ਵੀਡੀਓ ਬਣਾਉਣ ਵਾਲੇ ਸਪਸ਼ਟ ਕਰਨ ਗੱਲ, ਗਿਆਨੀ ਹਰਪ੍ਰੀਤ ਸਿੰਘ ‘ਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਦਾ ਵੱਡਾ ਬਿਆਨ
Giani Raghbir Singh: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 7 ਮੈਂਬਰੀ ਨੂੰ ਲੈ ਕੇ ਕਿਹਾ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਫਸੀਲ ਤੋਂ ਜਿਹੜੀ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਦੀ ਭਰਤੀ ਲਈ ਜਿਹੜੀ 7 ਮੈਂਬਰੀ ਕਮੇਟੀ ਬਣਾਈ ਗਈ ਸੀ ਉਹ ਅਜੇ ਤੱਕ ਕਾਰਜਸ਼ੀਲ ਨਹੀਂ ਹੋਈ।
Giani Raghbir Singh: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 7 ਮੈਂਬਰੀ ਕਮੇਟੀ ਸਬੰਧੀ ਮੁੜ ਆਦੇਸ਼ ਦਿੱਤੇ ਹਨ। ਉਨ੍ਹਾਂ ਇਸ ਨੂੰ ਮੁੜ ਕਾਰਜਸ਼ੀਲ ਕਰਨ ਲਈ ਕਿਹਾ ਹੈ। ਨਾਲ ਹੀ ਜਾਣਕਾਰੀ ਦਿੱਤੀ ਹੈ ਕਿ ਜਲਦ ਹੀ 5 ਸਿੰਘ ਸਾਹਿਬਾਨ ਦੀ ਅਗਲੀ ਮੀਟਿੰਗ ਹੋਵੇਗੀ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨਾਂ ਤੇ ਵੀ ਜਵਾਬ ਦਿੱਤਾ ਹੈ। ਨਾਲ ਹੀ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 7 ਮੈਂਬਰੀ ਨੂੰ ਲੈ ਕੇ ਕਿਹਾ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਫਸੀਲ ਤੋਂ ਜਿਹੜੀ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਦੀ ਭਰਤੀ ਲਈ ਜਿਹੜੀ 7 ਮੈਂਬਰੀ ਕਮੇਟੀ ਬਣਾਈ ਗਈ ਸੀ ਉਹ ਅਜੇ ਤੱਕ ਕਾਰਜਸ਼ੀਲ ਨਹੀਂ ਹੋਈ। ਵਰਕਿੰਗ ਕਮੇਟੀ ਨੂੰ ਆਦੇਸ਼ ਕੀਤਾ ਜਾਂਦਾ।
ਤਿੰਨ ਮੈਂਬਰੀ ਕਮੇਟੀ ਦਾ ਵੀ ਜਿਕਰ ਕਰਦਿਆ ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜੋ ਜਾਂਚ ਤਿੰਨ ਮੈਂਬਰੀ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ। ਹਰ ਪਦਵੀ ਦਾ ਮਾਣ ਸਨਮਾਨ ਹੈ, ਉਹਨੂੰ ਕਾਇਮ ਰੱਖਣਾ ਹਰ ਇੱਕ ਸਿੱਖ ਦਾ ਫਰਜ਼ ਬਣਦਾ ਹੈ। ਪਦਵੀ ਦੇ ਮਾਨ ਸਨਮਾਨ ਨੂੰ ਜਰੂਰ ਕਾਇਮ ਰੱਖਿਆ ਜਾਵੇ।
ਇਸ ਤੋਂ ਇਲਾਵਾ 28 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਆਪਣਾ ਕਾਰਜ ਖੇਤਰ ਹੈ। ਐਗਜੈਕਟਿਵ ਦੀ ਮੀਟਿੰਗ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾਂਦੀ ਹੈ ਅਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੈ ਉਹ ਸ਼੍ਰੀ ਅਕਾਲ ਤਖਤ ਸਾਹਿਬ ਜੀ ਵੱਲੋਂ ਸਿੰਘ ਸਾਹਿਬਾਨਾਂ ਨੂੰ ਕਾਲ ਕੀਤੀ ਜਾਂਦੀ ਹੈ। ਜਰੂਰੀ ਰੁਝੇਵਿਆਂ ਕਾਰਨ ਇਸ ਮੀਟਿੰਗ ਨੂੰ ਮੁਲਤਵੀ ਕੀਤਾ ਗਿਆ ਹੈ। ਇਹ ਮੀਟਿੰਗ ਜੋ ਮੁਲਤਵੀ ਕੀਤੀ ਹੈ ਆਉਣ ਵਾਲੇ ਥੋੜੇ ਦਿਨਾਂ ਤੱਕ ਦੁਬਾਰਾ ਸਿੰਘ ਸਾਹਿਬਾਨਾਂ ਨੂੰ ਕਾਲ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ
‘ਜਥੇਦਾਰ ਕਰਨ ਸਪਸ਼ਟ ਆਪਣੀ ਗੱਲ’
ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨਾਂ ਤੇ ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰ ਸਪਸ਼ਟ ਕਰਨ ਕਿ ਇਹ ਗੱਲਾਂ ਜਾਇਜ਼ ਹਨ ਜਾਂ ਨਹੀਂ। ਉਨ੍ਹਾਂ ਨੇ ਮਸੈਂਜਰ ਆਫ ਬਾਦਲ ਦਾ ਜਵਾਬ ਤਾਂ ਉਹੀ ਦੇ ਸਕਦੇ ਜਿਨ੍ਹਾਂ ਨੇ ਇਹ ਵੀਡੀਓ ਪਾਈ ਹੈ। ਉਹ ਮਸੈਂਜਰ ਆਫ ਬਾਦਲ ਕਿਸਨੂੰ ਕਹਿ ਰਹੇ ਹਨ। ਵੀਡੀਓ ਲੀਕ ਮਾਮਲੇ ਚ ਕਿਹਾ ਕਿ ਇਹ ਗਲਤ ਹੋਇਆ ਜੋ ਨਹੀਂ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਹਰ ਥਾਂ ਦੀ ਇੱਕ ਮਾਣ ਮਰਿਆਦਾ ਹੁੰਦੀ ਹੈ, ਹਰ ਪਦਵੀ ਦਾ ਇੱਕ ਮਾਨ ਸਨਮਾਨ ਹੁੰਦਾ ਹੈ ਜਿਹੜੇ ਵਾਰ-ਵਾਰ ਕੁਛ ਸੈਕੰਡ ਦੇ ਕਲਿਪ ਬਣਾ ਕੇ ਵਾਈਰਲ ਕੀਤੀ ਜਾ ਰਹੀ ਹੈ ਉਹ ਬਿਲਕੁਲ ਨਹੀਂ ਕਰਨਾ ਚਾਹੀਦਾ।