Jathedar: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਅੰਮ੍ਰਿਤਪਾਲ ਨੂੰ ਦਿੱਤੀ ਸਰੰਡਰ ਕਰਨ ਦੀ ਸਲਾਹ
Sri Akal Takht Sahib: ਜਥੇਦਾਰ ਨੇ ਕਿਹਾ, ਜੇ ਅੰਮ੍ਰਿਤਪਾਲ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਹੈ ਤਾਂ ਪੁਲਿਸ ਨੂੰ ਸੱਚਾਈ ਸਾਰਿਆਂ ਨੂੰ ਦੱਸਣੀ ਚਾਹੀਦੀ ਹੈ। ਅੰਮ੍ਰਿਤਪਾਲ ਦੇ ਮਾਪਿਆਂ ਨੇ ਪਹਿਲਾਂ ਹੀ ਸ਼ੱਕ ਪ੍ਰਗਟਾਇਆ ਸੀ ਕਿ ਪੁਲਿਸ ਨੇ ਉਨ੍ਹਾਂ ਦੇ ਪੁੱਤਰ ਨੂੰ ਫੜ ਚੁੱਕੀ ਹੈ। ਪਰ ਦੂਜੇ ਪਾਸੇ ਜਥੇਦਾਰ ਨੇ ਕਿਹਾ ਜੇਕਰ ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਨਹੀਂ ਕੀਤਾ ਤਾਂ ਉਸਨੂੰ ਪੁਲਿਸ ਅੱਗੇ ਸਰੰਡਰ ਕਰਕੇ ਜਾਂਚ ਵਿੱਚ ਪੁਲਿਸ ਨੂੰ ਸਹਿਯੋਗ ਕਰਨਾ ਚਾਹੀਦਾ ਹੈ
ਅੰਮ੍ਰਿਤਸਰ : ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ 70 ਦੇ ਕਰੀਬ ਨਿਹੰਗ ਅਤੇ ਸਿੱਖ ਜਥੇਬੰਦੀਆਂ ਨਾਲ ਇਕ ਵਿਸ਼ੇਸ਼ ਮੀਟਿੰਗ 27 ਮਾਰਚ ਨੂੰ ਬੁਲਾਈ ਹੈ। ਇਸ ਦੌਰਾਨ ਤਖ਼ਤ ਦੇ ਜਥੇਦਾਰ ਨੇ ਪੰਜਾਬ ਪੁਲਿਸ ਦੀ ਕਾਰਵਾਈ ਤੇ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਫ਼ਰਾਰ ਅੰਮ੍ਰਿਤਪਾਲ ਸਿੰਘ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹਾਲੇ ਤੱਕ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨ ਤੇ ਜਾਂਚ ਚ ਸਹਿਯੋਗ ਕਰਨ ਲਈ ਕਿਹਾ।


