AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Jalandhar: ਥਾਣੋ ਚੋਂ ਮਿਲੀ ਕਬੱਡੀ ਖਿਡਾਰੀ ਦੀ ਲਾਸ਼; ਉੱਪਰ ਕਮਰੇ ‘ਚ ਪਈ ਸੀ ਮ੍ਰਿਤਕ ਦੇਹ, ਬਦਬੂ ਤੋਂ ਲੱਗਿਆ ਪਤਾ

ਜਲੰਧਰ ਦੇ ਸ਼ਾਹਕੋਟ ਥਾਣੇ ਦੇ ਉੱਪਰਲੇ ਹਿੱਸੇ ਵਿੱਚ ਇੱਕ ਕਮਰੇ ਵਿੱਚੋਂ ਇੱਕ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲੀ। ਪੁਲਿਸ ਸਟੇਸ਼ਨ ਦੇ ਸਟਾਫ਼ ਨੂੰ ਵੀ ਤਿੰਨ ਦਿਨਾਂ ਤੱਕ ਉਸ ਦੀ ਕੋਈ ਖ਼ਬਰ ਨਹੀਂ ਸੀ। ਦੇਰ ਰਾਤ ਜਦੋਂ ਥਾਣੇ ਵਿੱਚ ਅਚਾਨਕ ਬਦਬੂ ਫੈਲ ਗਈ, ਤਾਂ ਜਦੋਂ ਪੁਲਿਸ ਵਾਲੇ ਛੱਤ ਵਾਲੇ ਕਮਰੇ ਵਿੱਚ ਪਹੁੰਚੇ, ਤਾਂ ਉਨ੍ਹਾਂ ਨੂੰ ਗੁਰਭੇਜ ਸਿੰਘ ਦੀ ਲਾਸ਼ ਪਈ ਮਿਲੀ।

Jalandhar: ਥਾਣੋ ਚੋਂ ਮਿਲੀ ਕਬੱਡੀ ਖਿਡਾਰੀ ਦੀ ਲਾਸ਼; ਉੱਪਰ ਕਮਰੇ 'ਚ ਪਈ ਸੀ ਮ੍ਰਿਤਕ ਦੇਹ, ਬਦਬੂ ਤੋਂ ਲੱਗਿਆ ਪਤਾ
davinder-kumar-jalandhar
| Updated On: 08 Jul 2025 10:54 AM IST

ਜਲੰਧਰ ਦੇ ਸ਼ਾਹਕੋਟ ਥਾਣੇ ਵਿੱਚ ਉਸ ਵੇਲੇ ਹੜਕੰਪ ਮਚ ਜਦੋਂ ਥਾਣੇ ਦੇ ਉੱਪਰਲੇ ਹਿੱਸੇ ਦੇ ਇੱਕ ਕਮਰੇ ਵਿੱਚੋਂ ਇੱਕ ਨੌਜਵਾਨ ਦੀ ਸੜੀ ਹੋਈ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ 26 ਸਾਲਾ ਗੁਰਭੇਜ ਸਿੰਘ ਉਰਫ਼ ਭੀਜਾ ਵਜੋਂ ਹੋਈ ਹੈ। ਉਹ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦਾ ਰਹਿਣ ਵਾਲਾ ਹੈ।

ਦੱਸ ਦਈਏ ਕਿ ਗੁਰਭੇਜ ਸਿੰਘ ਇੱਕ ਚੰਗਾ ਕਬੱਡੀ ਖਿਡਾਰੀ ਸੀ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਉਹ ਸ਼ਾਹਕੋਟ ਥਾਣੇ ਵਿੱਚ ਚਾਹ-ਪਾਣੀ ਪਿਲਾਉਣ ਦਾ ਕੰਮ ਕਰ ਰਿਹਾ ਸੀ। ਪਰਿਵਾਰ ਮੁਤਾਬਕ ਗੁਰਭੇਜ ਸਿੰਘ ਸ਼ੁੱਕਰਵਾਰ ਨੂੰ ਵੀ ਆਮ ਵਾਂਗ ਥਾਣੇ ਗਿਆ ਸੀ ਪਰ ਉਸ ਤੋਂ ਬਾਅਦ ਘਰ ਨਹੀਂ ਪਰਤਿਆ। ਪਰਿਵਾਰ ਉਸ ਦੀ ਭਾਲ ਕਰਦਾ ਰਿਹਾ ਪਰ ਕੋਈ ਸੁਰਾਗ ਨਹੀਂ ਮਿਲਿਆ।

ਬਦਬੂ ਆਉਣ ‘ਤੇ ਬਾਅਦ ਮਿਲੀ ਲਾਸ਼

ਪੁਲਿਸ ਸਟੇਸ਼ਨ ਦੇ ਸਟਾਫ਼ ਨੂੰ ਵੀ ਤਿੰਨ ਦਿਨਾਂ ਤੱਕ ਉਸ ਦੀ ਕੋਈ ਖ਼ਬਰ ਨਹੀਂ ਸੀ। ਦੇਰ ਰਾਤ ਜਦੋਂ ਥਾਣੇ ਵਿੱਚ ਅਚਾਨਕ ਬਦਬੂ ਫੈਲ ਗਈ, ਤਾਂ ਜਦੋਂ ਪੁਲਿਸ ਵਾਲੇ ਛੱਤ ਵਾਲੇ ਕਮਰੇ ਵਿੱਚ ਪਹੁੰਚੇ, ਤਾਂ ਉਨ੍ਹਾਂ ਨੂੰ ਗੁਰਭੇਜ ਸਿੰਘ ਦੀ ਲਾਸ਼ ਪਈ ਮਿਲੀ। ਲਾਸ਼ ਤਿੰਨ ਦਿਨ ਪੁਰਾਣੀ ਸੀ ਅਤੇ ਬੁਰੀ ਤਰ੍ਹਾਂ ਸੜੀ ਹੋਈ ਸੀ।

ਸੂਚਨਾ ਮਿਲਣ ‘ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਨਕੋਦਰ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਅਤੇ ਬਾਅਦ ਵਿੱਚ ਅੰਤਿਮ ਸਸਕਾਰ ਲਈ ਪਰਿਵਾਰ ਨੂੰ ਸੌਂਪ ਦਿੱਤਾ। ਅਤਿਮ ਸੰਸਕਾਰ ਸਮੇਂ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

ਜ਼ਹਿਰੀਲੀ ਚੀਜ਼ ਦੇ ਕੱਟਣ ਨਾਲ ਮੌਤ ਦਾ ਸ਼ੱਕ – ਐਸ.ਐਚ.ਓ.

ਸ਼ਾਹਕੋਟ ਦੇ ਐਸ.ਐਚ.ਓ. ਬਲਵਿੰਦਰ ਸਿੰਘ ਭੁੱਲਰ ਨਾਲ ਇਸ ਸਬੰਧ ਵਿੱਚ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਮੌਕ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਾਲੇ ਉਸ ਜਗ੍ਹਾ ‘ਤੇ ਘੱਟ ਹੀ ਜਾਂਦੇ ਹਨ ਜਿੱਥੇ ਨੌਜਵਾਨ ਦੀ ਲਾਸ਼ ਮਿਲੀ ਹੈ। ਮੁੱਢਲੀ ਜਾਂਚ ਵਿੱਚ ਨੌਜਵਾਨ ਦੀ ਮੌਤ ਕਿਸੇ ਜ਼ਹਿਰੀਲੇ ਕੀੜੇ ਜਾਂ ਹੋਰ ਚੀਜ਼ ਦੇ ਕੱਟਣ ਨਾਲ ਹੋ ਸਕਦੀ ਹੈ। ਕਿਉਂਕਿ ਗੁਰਭੇਜ ਇੱਕ ਚੰਗਾ ਖਿਡਾਰੀ ਅਤੇ ਗੇਂਦ ਬਣਾਉਣ ਵਾਲਾ ਸੀ। ਅਸੀਂ ਉਸ ਦੀ ਬਹੁਤ ਮਦਦ ਕਰਦੇ ਸੀ, ਉਹ ਇੱਕ ਚੰਗਾ ਖਿਡਾਰੀ ਸੀ। ਪੋਸਟਮਾਰਟਮ ਰਿਪੋਰਟ ਆਉਣ ‘ਤੇ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।

Follow Us
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...