ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਗਿਆਨੀ ਟੇਕ ਸਿੰਘ ਤਨਖਾਹੀਆ ਕਰਾਰ, ਪੰਜ ਪਿਆਰਿਆਂ ਵੱਲੋਂ ਹੁਕਮ ਜਾਰੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਇਹ ਐਲਾਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਨੂੰ ਵੀ ਤਨਖਾਹੀਆ ਕਰਾਰ ਕੀਤਾ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਵਿਸ਼ੇਸ਼ ਇਕੱਤਰਤਾ ਹੋਈ। ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਗਿਆਨੀ ਟੇਕ ਨੂੰ ਵੀ ਤਨਖਾਹੀਆ ਕਰਾਰ ਕੀਤਾ ਗਿਆ ਹੈ।
ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬ ਵੱਲੋਂ ਜਾਰੀ ਹੁਕਮਨਾਮਾ ਅਤੇ ਆਦੇਸ਼ ਦੀ ਉਲੰਘਨਾ ਕਰਨ ਦਾ ਦੋਸ਼ੀ ਮਨਦੇ ਹੋਏ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਹਿਬ ਦੇ ਸੰਵਿਧਾਨ ਅਤੇ ਉਪਨਿਯਮ ਨੂੰ ਚੁਣੌਤੀ ਦਿੰਦੇ ਹੋਏ ਇਥੇ ਦੇ ਪ੍ਰਬੰਧਕ ਕਮੇਟੀ ਦੇ ਅਧੀਕਾਰ ਅਤੇ ਸ਼ਕਤੀ ਵਿੱਚ ਦਖਲਅੰਦਜੀ ਕਰਕੇ ਉਸ ਦੇ ਨਿਰਣੈ ਖਿਲਾਫ ਹੁਕਮਨਾਮਾ ਜਾਰੀ ਕਰਨ ਦਾ ਦੋਸ਼ੀ ਮਨਦੇ ਹੋਏ ਪੰਜ ਪਿਆਰੇ ਸਾਹਿਬਾਨ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਨੂੰ ਮਾਨ-ਸਨਮਾਨ, ਮਰਿਆਦਾ, ਪਰੰਪਰਾ, ਸੰਪ੍ਰਭੂਤਾ ਅਦਿ ਨੂੰ ਠੇਸ ਪਹੁੰਚਾਨ ਦਾ ਗੰਭੀਰ ਦੋਸ਼ੀ ਮਨਦੇ ਹੋਏ ਤਨਖਾਹੀਆ ਘੋਸ਼ੀਤ ਕੀਤਾ ਗਿਆ ਹੈ।
ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਦੇ ਅੰਦਰ ਪੇਸ਼ ਹੋਣ ਦੇ ਹੁਕਮ
ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਦੇ ਸਾਹਮਨੇ ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਦੇ ਅੰਦਰ ਸਾਰੀਰਕ ਰੂਪ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਜੇਕਰ ਉਹ ਇਸ ਤਰ੍ਹਾਂ ਨਹੀਂ ਕਰਦੇ ਅਤੇ ਇਸ ਆਦੇਸ਼ ਦੀ ਉਲੰਘਣਾ ਕਰਦੇ ਹਨ ਅਤੇ ਪੰਥਕ ਰਵਾਇਤ ਅਨੁਸਾਨ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ
ਹੁਕਮਾਂ ਦੀ ਉਲੰਘਣਾ ਕਰਨ ਵਾਲੀਆਂ ‘ਤੇ ਹੋਵੇਗੀ ਕਾਰਵਾਈ
ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਵੱਲੋਂ ਜਾਰੀ ਹੁਕਮਾਂ ਦੀ ਜੇਕਰ ਕੋਈ ਉਲੰਘਣਾ ਕਰਦਾ ਹੈ, ਵਿਰੋਧ ਕਰਦਾ ਹੈ ਜਾ ਪਿਰ ਮਨਣ ਤੋਂ ਇਨਕਾਰ ਕਰਦਾ ਹੈ ਤਾਂ ਉਨ੍ਹਾਂ ਉਤੇ ਵੀ ਪੰਥਕ ਰਵਾਇਤ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।