਿੱਤਾ ਗਿਆ ਹੈ। ਜਿਸ ਵਿੱਚ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। 7 ਅਪ੍ਰੈਲ ਯਾਨੀ ਅੱਜ ਸਵੇਰੇ 11 ਵਜੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੀ ਅਗਵਾਈ ਹੇਠ ਧਰਮ ਪ੍ਰਚਾਰ ਅਤੇ ਕੌਮੀ ਹੱਕਾਂ ਦੀ ਪਹਿਰੇਦਾਰੀ ਹਿੱਤ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।
ਜੇਥਦਾਰ ਵੱਲੋਂ ਵਿਸ਼ੇਸ਼ ਬੈਠਕ ਦਾ ਸੱਦਾ
ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵੱਲੋਂ ਜਾਰੀ ਕੀਤੇ ਗਈ ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣ ਲਈ ਸਿਰਜੇ ਬਿਰਤਾਂਤ ਨੂੰ ਪੰਜਾਬ ਦੇ ਪੱਤਰਕਾਰਾਂ ਤੇ ਚੈਨਲਾਂ ਨੇ ਸੱਚੀ ਪੱਤਰਕਾਰਿਤਾ ਰਾਹੀਂ ਤੋੜਨ ਦੀ ਕੋਸ਼ਿਸ਼ ਕੀਤੀ ਸੀ ਪਰ ਸਰਕਾਰ ਨੇ ਪੱਤਰਕਾਰਾਂ ਤੇ ਮੀਡੀਆ ਅਦਾਰਿਆਂ ਦੇ ਚੈਨਲ ਬੰਦ ਕਰ ਦਿੱਤੇ।
ਅੰਮ੍ਰਿਤਪਾਲ ਵੱਲੋਂ ਸਰਬੱਤ ਖਾਲਸਾ ਸੱਦਣ ਦੀ ਅਪੀਲ
ਦੂਜੇ ਪਾਸੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਬਿਨਾਂ ਸ਼ੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਖੇ ਸਰਬੱਤ ਖਾਲਸਾ ਸੱਦਣ ਦੀ ਅਪੀਲ ਕੀਤੀ ਹੈ, ਪਰ ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ 7 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਵੱਡੀ ਮੀਟਿੰਗ ਬੁਲਾਈ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ (Amritpal Singh) ਇਸ ਵਿਸ਼ੇਸ਼ ਬੈਠਕ ਵਿੱਚ ਪਹੁੰਚ ਕੇ ਸਰੰਡਰ ਕਰ ਸਕਦਾ ਹੈ। ਅਜਿਹੇ ‘ਚ ਏਜੰਸੀਆਂ ਹੁਣ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਪੰਜਾਬ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।