JEE ਐਡਵਾਂਸਡ-2025 ਵਿੱਚ ਸੂਬੇ ਦਾ ਨਾਂ ਰੌਸ਼ਣ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸੀਐਮ ਮਾਨ ਨੇ ਕੀਤਾ ਸਨਮਾਨਿਤ

tv9-punjabi
Updated On: 

05 Jun 2025 19:15 PM

EE Advanced Students Felicitated by Punjab Government: ਮੁੱਖ ਮੰਤਰੀ ਮਾਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਤੁਹਾਡੀ ਸਫਲਤਾ ਨਾ ਸਿਰਫ਼ ਤੁਹਾਡੇ ਲਈ, ਸਗੋਂ ਮਾਪਿਆਂ, ਦੋਸਤਾਂ, ਰਿਸ਼ਤੇਦਾਰਾਂ ਅਤੇ ਸਰਕਾਰ ਲਈ ਵੀ ਮਾਣ ਵਾਲੀ ਗੱਲ ਹੈ। ਜੇਈਈ ਐਡਵਾਂਸਡ ਵਰਗੀ ਪ੍ਰੀਖਿਆ ਵਿੱਚ ਘੱਟ ਸਾਧਨਾਂ ਵਾਲੇ ਵਿਦਿਆਰਥੀਆਂ ਦੀ ਸਫਲਤਾ ਸਰਕਾਰੀ ਪ੍ਰਣਾਲੀਆਂ ਦੀ ਮਜ਼ਬੂਤੀ ਦੀ ਪੁਸ਼ਟੀ ਵੀ ਕਰਦੀ ਹੈ।

JEE ਐਡਵਾਂਸਡ-2025 ਵਿੱਚ ਸੂਬੇ ਦਾ ਨਾਂ ਰੌਸ਼ਣ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸੀਐਮ ਮਾਨ ਨੇ ਕੀਤਾ ਸਨਮਾਨਿਤ
Follow Us On

CM Bhagwant Mann Felicitated JEE Advanced Students: ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਵਾਲੀ ਮਾਨ ਸਰਕਾਰ ਨੇ ਇੱਕ ਹੋਰ ਵੱਡਾ ਸਮਾਗਮ ਕਰਵਾ ਕੇ ਸੁਰਖੀਆਂ ਬਟੋਰ ਲਈਆਂ ਹਨ। ਦਰਅਸਲ, ਅੱਜ ਚੰਡੀਗੜ੍ਹ ਵਿੱਚ ਮਾਨ ਸਰਕਾਰ ਵੱਲੋਂ ਉਨ੍ਹਾਂ ਸਾਰੇ ਪੰਜਾਬੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਨੇ JEE ਐਡਵਾਂਸਡ-2025 ਵਿੱਚ ਸਫਲਤਾ ਦਾ ਝੰਡਾ ਲਹਿਰਾਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਅਜਿਹੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਨਮਾਨ ਸਮਾਰੋਹ ਦੌਰਾਨ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਹਰ ਕਦਮ ‘ਤੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ। ਜੇਕਰ ਵਿਦਿਆਰਥੀਆਂ ਨੂੰ ਕਿਸੇ ਚੀਜ਼ ਦੀ ਲੋੜ ਹੈ, ਤਾਂ ਸਰਕਾਰ ਵਿੱਚ ਸ਼ਾਮਲ ਲੋਕਾਂ ਨਾਲ ਸੰਪਰਕ ਕਰਨ। ਉਨ੍ਹਾਂ ਦੀਆਂ ਸਮੱਸਿਆਵਾਂ ਦਾ ਫੌਰਨ ਹੱਲ ਕੱਢਿਆ ਜਾਵੇਗਾ।

ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਫ਼ਾਜ਼ਿਲਕਾ ਦੀ ਧੀ ਦੀ ਮਿਸਾਲ ਦਿੰਦਿਆਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਨਾ ਨਾਨਕਾ ਦੇ ਇੱਕ ਮਜ਼ਦੂਰ ਪਰਿਵਾਰ ਦੀ ਧੀ NEET ਦਾ ਪੇਪਰ ਕਲੀਅਰ ਕਰਕੇ ਡਾਕਟਰ ਬਣੀ ਹੈ। ਅਸੀਂ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾ ਕੇ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੇ ਹਾਂ। ਸਾਡੀ ਸਰਕਾਰ ਵਿੱਚ ਆਮ ਘਰਾਂ ਦੇ ਧੀਆਂ-ਪੁੱਤ ਵੱਡੇ-ਵੱਡੇ ਅਫ਼ਸਰ ਬਣ ਰਹੇ ਹਨ।

ਵਿਦਿਆਰਥੀਆਂ ਦੇ ਮੁਰੀਦ ਹੋਏ ਸੀਐਮ ਮਾਨ

ਚੰਡੀਗੜ੍ਹ ਵਿੱਚ ਆਯੋਜਿਤ ਇਸ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਸਾਰੇ ਵਿਦਿਆਰਥੀਆਂ ਦੇ ਮੁਰੀਦ ਹੋ ਗਏ ਜਿਨ੍ਹਾਂ ਨੇ ਆਪਣੇ ਅਣਥੱਕ ਯਤਨਾਂ ਸਦਕਾ ਸਫਲਤਾ ਦਾ ਝੰਡਾ ਲਹਿਰਾਇਆ ਹੈ। ਮੁੱਖ ਮੰਤਰੀ ਮਾਨ ਨੇ ਪੂਰੇ ਮੰਚ ਤੋਂ JEE ਐਡਵਾਂਸਡ-2025 ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨਾਲ ਇੱਕ ਯਾਦਗਾਰੀ ਫੋਟੋ ਵੀ ਕਲਿੱਕ ਕੀਤੀ। ਵਿਦਿਆਰਥੀਆਂ ਦਾ ਹੌਸਲਾ ਵਧਾਉਂਦੇ ਹੋਏ, ਮੁੱਖ ਮੰਤਰੀ ਮਾਨ ਨੇ ਕਿਹਾ ਕਿ ਤੁਹਾਡੀ ਸਫਲਤਾ ਨਾ ਸਿਰਫ਼ ਤੁਹਾਡੇ ਲਈ, ਸਗੋਂ ਮਾਪਿਆਂ, ਦੋਸਤਾਂ, ਰਿਸ਼ਤੇਦਾਰਾਂ ਅਤੇ ਸਰਕਾਰ ਲਈ ਵੀ ਮਾਣ ਵਾਲੀ ਗੱਲ ਹੈ। ਜੇਈਈ ਐਡਵਾਂਸਡ ਵਰਗੀ ਪ੍ਰੀਖਿਆ ਵਿੱਚ ਘੱਟ ਸਾਧਨਾਂ ਵਾਲੇ ਵਿਦਿਆਰਥੀਆਂ ਦੀ ਸਫਲਤਾ ਸਰਕਾਰੀ ਪ੍ਰਣਾਲੀਆਂ ਦੀ ਮਜ਼ਬੂਤੀ ਦੀ ਪੁਸ਼ਟੀ ਵੀ ਕਰਦੀ ਹੈ।

ਦ੍ਰਿੜ ਇਰਾਦੇ ਨਾਲ ਜਿੱਤ ਸਕਦੇ ਹੋ ਹਰ ਮੰਜ਼ਿਲ

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਕੋਈ ਵੀ ਮੰਜ਼ਿਲ ਅਜਿਹੀ ਨਹੀਂ ਹੈ ਜਿਸ ਨੂੰ ਸਰ ਨਾ ਕੀਤਾ ਜਾ ਸਕੇ। ਬੱਸ ਆਪਣੇ ਆਪ ‘ਤੇ ਵਿਸ਼ਵਾਸ ਅਤੇ ਦ੍ਰਿੜ ਇਰਾਦਾ ਬਣਾਈ ਰੱਖੋ। ਉਨ੍ਹਾਂ ਕਿਹਾ ਕਿ ਹੰਕਾਰ ਨਾਲ ਕਦੇ ਵੀ ਮੰਜ਼ਿਲਾਂ ਨਹੀਂ ਮਿਲਦੀਆਂ। ਅੱਗੇ ਵੱਧਣ ਲਈ ਨਿਮਰਤਾ ਨਾਲ ਆਪਣੀ ਮੰਜ਼ਿਲ ਵੱਲ ਵੱਧਦੇ ਰਹੋ। ਰਾਹ ਵਿੱਚ ਧਿਆਨ ਭਟਕਾਉਣ ਵਾਲੇ ਬਥੇਰੇ ਲੋਕ ਮਿਲਣਗੇ, ਪਰ ਤੁਸੀਂ ਉਨ੍ਹਾਂ ਨੂੰ ਅਣਸੁਣਾ ਕਰਕੇ ਨਜ਼ਰਾਂ ਆਪਣੀ ਕਾਮਯਾਬੀ ਦੀ ਮੰਜ਼ਿਲ ਤੇ ਟਿਕਾ ਕੇ ਰੱਖੋ।

ਵਿਦਿਆਰਥੀਆਂ ਦੇ ਹਿੱਤ ਲਈ ਹਰ ਪੱਲ ਤਿਆਰ ਸਰਕਾਰ

ਤੁਹਾਨੂੰ ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਹਮੇਸ਼ਾ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਸਮਰਪਿਤ ਹੈ। ਅਸੀਂ ਇਸਦੀ ਉਦਾਹਰਣ ਕਈ ਵਾਰ ਦੇਖੀ ਹੈ। ਮਾਨ ਸਰਕਾਰ ਨੇ ਸਕੂਲਾਂ ਦੀ ਤਸਵੀਰ ਨੂੰ ਇਸ ਹੱਦ ਤੱਕ ਬਦਲ ਦਿੱਤਾ ਹੈ ਕਿ ਅੱਜ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਹੂਲਤਾਂ ਉਪਲਬਧ ਹਨ। ਇੰਨਾ ਹੀ ਨਹੀਂ, ਸਕੂਲ ਆਫ਼ ਐਮੀਨੈਂਸ ਦੀਆਂ ਸ਼ਾਖਾਵਾਂ ਦਿਨੋ-ਦਿਨ ਵੱਧ ਰਹੀਆਂ ਹਨ। ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ NEET ਅਤੇ JEE-Advanced ਪ੍ਰੀਖਿਆਵਾਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾ ਰਹੀ ਹੈ। ਇਹੀ ਕਾਰਨ ਹੈ ਕਿ ਅੱਜ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਵਿਦਿਆਰਥੀ ਸਫਲਤਾ ਦੇ ਝੰਡੇ ਲਹਿਰਾ ਰਹੇ ਹਨ।