AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ੍ਰੀ ਨਨਕਾਣਾ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਨਾਇਆ ਗੁਰਪੁਰਬ, ਸੰਗਤ ਨੂੰ ਸਿੱਖੀ ਪਰੰਪਰਾਵਾਂ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੀ ਕੀਤੀ ਅਪੀਲ

Giani Kuldeep Singh Gargajj: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਪਹੁੰਚੇ। ਇੱਥੇ ਗੁਰਮਤਿ ਸਮਾਗਮ ਦੌਰਾਨ ਉਨ੍ਹਾਂ ਨੇ ਸੰਗਤ ਨੂੰ ਸਿੱਖੀ ਸਿਧਾਂਤਾਂ ਅਤੇ ਪਰੰਪਰਾਵਾਂ ਨਾਲ ਜੁੜਨ ਦਾ ਸੱਦਾ ਦਿੱਤਾ।

ਸ੍ਰੀ ਨਨਕਾਣਾ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਨਾਇਆ ਗੁਰਪੁਰਬ, ਸੰਗਤ ਨੂੰ ਸਿੱਖੀ ਪਰੰਪਰਾਵਾਂ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੀ ਕੀਤੀ ਅਪੀਲ
ਸ੍ਰੀ ਨਨਕਾਣਾ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਮਨਾਇਆ ਗੁਰਪੁਰਬ
tv9-punjabi
| Published: 24 Nov 2026 11:50 AM IST
Share

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖੀ ਦੀਆਂ ਪਰੰਪਰਾਵਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ।

ਜਥੇਦਾਰ ਗੜਗੱਜ ਨੇ ਸਿੰਧੀ ਭਾਈਚਾਰੇ ਸਮੇਤ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੁਰਾਣੀ ਪਰੰਪਰਾ ਅਨੁਸਾਰ ਪਰਿਵਾਰ ਦੇ ਪਹਿਲੇ ਬੱਚੇ ਨੂੰ ਪੂਰਨ ਸਿੱਖ ਸਰੂਪ ਵਿੱਚ ਤਿਆਰ ਕਰਨ। ਉਨ੍ਹਾਂ ਕਿਹਾ ਕਿ ਸਿੱਖ ਪਰਿਵਾਰਾਂ ਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖੀ ਨਾਲ ਜੋੜਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਿੱਖ ਸਿਧਾਂਤਾਂ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਕੇਸ ਕਟਵਾਉਣ ਵਾਲੇ ਨੌਜਵਾਨਾਂ ਨੂੰ ਪਾਕਿਸਤਾਨ ਦੇ ਸਿੱਖਾਂ ਤੋਂ ਸਿੱਖਿਆ ਲੈਣ ਦਾ ਸੁਨੇਹਾ

ਉਨ੍ਹਾਂ ਨੇ ਚੜ੍ਹਦੇ ਪੰਜਾਬ ਦੇ ਉਨ੍ਹਾਂ ਸਿੱਖ ਨੌਜਵਾਨਾਂ ਨੂੰ ਵੀ ਸੁਨੇਹਾ ਦਿੱਤਾ, ਜੋ ਆਪਣੇ ਕੇਸ ਕਟਵਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਨੂੰ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਉੱਥੇ ਸਿੱਖ ਭਾਈਚਾਰਾ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਆਪਣੇ ਧਰਮ ਅਤੇ ਸਿੱਖ ਸਰੂਪ ਨੂੰ ਸੰਭਾਲ ਕੇ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਰਹਿਣ ਵਾਲਾ ਕੋਈ ਵੀ ਸਿੱਖ ਆਪਣੇ ਕੇਸ ਨਹੀਂ ਕਟਵਾਉਂਦਾ। ਅਜਿਹੇ ਵਿੱਚ ਨੌਜਵਾਨਾਂ ਨੂੰ ਉਨ੍ਹਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

ਪਿਸ਼ੌਰੀ ਅਤੇ ਸਿੰਧੀ ਸੰਗਤ ਤੋਂ ਸੇਵਾ ਤੇ ਸ਼ਰਧਾ ਦੀ ਭਾਵਨਾ ਸਿੱਖਣ ਦੀ ਅਪੀਲ

ਜਥੇਦਾਰ ਗੜਗੱਜ ਨੇ ਚੜ੍ਹਦੇ ਪੰਜਾਬ ਤੋਂ ਸ੍ਰੀ ਨਨਕਾਣਾ ਸਾਹਿਬ ਪਹੁੰਚੀ ਸੰਗਤ ਨੂੰ ਇਹ ਵੀ ਕਿਹਾ ਕਿ ਉਹ ਇੱਥੋਂ ਦੀ ਪਿਸ਼ੌਰੀ ਅਤੇ ਸਿੰਧੀ ਸੰਗਤ ਤੋਂ ਸੇਵਾ ਅਤੇ ਸ਼ਰਧਾ ਦੀ ਭਾਵਨਾ ਸਿੱਖ ਕੇ ਜਾਣ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਦੇ ਮੌਕੇ ਇਹ ਸੰਗਤ ਬਹੁਤ ਹੀ ਪ੍ਰੇਮ ਅਤੇ ਸਮਰਪਣ ਭਾਵਨਾ ਨਾਲ ਸੇਵਾ ਨਿਭਾਉਂਦੀ ਹੈ।

ਇਸ ਦੌਰਾਨ ਜਥੇਦਾਰ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਪਹੁੰਚੇ ਸਿੱਖ ਸ਼ਰਧਾਲੂਆਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸੰਗਤ ਦੇ ਮਨਾਂ ਵਿੱਚ ਆਪਣੇ ਵਿਛੜੇ ਹੋਏ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਲੈ ਕੇ ਕਾਫ਼ੀ ਉਤਸ਼ਾਹ ਅਤੇ ਖੁਸ਼ੀ ਹੈ। ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਇੱਥੇ ਪਹੁੰਚੇ ਹਨ। ਉਨ੍ਹਾਂ ਅਰਦਾਸ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਸੰਗਤ ‘ਤੇ ਮਿਹਰ ਭਰਿਆ ਹੱਥ ਰੱਖਣ ਅਤੇ ਸਾਰੇ ਸ਼ਰਧਾਲੂਆਂ ਨੂੰ ਵਿਛੜੇ ਹੋਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਦਾ ਮੌਕਾ ਮਿਲਦਾ ਰਹੇ।

Follow Us
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...