ਕੇਂਦਰ ਨੇ ਵਾਪਿਸ ਲਈ ਜੱਥੇਦਾਰ ਦੀ ਸੁਰੱਖਿਆ, ਵਿਰਸਾ ਸਿੰਘ ਵਲਟੋਹਾ ਨੇ ਚੁੱਕੇ ਸਨ ਸਵਾਲ

Updated On: 

13 Nov 2024 12:53 PM

Z Plus Security: ਕੇਂਦਰ ਸਰਕਾਰ ਨੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਹੋਈ Z+ ਸੁਰੱਖਿਆ ਨੂੰ ਵਾਪਿਸ ਲੈ ਲਿਆ ਹੈ। ਦਰਅਸਲ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ ਵਿੱਚ ਕਿਹਾ ਸੀ ਕਿ ਉਹਨਾਂ ਨੂੰ ਕੇਂਦਰੀ ਸੁਰੱਖਿਆ ਦੀ ਕੋਈ ਜ਼ਰੂਰਤ ਨਹੀਂ ਹੈ।

ਕੇਂਦਰ ਨੇ ਵਾਪਿਸ ਲਈ ਜੱਥੇਦਾਰ ਦੀ ਸੁਰੱਖਿਆ, ਵਿਰਸਾ ਸਿੰਘ ਵਲਟੋਹਾ ਨੇ ਚੁੱਕੇ ਸਨ ਸਵਾਲ

ਗਿਆਨੀ ਹਰਪ੍ਰੀਤ ਸਿੰਘ ਆਪਣੇ ਸੁਰੱਖਿਆ ਮੁਲਾਜ਼ਮਾਂ ਨਾਲ

Follow Us On

ਗ੍ਰਹਿ ਮੰਤਰਾਲੇ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਹੋਈ Z+ ਸੁਰੱਖਿਆ ਨੂੰ ਵਾਪਿਸ ਲੈ ਲਿਆ ਹੈ। ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੁਰੱਖਿਆ ਨੂੰ ਲੈਕੇ ਸਵਾਲ ਚੁੱਕੇ ਸਨ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਉਹਨਾਂ ਵੱਲੋਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਜਾ ਚੁੱਕੀ ਹੈ। ਜਿਸ ਵਿੱਚ ਉਹਨਾਂ ਨੇ ਸੁਰੱਖਿਆ ਨੂੰ ਵਾਪਿਸ ਲਏ ਜਾਣ ਦੀ ਮੰਗ ਕੀਤੀ ਹੈ। ਜਿਸ ਨੂੰ ਹੁਣ ਗ੍ਰਹਿ ਮੰਤਰਾਲੇ ਵੱਲੋਂ ਮੰਨ ਲਿਆ ਗਿਆ ਹੈ।

ਕੇਂਦਰੀ ਸੁਰੱਖਿਆ ਵਾਪਿਸ ਹੋਣ ਤੋਂ ਬਾਅਦ ਹੁਣ ਸਿਰਫ਼ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਉਹਨਾਂ ਦੀ ਸੁਰੱਖਿਆ ਵਿੱਚ ਸ਼ਾਮਿਲ ਹੋਣਗੇ।

ਵਲਟੋਹਾ ਨੇ ਚੁੱਕੇ ਸਨ ਸਵਾਲ

ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਟਲੋਹਾ ਨੇ ਆਪਣੇ ਸ਼ੋਸਲ ਮੀਡੀਆ ਪੋਸਟ ਵਿੱਚ ਲਿਖਿਆ ਸੀ ਕਿ RSS (ਰਾਸ਼ਟਰੀ ਸਵੈਮਸੇਵਕ ਸੰਘ) ਦੀ ਪਹੁੰਚ ਸਿੱਖਾਂ ਦੇ ਪ੍ਰਮੁੱਖ ਅਦਾਰਿਆਂ ਤੱਕ ਹੋ ਗਈ ਹੈ। ਇਸ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਨੋਟਿਸ ਲੈਂਦਿਆਂ ਵਲਟੋਹਾ ਨੂੰ ਸਬੂਤ ਪੇਸ਼ ਕਰਨ ਲਈ ਕਿਹਾ। ਜਿਸ ਵਿੱਚ ਉਹਨਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਹੋਈ ਕੇਂਦਰੀ ਸੁਰੱਖਿਆ ਦਾ ਜ਼ਿਕਰ ਵੀ ਕੀਤਾ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਸੁਰੱਖਿਆ ਵਾਪਿਸ ਕਰਨ ਲਈ ਪਹਿਲਾਂ ਹੀ ਅਪੀਲ ਕੀਤੀ ਜਾ ਚੁੱਕੀ ਹੈ। ਵਲਟੋਹਾ ਨੇ ਕਿਹਾ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਦਿੱਲੀ ਵਿੱਚ ਰਹਿੰਦੇ ਕੁੱਝ ਲੀਡਰਾਂ ਨਾਲ ਹਨ। ਜਿਸ ਤੇ ਵੀ ਜੱਥੇਦਾਰ ਸਾਹਿਬ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਸੀ।

ਸ਼੍ਰੋਮਣੀ ਕਮੇਟੀ ਨੂੰ ਸੁਰੱਖਿਆ ਵੀ ਸੁਰੱਖਿਆ ਦੀ ਜ਼ਿੰਮੇਵਾਰੀ

ਜਿਸ ਸਮੇ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਸਨ। ਉਸ ਸਮੇਂ ਉਹਨਾਂ ਨੇ ਸੁਰੱਖਿਆ ਵਾਪਿਸ ਲੈਣ ਲਈ ਇੱਕ ਚਿੱਠੀ ਲਿਖੀ ਸੀ। ਜਿਸ ਤੋਂ ਬਾਅਦ ਇਹ ਕਿਹਾ ਗਿਆ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਟਾਕਸ ਫੋਰਸ ਦੇ ਮੁਲਾਜ਼ਮਾਂ ਨੂੰ ਸਿੰਘ ਸਾਹਿਬ ਦੀ ਸੁਰੱਖਿਆ ਵਿੱਚ ਲਗਾਇਆ ਜਾਵੇਗਾ। ਉਸ ਸਮੇਂ ਦਾਅਵਾ ਕੀਤਾ ਗਿਆ ਸੀ ਕਿ ਇਹ ਸ਼੍ਰੋਮਣੀ ਕਮੇਟੀ ਦੀ ਸੁਰੱਖਿਆ ਬਾਕੀ ਸੁਰੱਖਿਆਵਾਂ ਨਾਲੋਂ ਕਿਤੇ ਬੇਹਤਰ ਹੋਵੇਗੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਿੱਚ ਪੁਲਿਸ ਮੁਲਾਜ਼ਮਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ।

Exit mobile version