ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਦਲੇ ਗਏ ਦਮਦਮਾ ਸਾਹਿਬ ਦੇ ਜੱਥੇਦਾਰ, ਗਿਆਨੀ ਹਰਪ੍ਰੀਤ ਸਿੰਘ ਤੋਂ ਵਾਪਿਸ ਲਿਆ ਗਿਆ ਚਾਰਜ

ਲੁਧਿਆਣਾ ਵਿੱਚ ਹੋਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ ਅਗਲੇ 15 ਦਿਨਾਂ ਲਈ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜੋ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਲੱਗੇ ਇਲਜ਼ਾਮਾਂ ਦੀ ਜਾਂਚ ਕਰੇਗੀ।

ਬਦਲੇ ਗਏ ਦਮਦਮਾ ਸਾਹਿਬ ਦੇ ਜੱਥੇਦਾਰ, ਗਿਆਨੀ ਹਰਪ੍ਰੀਤ ਸਿੰਘ ਤੋਂ ਵਾਪਿਸ ਲਿਆ ਗਿਆ ਚਾਰਜ
Follow Us
rajinder-arora-ludhiana
| Updated On: 19 Dec 2024 16:45 PM

ਲੁਧਿਆਣਾ ਵਿੱਚ ਹੋਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ ਅਗਲੇ 15 ਦਿਨਾਂ ਲਈ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ। ਹੁਣ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਜੱਥੇਦਾਰ ਦਾ ਚਾਰਜ ਸੌਂਪਿਆ ਗਿਆ ਹੈ।

3 ਮੈਂਬਰੀ ਕਮੇਟੀ ਦਾ ਗਠਨ

ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜੋ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਲੱਗੇ ਇਲਜ਼ਾਮਾਂ ਦੀ ਜਾਂਚ ਕਰੇਗੀ। ਦਰਅਸਲ ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਵੱਲੋਂ ਉਹਨਾਂ ਖਿਲਾਫ਼ ਇਲਜ਼ਾਮ ਲਗਾਏ ਗਏ ਸਨ।

ਵਲਟੋਹਾ ਨੇ ਵੀ ਲਗਾਏ ਸੀ ਇਲਜ਼ਾਮ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਸ਼ੋਸਲ ਮੀਡੀਆ ਤੇ ਬੀਤੇ ਦਿਨ ਇੱਕ ਵੀਡੀਓ ਵਾਇਰਲ ਕੀਤੀ ਸੀ ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਉਹਨਾਂ ਖਿਲਾਫ਼ ਬੋਲਦੇ ਨਜ਼ਰ ਆ ਰਹੇ ਸਨ।

ਵਲਟੋਹਾ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਸੀ ਅੱਜ ਸਵੇਰੇ ਉੱਠਕੇ ਮੈਂ ਦੇਖਿਆ ਕਿ ਇੱਕ ਵੀਡੀਓ ਕਲਿੱਪ ਵੱਡੇ ਪੱਧਰ ਤੇ ਵਾਇਰਲ ਹੋ ਰਿਹਾ ਹੈ, ਇਹ ਕਲਿੱਪ 15 ਅਕਤੂਬਰ ਦੀ ਮੇਰੀ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ੀ ਸਮੇਂ ਦਾ ਹੈ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਮੇਰੀ ਤਲਬੀ ਸਮੇਂ ਤੈਸ਼ ਚ ਆਕੇ ਬਹੁਤ ਕੁੱਝ ਸਵੀਕਾਰ ਕੀਤਾ ਸੀ।ਉਨਾਂ ਇਹ ਵੀ ਸਵੀਕਾਰ ਕੀਤਾ ਕਿ, ਹਾਂ ਮੇਰੀ BJP ਨਾਲ ਸਾਂਝ ਹੈ। ਤੈਸ਼ ਚ ਹੀ ਕੇਂਦਰ ਸਰਕਾਰ ਨਾਲ ਸਾਂਝ ਤੇ ਪ੍ਰਧਾਨ ਮੰਤਰੀ ਨਾਲ ਫੋਨ ਤੇ ਹੁੰਦੀ ਗੱਲਬਾਤ ਨੂੰ ਵੀ ਸਵੀਕਾਰ ਕੀਤਾ।

ਕਿਰਦਾਰਕੁਸ਼ੀ ਦੀ ਕੋਸ਼ਿਸ- ਹਰਪ੍ਰੀਤ ਸਿੰਘ

ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਸੀ ਉਹਨਾਂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਸਾਂਝੀ ਕੀਤੀ ਗਈ ਵੀਡੀਓ। ਉਹਨਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ ਹੈ। ਉਹਨਾਂ ਨੇ ਕਿਹਾ ਕਿ ਸਿੰਘ ਸਾਹਿਬਾਨਾਂ ਵੱਲੋਂ ਅਕਾਲੀ ਆਗੂਆਂ ਨੂੰ ਲਗਾਈ ਗਈ ਸਜ਼ਾ ਕੁੱਝ ਜ਼ਿਆਦਾ ਸਖ਼ਤ ਜਾਪ ਰਹੀ ਹੈ। ਉਹਨਾਂ ਨੇ ਵੀਡੀਓ ਵਾਇਰਲ ਹੋਣ ਤੇ ਵੀ ਹੈਰਾਨੀ ਜ਼ਾਹਿਰ ਕੀਤੀ ਸੀ। ਉਹਨਾਂ ਨੇ ਕਿਹਾ ਸੀ ਕਿ ਇਹ ਵੀਡੀਓ ਸਿਰਫ਼ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਕੋਲ ਸੀ। ਫਿਰ ਵੀ ਇਹ ਵੀਡੀਓ ਕਿਵੇਂ ਵਾਇਰਲ ਹੋ ਗਈ।

ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ...
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ...
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !...
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ  ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ...
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?...
ਰੰਧਾਵਾਂ ਦਾ ਵੱਡਾ ਬਿਆਨ ਬੋਲੇ- ਕਿਸਾਨਾਂ ਦੇ ਉੱਤੇ ਅਣ-ਐਲਾਨੀ Emergency ਹੈ, Subsidy ਉਨ੍ਹਾਂ ਨੂੰ ਦੇਣੀ ਹੀ ਪਵੇਗੀ
ਰੰਧਾਵਾਂ ਦਾ ਵੱਡਾ ਬਿਆਨ ਬੋਲੇ- ਕਿਸਾਨਾਂ ਦੇ ਉੱਤੇ ਅਣ-ਐਲਾਨੀ Emergency ਹੈ, Subsidy ਉਨ੍ਹਾਂ ਨੂੰ ਦੇਣੀ ਹੀ ਪਵੇਗੀ...
ਮਰਨ ਵਰਤ 'ਤੇ ਬੈਠੇ ਡੱਲੇਵਾਲ ਨੂੰ ਮਿਲੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਕੀ ਹੋਈ ਗੱਲ?
ਮਰਨ ਵਰਤ 'ਤੇ ਬੈਠੇ ਡੱਲੇਵਾਲ ਨੂੰ ਮਿਲੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਕੀ ਹੋਈ ਗੱਲ?...
ਕੇਜਰੀਵਾਲ ਨਵੀਂ ਦਿੱਲੀ ਤੋਂ ਆਤਿਸ਼ੀ ਕਾਲਕਾਜੀ ਤੋਂ ਲੜਨਗੇ ਚੋਣ
ਕੇਜਰੀਵਾਲ ਨਵੀਂ ਦਿੱਲੀ ਤੋਂ ਆਤਿਸ਼ੀ ਕਾਲਕਾਜੀ ਤੋਂ ਲੜਨਗੇ ਚੋਣ...