AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਥੇਦਾਰ ਗੜਗੱਜ ਨੇ ਫਿਲਮ ‘ਸਤਲੁਜ’ ‘ਤੇ ਪਾਬੰਦੀ ਦੀ ਕੀਤੀ ਨਿੰਦਾ, ਬੋਲੇ- ਸੱਚ ਨੂੰ ਦਬਾਇਆ ਨਹੀਂ ਜਾ ਸਕਦਾ

ਜਥੇਦਾਰ ਗੜਗੱਜ ਨੇ ਕਿਹਾ ਕਿ ਜਦੋਂ ਕਿ ਅੱਜ ਵਿਸ਼ਵ ਪੱਧਰ 'ਤੇ ਵਿਚਾਰ ਦੇਣ ਦੀ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦਾ ਸਮਰਥਨ ਕੀਤਾ ਜਾਂਦਾ ਹੈ, ਪਰ ਦੇਸ਼ ਦੇ ਅੰਦਰ ਸਿੱਖ ਘੱਟ ਗਿਣਤੀਆਂ ਵਿਰੁੱਧ ਕੀਤੇ ਗਏ ਅੱਤਿਆਚਾਰਾਂ ਬਾਰੇ ਦੁਨੀਆ ਨੂੰ ਜਾਣਨ ਤੋਂ ਰੋਕਣਾ ਬੇਇਨਸਾਫ਼ੀ ਤੇ ਗੈਰ-ਸੰਵਿਧਾਨਕ ਹੈ।

ਜਥੇਦਾਰ ਗੜਗੱਜ ਨੇ ਫਿਲਮ 'ਸਤਲੁਜ' 'ਤੇ ਪਾਬੰਦੀ ਦੀ ਕੀਤੀ ਨਿੰਦਾ, ਬੋਲੇ- ਸੱਚ ਨੂੰ ਦਬਾਇਆ ਨਹੀਂ ਜਾ ਸਕਦਾ
ਜਥੇਦਾਰ ਗੜਗੱਜ ਨੇ ਫਿਲਮ ‘ਸਤਲੁਜ’ ‘ਤੇ ਪਾਬੰਦੀ ਦੀ ਕੀਤੀ ਨਿੰਦਾ
lalit-sharma
| Updated On: 07 Jul 2026 14:06 PM IST
Share

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ‘ਚ ਫਿਲਮ ‘ਸਤਲੁਜ’ ਦੀ ਸਕ੍ਰੀਨਿੰਗ ‘ਤੇ ਲਗਾਈ ਗਈ ਪਾਬੰਦੀ ਦੀ ਸਖ਼ਤ ਨਿੰਦਾ ਕੀਤੀ ਹੈ। ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਇਸ ਕਦਮ ਨੂੰ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼ ਦੱਸਦਿਆਂ, ਉਨ੍ਹਾਂ ਕਿਹਾ ਕਿ ਇਹ ਲੋਕਤੰਤਰੀ ਕਦਰਾਂ-ਕੀਮਤਾਂ ਤੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਜਦੋਂ ਕਿ ਅੱਜ ਵਿਸ਼ਵ ਪੱਧਰ ‘ਤੇ ਵਿਚਾਰ ਦੇਣ ਦੀ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦਾ ਸਮਰਥਨ ਕੀਤਾ ਜਾਂਦਾ ਹੈ, ਪਰ ਦੇਸ਼ ਦੇ ਅੰਦਰ ਸਿੱਖ ਘੱਟ ਗਿਣਤੀਆਂ ਵਿਰੁੱਧ ਕੀਤੇ ਗਏ ਅੱਤਿਆਚਾਰਾਂ ਬਾਰੇ ਦੁਨੀਆ ਨੂੰ ਜਾਣਨ ਤੋਂ ਰੋਕਣਾ ਬੇਇਨਸਾਫ਼ੀ ਤੇ ਗੈਰ-ਸੰਵਿਧਾਨਕ ਹੈ।

ਉਨ੍ਹਾਂ ਕਿਹਾ ਕਿ 1990 ਦੇ ਦਹਾਕੇ ਦੌਰਾਨ ਜਿਸ ਸਮੇਂ ਕਥਿਤ ਤੌਰ ‘ਤੇ ਝੂਠੇ ਪੁਲਿਸ ਮੁਕਾਬਲਿਆਂ ਤੇ ਸਿੱਖ ਨੌਜਵਾਨਾਂ ਦਾ ਕਤਲੇਆਮ ਹੋਇਆ। ਜਸਵੰਤ ਸਿੰਘ ਖਾਲੜਾ ਨੇ ਇਨ੍ਹਾਂ ਘਟਨਾਵਾਂ ਨੂੰ ਲੰਬੇ ਸੰਘਰਸ਼ ਤੇ ਖੋਜ ਤੋਂ ਬਾਅਦ ਦਸਤਾਵੇਜ਼ੀ ਰੂਪ ਦਿੱਤਾ, ਜਿਸ ਨਾਲ ਦੁਨੀਆ ਦਾ ਧਿਆਨ ਖਿੱਚਿਆ।

“ਸਿੱਖ ਭਾਈਚਾਰੇ ‘ਤੇ ਕੇਂਦਰਿਤ ਫਿਲਮ ਨੂੰ ਰੋਕਣਾ ਬੇਇਨਸਾਫ਼ੀ”

ਜਥੇਦਾਰ ਨੇ ਕਿਹਾ ਜਸਵੰਤ ਸਿੰਘ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ ਨੂੰ ਉਜਾਗਰ ਕਰਦੀ ਹੈ ਤੇ ਸੱਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਜੇਕਰ ਦੂਜੇ ਭਾਈਚਾਰਿਆਂ ‘ਤੇ ਆਧਾਰਿਤ ਫਿਲਮਾਂ ਨੂੰ ਖੁੱਲ੍ਹ ਕੇ ਦਿਖਾਇਆ ਜਾ ਸਕਦਾ ਹੈ ਤਾਂ ਸਿੱਖ ਭਾਈਚਾਰੇ ‘ਤੇ ਕੇਂਦਰਿਤ ਫਿਲਮ ਨੂੰ ਰੋਕਣਾ ਬੇਇਨਸਾਫ਼ੀ ਹੈ।

ਸਰਕਾਰ ਤੋਂ ਫਿਲਮ ਦੀ ਸਕ੍ਰੀਨਿੰਗ ਬਹਾਲ ਕਰਨ ਦੀ ਮੰਗ

ਕੁਲਦੀਪ ਸਿੰਘ ਗੜਗਜ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਦਿਲ ਵੱਡਾ ਕਰਦਿਆਂਫਿਲਮ ‘ਸਤਲੁਜ’ ਦੀ ਸਕ੍ਰੀਨਿੰਗ ਦੀ ਆਗਿਆ ਦਿੱਤੀ ਜਾਵੇ ਤਾਂ ਜੋ ਦੇਸ਼ ਤੇ ਦੁਨੀਆ ਜਸਵੰਤ ਸਿੰਘ ਖਾਲੜਾ ਦੁਆਰਾ ਸਾਹਮਣੇ ਲਿਆਂਦੇ ਗਏ ਤੱਥਾਂ ਤੋਂ ਜਾਣੂ ਹੋ ਸਕੇ। ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਜ਼ਿਆਦਾ ਸੱਚ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਓਨੀ ਹੀ ਜ਼ੋਰਦਾਰ ਢੰਗ ਨਾਲ ਇਹ ਸਾਹਮਣੇ ਆਵੇਗਾ। ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਦੋਸ਼ੀ ਆਖਰਕਾਰ ਕਾਨੂੰਨ ਤੋਂ ਨਹੀਂ ਬਚ ਸਕਦਾ।

Follow Us
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......