Jalandhar Bypoll: ਬਲਕੌਰ ਸਿੰਘ ਅੱਜ ਜਲੰਧਰ ਲੋਕ ਸਭਾ ਹਲਕੇ ਵਿੱਚ ਕੱਢਣਗੇ ਇਨਸਾਫ਼ ਮਾਰਚ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਜਲੰਧਰ ਲੋਕ ਸਭਾ ਹਲਕੇ ਵਿੱਚ ਜਸਟਿਸ ਫਾਰ ਸਿੱਧੂ ਮੂਸੇਵਾਲਾ ਮਾਰਚ ਕੱਢਣਗੇ। ਜੋ ਫਿਲੌਰ ਦੇ ਪਿੰਡ ਬੜਾ ਪਿੰਡ ਤੋਂ ਸ਼ੁਰੂ ਹੋਵੇਗਾ।
ਕਦੋ ਹੋਇਆ ਸੀ ਮੂਸੇਵਾਲਾ ਦਾ ਕਤਲ
ਮਰਹੂਮ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ (Sidhu Moosewala) ਦਾ ਬੀਤੇ ਸਾਲ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਵੀਂ ਬਣੀ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ। ਕਿਉਂਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਆਦ ਆਮ ਆਦਮੀ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਿਸ ਲੈ ਲਈ ਗਈ ਸੀ। ਜਿਸ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ। ਜਿਸ ਦੀ ਜ਼ਿੰਮੇਵਾਰੀ ਕੈਨੇਡਾ ਵਿੱਚ ਬੈਠੇ ਗੋਲਡੀ ਬਰਾੜ ਨੇ ਲਈ ਜੋ ਕਿ ਲੌਰੇਂਸ ਬਿਸ਼ਨੋਈ ਗੈਂਗ ਦਾ ਐਕਟੀਵ ਮੈਂਬਰ ਹੈ।ਜਲੰਧਰ ਜ਼ਿਮਨੀ ਚੋਣਾ ਸਰਕਾਰ ਲਈ ਵੱਕਾਰ ਦਾ ਸਵਾਲ
ਸੰਗਰੂਰ ਜ਼ਿਮਨੀ ਚੋਣ ਦੌਰਾਨ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦੇਣ ਅਤੇ ਉਸ ਦੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਲੋਕਾਂ ਵਿੱਚ ਗੁੱਸਾ ਸੀ ਕਿ ਸਰਕਾਰ ਵੱਲੋਂ ਸੁਰੱਖਿਆ ਘਟਾਉਂਦੇ ਹੀ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਬਲਕੌਰ ਸਿੰਘ ਨੇ ਵੀ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਹੈ। ਇਹ ਮਾਮਲਾ ਵਿਧਾਨ ਸਭਾ ਵਿੱਚ ਵੀ ਉਠਾਇਆ ਗਿਆ ਸੀ। ਇਸ ਲਈ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਪ ਸਰਕਾਰ ਲਈ ਵੱਕਾਰ ਦਾ ਮੁੱਦਾ ਬਣ ਗਈ ਹੈ। ਅਜਿਹੇ ‘ਚ ਬਲਕੌਰ ਸਿੰਘ ਦਾ ਮਾਰਚ ਕੱਢਣਾ ਆਮ ਆਦਮੀ ਪਾਰਟੀ (Aam Adami Party) ਲਈ ਮੁਸ਼ਕਿਲਾਂ ਨੂੰ ਹੋਰ ਵਧਾ ਸਕਦਾ ਹੈ।
Follow Us
