ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਕੇਂਦਰ ਤੇ ਸੂਬਾ ਸਰਕਾਰ ਨੂੰ ਨਸੀਹਤ

Updated On: 

11 Dec 2024 19:42 PM

Jathedar Giani Harpreet Singh: ਪਿਛਲੇ ਦੋ ਹਫਤਿਆਂ ਤੋਂ ਵੀ ਵੱਧ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਗਿਆਨੀ ਹਰਪ੍ਰੀਤ ਸਿੰਘ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਮਰਨ ਵਰਤ 'ਤੇ ਹਨ। ਜਿਸ ਕਾਰਨ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ।

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਕੇਂਦਰ ਤੇ ਸੂਬਾ ਸਰਕਾਰ ਨੂੰ ਨਸੀਹਤ

ਗਿਆਨੀ ਹਰਪ੍ਰੀਤ ਸਿੰਘ

Follow Us On

Jathedar Giani Harpreet Singh: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਨੂੰ ਡੱਲੇਵਾਲ ਵਰਗੇ ਵਿਅਕਤੀ ਦੀ ਬਹੁਤ ਲੋੜ ਹੈ। ਪੰਜਾਬ ਸਰਕਾਰ ਨੂੰ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ।

ਦੱਸ ਦੇਈਏ ਕਿ ਪਿਛਲੇ ਦੋ ਹਫਤਿਆਂ ਤੋਂ ਵੀ ਵੱਧ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਗਿਆਨੀ ਹਰਪ੍ਰੀਤ ਸਿੰਘ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਮਰਨ ਵਰਤ ‘ਤੇ ਹਨ। ਜਿਸ ਕਾਰਨ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ।

ਡੱਲੇਵਾਲ ਦੀ ਸਿਹਤ ਜ਼ਰੂਰੀ

ਇਸ ਮਾਮਲੇ ‘ਤੇ ਚਿੰਤਾ ਪ੍ਰਗਟ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਖ਼ਿਆਲ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣ, ਕਿਉਂਕਿ ਜਿਸ ਤਰ੍ਹਾਂ ਉਹ ਪਿਛਲੇ 2 ਹਫਤਿਆਂ ਤੋਂ ਲਗਾਤਾਰ ਮਰਨ ਵਰਤ ‘ਤੇ ਬੈਠੇ ਹਨ, ਉਨ੍ਹਾਂ ਦੀ ਸਿਹਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਅੱਜ ਸਾਨੂੰ ਉਨ੍ਹਾਂ ਦੀ ਬਹੁਤ ਲੋੜ ਹੈ। ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ, ਤਾਂ ਜੋ ਉਹ ਜਲਦੀ ਆਪਣਾ ਮਰਨ ਵਰਤ ਤੋੜ ਸਕੇ। ਕਿਉਂਕਿ ਅੱਜ ਦੇਸ਼ ਦੇ ਲੋਕਾਂ ਨੂੰ ਅਜਿਹੇ ਸੰਘਰਸ਼ਸ਼ੀਲ ਲੋਕਾਂ ਦੀ ਲੋੜ ਹੈ, ਜੇਕਰ ਅਜਿਹੇ ਲੋਕ ਹੋਣ ਤਾਂ ਹੀ ਕੋਈ ਵੀ ਸੰਘਰਸ਼ ਜਿੱਤਿਆ ਜਾ ਸਕਦਾ ਹੈ।

ਡੱਲੇਵਾਲ ਦੀ ਵਿਗੜ ਰਹੀ ਸਿਹਤ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਸਟੇਜ ਤੇ ਆਉਣ ਚ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਦੇ ਅਤੇ ਜਿਗਰ ਪ੍ਰਭਾਵਿਤ ਹੋ ਰਹੇ ਹਨ। ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਭਾਰ 11 ਕਿਲੋ ਘਟਿਆ ਹੈ। ਡੱਲੇਵਾਲ ਦਾ ਕਹਿਣਾ ਹੈ ਕਿ ਜਦੋਂ ਤੱਕ ਐਮਐਸਪੀ ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ ਉਦੋਂ ਤੱਕ ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ।