AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ, 8.40 ਲੱਖ ਰੁਪਏ ਸਮੇਤ ਨਾਬਾਲਗ ਗ੍ਰਿਫਤਾਰ

ਗ੍ਰਿਫ਼ਤਾਰ ਨਾਬਾਲਗ ਦੇ ਪਿਤਾ ਅਤੇ ਦਾਦਾ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਕੈਦ ਕੱਟ ਰਹੇ ਹਨ। ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੇਪ ਸਰਹੱਦ ਪਾਰੋਂ ਕਿਸ ਨੇ ਭੇਜੀ ਸੀ ਅਤੇ ਕਿਸ ਨੂੰ ਦਿੱਤੀ ਜਾਣੀ ਸੀ।

ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ, 8.40 ਲੱਖ ਰੁਪਏ ਸਮੇਤ ਨਾਬਾਲਗ ਗ੍ਰਿਫਤਾਰ
tv9-punjabi
| Updated On: 09 Feb 2023 18:31 PM IST
Share
ਚੰਡੀਗੜ੍ਹ। ਪੰਜਾਬ ਪੁਲਿਸ ਨੇ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਨਸ਼ਾ ਤਸਕਰ ਦੀ ਉਮਰ 17 ਸਾਲ ਹੈ, ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਇੱਕ ਹੀਰੋ ਡੀਲਕਸ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਿਸ ‘ਤੇ ਉਹ ਸਵਾਰ ਸੀ।

ਚੈਕਿੰਗ ਦੌਰਾਨ ਹੋਈ ਗ੍ਰਿਫਤਾਰ

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਪਿੰਡ ਠੱਠਾ ਲੋਪੋਕੇ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਚੈਕਿੰਗ ਦੌਰਾਨ 5 ਕਿਲੋਗ੍ਰਾਮ ਹੈਰੋਇਨ, 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ 10 ਦਿਨਾਂ ਬਾਅਦ ਸਾਹਮਣੇ ਆਈ ਹੈ।

ਨਾਕਾ ਲਗਾ ਕੇ ਨਾਬਾਲਗ ਨੂੰ ਕੀਤਾ ਕਾਬੂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ ਉਪਰੰਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਰਾਮ ਤੀਰਥ ਰੋਡ ਅੰਮ੍ਰਿਤਸਰ ‘ਤੇ ਨਾਕਾ ਲਗਾ ਕੇ ਨਾਬਾਲਗ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ, ਜੋ ਆਪਣੇ ਸਾਥੀ ਰੇਸ਼ਮ ਸਿੰਘ ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਦੇ ਨਾਲ ਪਿੰਡ ਕੱਕੜ ਦੇ ਖੇਤਰ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸ ਨੂੰ ਪਹੁੰਚਾਉਣ ਜਾ ਰਿਹਾ ਸੀ।ਉਨ੍ਹਾਂ ਅੱਗੇ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਆਧਾਰਤ ਤਸਕਰਾਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਰਾਹੀਂ ਸੁੱਟੀ ਗਈ ਸੀ।

ਮਾਮਲੇ ਦੀ ਘੋਖ ਚ ਜੁੱਟੀ ਪੁਲਿਸ

ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਰੇਸ਼ਮ ਸਿੰਘ, ਜੋ ਮੁੱਢਲੀ ਜਾਂਚ ਤੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਮਾਸਟਰਮਾਈਂਡ ਜਾਪਦਾ ਹੈ, ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਏ.ਆਈ.ਜੀ. ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਗ੍ਰਿਫ਼ਤਾਰ ਨਾਬਾਲਗ ਦੇ ਪਿਤਾ ਅਤੇ ਦਾਦਾ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਕੈਦ ਕੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੇਪ ਸਰਹੱਦ ਪਾਰੋਂ ਕਿਸ ਨੇ ਭੇਜੀ ਸੀ ਅਤੇ ਦੋਸ਼ੀ ਵਿਅਕਤੀ ਕਿਸ ਨੂੰ ਦੇਣ ਜਾ ਰਹੇ ਸਨ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐਫ.ਆਈ.ਆਰ ਨੰ. 6 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...