ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਰਾਜੋਆਣਾ ਨੂੰ ਅਪੀਲ, ਕਿਹਾ- ਅਜਿਹਾ ਕਦਮ ਨਾ ਚੁੱਕੋ ਜੋ ਕੌਮ ਲਈ ਚਿੰਤਾ ਵਾਲਾ ਹੋਵੇ

Updated On: 

13 Nov 2023 14:12 PM

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਰਘਬੀਰ ਸਿੰਘ ਵੱਲੋਂ ਰਾਜੋਅਣਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਈ ਵੀ ਅਜਿਹਾ ਕਦਮ ਨਾ ਚੁੱਕਣ ਜੋ ਉਨ੍ਹਾਂ ਦੀ ਜ਼ਿੰਦਗੀ ਅਤੇ ਕੌਮ ਲਈ ਚਿੰਤਾ ਵਾਲਾ ਹੋਵੇ। ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਆ ਵੱਲੋਂ ਭੁੱਖ ਹੜਤਾਲ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਵਿਚਾਲੇ ਜਥੇਦਾਰ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਦਿੱਤੇ ਹਨ ਕਿ ਕਮੇਟੀ ਰਾਜੋਆਣਾ ਵਾਲੀ ਅਪੀਲ ਸੰਬੰਧੀ ਠੋਸ ਕਦਮ ਚੁੱਕੇ ਅਤੇ ਸਮੂਹ ਪੰਥਕ ਦਲਾਂ ਅਤੇ ਜਥੇਬੰਦੀਆਂ ਦੀ ਇਕੱਤਰਤਾ ਸੱਦੀ ਜਾਵੇ।

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਰਾਜੋਆਣਾ ਨੂੰ ਅਪੀਲ, ਕਿਹਾ- ਅਜਿਹਾ ਕਦਮ ਨਾ ਚੁੱਕੋ ਜੋ ਕੌਮ ਲਈ ਚਿੰਤਾ ਵਾਲਾ ਹੋਵੇ
Follow Us On

ਬਲਵੰਤ ਸਿੰਘ ਰਾਜੋਆਣਆ ਵੱਲੋਂ ਭੁੱਖ ਹੜਤਾਲ ਦੀ ਚਿਤਾਵਨੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਰਘਬੀਰ ਸਿੰਘ ਵੱਲੋਂ ਰਾਜੋਅਣਾ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਰਾਜੋਆਣਾ ਕੋਈ ਵੀ ਅਜਿਹਾ ਕਦਮ ਨਾ ਚੁੱਕਣ ਜੋ ਉਨ੍ਹਾਂ ਦੀ ਜ਼ਿੰਦਗੀ ਅਤੇ ਕੌਮ ਲਈ ਚਿੰਤਾ ਵਾਲਾ ਹੋਵੇ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਪਿਛਲੇ 12 ਸਾਲਾ ਤੋਂ ਗ੍ਰਹਿ ਮੰਤਰਾਲੇ ਤੋਂ ਪਟੀਸ਼ਨ ਪਈ ਹੈ। ਜਿਸ ਵਿੱਚ ਬਾਕੀ ਦੀ ਸਜ਼ਾ ਖ਼ਤਮ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਵਿਚਾਲੇ ਜਥੇਦਾਰ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਦਿੱਤੇ ਹਨ ਕਿ ਕਮੇਟੀ ਰਾਜੋਆਣਾ ਵਾਲੀ ਅਪੀਲ ਸੰਬੰਧੀ ਠੋਸ ਕਦਮ ਚੁੱਕੇ ਅਤੇ ਸਮੂਹ ਪੰਥਕ ਦਲਾਂ ਅਤੇ ਜਥੇਬੰਦੀਆਂ ਦੀ ਇਕੱਤਰਤਾ ਸੱਦੀ ਜਾਵੇ।

ਪਟੀਸ਼ਨ ‘ਤੇ ਕੋਈ ਫੈਸਲਾ ਨਹੀਂ ਲਿਆ

ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਅਪੀਲ ‘ਤੇ ਫੈਸਲਾ ਨਾ ਹੋਣਾ ਸਿੱਖਾਂ ਨਾਲ ਬਹੁਤ ਵੱਡਾ ਵਿਤਕਰਾ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਇਸ ਪਟੀਸ਼ਨ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਇਹ ਸਿੱਖਾਂ ਨਾਲ ਬੇਇਨਸਾਫੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣਾ ਬੰਦ ਕਰੇ ਸਰਕਾਰ ਨਹੀਂ ਤਾਂ ਸਿੱਖ ਅਗਲੀ ਰਣਨੀਤੀ ਬਾਰੇ ਸੋਚਣ ਲਈ ਹੋਣਗੇ ਮਜਬੂਰ ਹੋਣਗੇ।

ਬਲਵੰਤ ਸਿੰਘ ਰਾਜੋਆਣਾ ਬਾਰੇ ਜਾਣੋ

ਬਲਵੰਤ ਸਿੰਘ ਰਾਜੋਆਣਾ ਦਾ ਜਨਮ 23 ਅਗਸਤ 1967 ਨੂੰ ਪਿੰਡ ਰਾਜੋਆਣਾ ਕਲਾਂ, ਲੁਧਿਆਣਾ, ਪੰਜਾਬ ਵਿੱਚ ਹੋਇਆ ਸੀ। GHG ਖਾਲਸਾ ਕਾਲਜ, ਲੁਧਿਆਣਾ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਅਤੇ 1 ਅਕਤੂਬਰ 1987 ਨੂੰ ਪੰਜਾਬ ਪੁਲਿਸ ਵਿੱਚ ਭਰਤੀ ਹੋ ਗਿਆ। ਬਲਵੰਤ ਸਿੰਘ ਦੇ ਪਿਤਾ ਮਲਕੀਤ ਸਿੰਘ ਨੂੰ ਅੱਤਵਾਦੀਆਂ ਨੇ ਮਾਰ ਦਿੱਤਾ ਸੀ। ਬਲਵੰਤ ਸਿੰਘ ਰਾਜੋਆਣਾ ਨੂੰ 31 ਅਗਸਤ 1995 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਸੀ। ਰਾਜੋਆਣਾ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 1 ਅਗਸਤ 2007 ਨੂੰ ਮੌਤ ਦੀ ਸਜ਼ਾ ਸੁਣਾਈ ਸੀ।