Jalandhar Bypoll: ਬਲਕੌਰ ਸਿੰਘ ਅੱਜ ਜਲੰਧਰ ਲੋਕ ਸਭਾ ਹਲਕੇ ਵਿੱਚ ਕੱਢਣਗੇ ਇਨਸਾਫ਼ ਮਾਰਚ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਜਲੰਧਰ ਲੋਕ ਸਭਾ ਹਲਕੇ ਵਿੱਚ ਜਸਟਿਸ ਫਾਰ ਸਿੱਧੂ ਮੂਸੇਵਾਲਾ ਮਾਰਚ ਕੱਢਣਗੇ। ਜੋ ਫਿਲੌਰ ਦੇ ਪਿੰਡ ਬੜਾ ਪਿੰਡ ਤੋਂ ਸ਼ੁਰੂ ਹੋਵੇਗਾ।
ਜਲੰਧਰ ਨਿਊਜ਼। ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਜਲੰਧਰ ਲੋਕ ਸਭਾ ਹਲਕੇ ਵਿੱਚ ਇਨਸਾਫ਼ ਮਾਰਚ ਕੱਢਣਗੇ। ਮਿਲੀ ਜਾਣਕਾਰੀ ਮੁਤਾਬਕ ਬਲਕੌਰ ਸਿੰਘ ਜਲੰਧਰ ਲੋਕ ਸਭਾ ਹਲਕੇ ਦੇ ਫਿਲੌਰ ਦੇ ਪਿੰਡ ਬੜਾ ਪਿੰਡ ਤੋਂ ਸਿੱਧੂ ਮੂਸੇਵਾਲਾ ਲਈ ਜਸਟਿਸ ਫਾਰ ਸਿੱਧੂ ਮੂਸੇਵਾਲਾ (Justice for Sidhu Moosewala) ਮਾਰਚ ਕੱਢਣਗੇ। ਇਹ ਮਾਰਚ ਰੁੜਕਾ ਕਲਾਂ ਤੋਂ ਹੁੰਦੇ ਹੋਏ ਜਲੰਧਰ ਦੇ ਰਾਮਾਮੰਡੀ ਪਹੁੰਚੇਗਾ।
ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਇਸ ਮਾਰਚ ‘ਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਬਲਕੌਰ ਸਿੰਘ ਨੇ ਕਿਹਾ ਕਿ ਜਲੰਧਰ ਵਿੱਚ ਜ਼ਿਮਨੀ ਚੋਣ ਹੋਣੀ ਹੈ ਅਤੇ ਸਰਕਾਰ ਤੁਹਾਡੇ ਦਰਾਂ ‘ਤੇ ਹੈ। ਉਨ੍ਹਾਂ ਵੱਲੋਂ ਭਾਵੇਂ ਹਰ ਐਤਵਾਰ ਨੂੰ ਇਨਸਾਫ਼ ਦੀ ਅਪੀਲ ਕੀਤੀ ਜਾਂਦੀ ਹੈ ਪਰ 5 ਮਈ ਨੂੰ ਉਹ ਇਨਸਾਫ਼ ਲਈ ਲੋਕਾਂ ਵਿਚਕਾਰ ਜਾਣਗੇ। ਉਨ੍ਹਾਂ ਇਸ ਦਾ ਰੂਟ ਵੀ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।


