ਸਿੰਘ ਜਾਂ ਕੌਰ ਤੋਂ ਬਿਨਾਂ ਕਿਸੇ ਸਿੱਖ ਦਾ ਨਾਮ ਨਹੀਂ ਹੋ ਸਕਦਾ, JK ਹਾਈਕੋਰਟ ਦੇ ਫੈਸਲੇ ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

Published: 

18 Jan 2024 20:47 PM

decision of the Jammu and Kashmir High Court: ਬੀਤੇ ਦਿਨੀਂ ਜੰਮੂ ਕਸ਼ਮੀਰ ਹਾਈਕੋਰਟ ਵੱਲੋਂ ਸਿੱਖਾਂ ਦੇ ਨਾਮ ਨੂੰ ਲੈਕੇ ਟਿੱਪਣੀ ਨੂੰ ਲੈਕੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਵਿਰੋਧ ਕੀਤਾ ਹੈ। ਉਹਨਾਂ ਨੇ ਕਿਹਾ ਕਿ ਸਿੱਖਾਂ ਦੇ ਨਾਮ ਨਾਲ ਸਿੰਘ ਅਤੇ ਕੌਰ ਹੋਣਾ ਲਾਜ਼ਮੀ ਹੈ ਉਸ ਤੋਂ ਬਿਨਾਂ ਹੋਰ ਕਿਸੇ ਨਾਮ ਨਾਲ ਸਿੱਖ ਦੀ ਪਹਿਚਾਣ ਨਹੀਂ ਹੋ ਸਕਦੀ। ਦਰਅਸਲ ਪਿਛਲੇ ਦਿਨੀਂ ਜੰਮੂ ਕਸ਼ਮੀਰ ਹਾਈਕੋਰਟ ਨੇ ਆਪਣੇ ਇੱਕ ਫੈਸਲੇ ਵਿੱਚ ਕਿਹਾ ਸੀ ਕਿ ਸਿੱਖਾਂ ਦੇ ਨਾਮ ਨਾਲ ਸਿੰਘ ਜਾਂ ਕੌਰ ਲਗਾਉਣਾ ਜ਼ਰੂਰੀ ਨਹੀਂ ਹੈ।

ਸਿੰਘ ਜਾਂ ਕੌਰ ਤੋਂ ਬਿਨਾਂ ਕਿਸੇ ਸਿੱਖ ਦਾ ਨਾਮ ਨਹੀਂ ਹੋ ਸਕਦਾ, JK ਹਾਈਕੋਰਟ ਦੇ ਫੈਸਲੇ ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

ਗਿਆਨੀ ਹਰਪ੍ਰੀਤ ਸਿੰਘ

Follow Us On

ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ਸਿੰਘ ਜਾਂ ਕੌਰ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਿੱਖ ਦੀ ਪਰਿਭਾਸ਼ਾ ਦੁਨੀਆਵੀ ਅਦਾਲਤਾਂ ਦੇ ਅਧੀਨ ਨਹੀਂ ਹੈ, ਸਗੋਂ ਇਹ ਗੁਰੂ ਬਖਸ਼ੀ ਰਹਿਣੀ ਤੇ ਅਧਾਰਿਤ ਹੈ। ਇਸ ਪਿੱਛੇ ਸਿੱਖਾਂ ਦਾ ਸ਼ਾਨਾਮੱਤਾ ਇਤਿਹਾਸ, ਸਿਧਾਂਤ ਅਤੇ ਪਰੰਪਰਾਵਾਂ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਦਾ ਨਾਮ ਸਿੰਘ ਜਾਂ ਕੌਰ ਤੋਂ ਬਿਨਾਂ ਕਿਆਸ ਹੀ ਨਹੀਂ ਕੀਤਾ ਜਾ ਸਕਦਾ, ਇਸ ਲਈ ਜੰਮੂ ਕਸ਼ਮੀਰ ਹਾਈ ਕੋਰਟ ਦੀ ਟਿੱਪਣੀ ਸਿੱਧੇ ਤੌਰ ਤੇ ਸਿੱਖ ਕਦਰਾਂ ਕੀਮਤਾਂ ਅਤੇ ਸਿੱਖ ਰਹਿਣੀ ਦੇ ਬਿਲਕੁਲ ਵਿਰੁੱਧ ਹੈ। ਉਹਨਾਂ ਕਿਹਾ ਕਿ ਭਾਵੇਂ ਜੰਮੂ ਕਸ਼ਮੀਰ ਹਾਈ ਕੋਰਟ ਦਾ ਫੈਸਲਾ ਉੱਥੋਂ ਦੇ ਅਖਨੂਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਹੈ ਪਰ ਇਸ ਨੇ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਦੇ ਉਲੰਘਣ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ।

ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

ਸਿੱਖਾਂ ਦੇ ਮਾਮਲਿਆਂ ਵਿੱਚ ਅਦਾਲਤ ਨੂੰ ਕੋਈ ਹੱਕ ਨਹੀਂ

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਅਦਾਲਤ ਨੂੰ ਸਿੱਖਾਂ ਦੇ ਧਾਰਮਿਕ ਮਰਿਯਾਦਾ ਨਾਲ ਜੁੜੇ ਮਾਮਲੇ ਤੇ ਅਜਿਹੀ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਸੁਝਾਅ ਅਤੇ ਰਾਏ ਲਾਜ਼ਮੀ ਤੌਰ ਤੇ ਲੈਣੀ ਚਾਹੀਦੀ ਹੈ। ਜੇਕਰ ਅਜਿਹੇ ਮਨਮਰਜ਼ੀ ਦੇ ਫੈਸਲੇ ਲਏ ਜਾਣ ਲੱਗੇ ਤਾਂ ਧਰਮਾਂ ਦੀਆਂ ਮੁੱਲਵਾਨ ਕਦਰਾਂ ਕੀਮਤਾਂ ਅਤੇ ਮੌਲਿਕ ਮਰਿਯਾਦਾ ਕਾਇਮ ਨਹੀਂ ਰਹਿ ਸਕੇਗੀ।

ਫ਼ੈਸਲੇ ਖਿਲਾਫ਼ ਕਾਰਵਾਈ ਕਰੇਗੀ ਸ੍ਰੋਮਣੀ ਕਮੇਟੀ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੰਮੂ ਕਸ਼ਮੀਰ ਹਾਈ ਕੋਰਟ ਦੇ ਫੈਸਲੇ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨੀ ਮਾਹਰਾਂ ਪਾਸੋਂ ਘੋਖ ਕਰਵਾ ਕੇ ਯੋਗ ਕਾਰਵਾਈ ਕਰੇਗੀ।

Exit mobile version