ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਕਮਲ ਕੌਰ ਭਾਬੀ ਕਤਲ ਕੇਸ, ਪੁਲਿਸ ਨੇ 2 ਮੁਲਜ਼ਮਾਂ ਨੂੰ ਕੀਤਾ ਕਾਬੂ, ਸਾਜ਼ਿਸ਼ਕਰਤਾ ਅੰਮ੍ਰਿਤਪਾਲ ਮਹਿਰੋਂ ਦੀ ਤਲਾਸ਼ ਜਾਰੀ

ਬਠਿੰਡਾ ਐਸਐਸਪੀ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਜਸਪ੍ਰੀਤ ਸਿੰਘ ਨੇ ਆਪਣੇ ਕਮਰਕੱਸੇ ਨਾਲ ਕਮਲ ਕੌਰ ਦਾ ਗਲਾ ਘੁੱਟਿਆ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਕਤਲ ਦੀ ਪੂਰੀ ਸਾਜ਼ਿਸ਼ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਰਚੀ ਸੀ। ਪੁਲਿਸ ਨੇ ਦੱਸਿਆ ਕਿ ਇਸ ਕਤਲ ਨੂੰ 9-10 ਜੂਨ ਦੀ ਦਰਮਿਆਨੀ ਰਾਤ ਅੰਜ਼ਾਮ ਦਿੱਤਾ ਗਿਆ। ਪੁਲਿਸ ਨੇ ਦੋ ਮੁਲਜ਼ਮ ਕਾਬੂ ਕਰ ਲਏ ਹਨ, ਜਦਕਿ ਅੰਮ੍ਰਿਤਪਾਲ ਮਹਿਰੋਂ ਦੀ ਭਾਲ ਜਾਰੀ ਹੈ।

ਕਮਲ ਕੌਰ ਭਾਬੀ ਕਤਲ ਕੇਸ, ਪੁਲਿਸ ਨੇ 2 ਮੁਲਜ਼ਮਾਂ ਨੂੰ ਕੀਤਾ ਕਾਬੂ, ਸਾਜ਼ਿਸ਼ਕਰਤਾ ਅੰਮ੍ਰਿਤਪਾਲ ਮਹਿਰੋਂ ਦੀ ਤਲਾਸ਼ ਜਾਰੀ
ਕਮਲ ਕੌਰ ਭਾਬੀ ਕਤਲ ਕੇਸ, ਪੁਲਿਸ ਨੇ 2 ਮੁਲਜ਼ਮਾਂ ਨੇ ਕੀਤਾ ਕਾਬੂ, ਸਾਜ਼ਿਸ਼ਕਰਤਾ ਅੰਮ੍ਰਿਤਪਾਲ ਮਹਿਰੋਂ ਦੀ ਤਲਾਸ਼ ਜਾਰੀ
Follow Us
rajinder-arora-ludhiana
| Updated On: 13 Jun 2025 13:49 PM IST
ਬੀਤੀ ਦਿਨੀਂ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ‘ਚ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇਸ ਕਤਲ ਕੇਸ ‘ਚ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਹਿਚਾਣ ਜਸਪ੍ਰੀਤ ਸਿੰਘ ਤੇ ਨਿਮਰਤਜੀਤ ਸਿੰਘ ਵਜੋਂ ਹੋਈ ਹੈ। ਬਠਿੰਡਾ ਐਸਐਸਪੀ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਜਸਪ੍ਰੀਤ ਸਿੰਘ ਨੇ ਆਪਣੇ ਕਮਰਕੱਸੇ ਨਾਲ ਕਮਲ ਕੌਰ ਦਾ ਗਲਾ ਘੁੱਟਿਆ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਕਤਲ ਦੀ ਪੂਰੀ ਸਾਜ਼ਿਸ਼ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਰਚੀ ਸੀ। ਪੁਲਿਸ ਨੇ ਦੱਸਿਆ ਕਿ ਇਸ ਕਤਲ ਨੂੰ 9-10 ਜੂਨ ਦੀ ਦਰਮਿਆਨੀ ਰਾਤ ਅੰਜ਼ਾਮ ਦਿੱਤਾ ਗਿਆ। ਪੁਲਿਸ ਨੇ ਦੋ ਮੁਲਜ਼ਮ ਕਾਬੂ ਕਰ ਲਏ ਹਨ, ਜਦਕਿ ਅੰਮ੍ਰਿਤਪਾਲ ਮਹਿਰੋਂ ਦੀ ਭਾਲ ਜਾਰੀ ਹੈ। ਪੁਲਿਸ ਉਸ ਦੀ ਭਾਲ ‘ਚ ਜਗ੍ਹਾ-ਜਗ੍ਹਾ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੇ ਮਾਮਲੇ ਦਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਕਮਲ ਕੌਰ ਨੂੰ ਪ੍ਰਮੋਸ਼ਨ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਸੀ। ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 11 ਜੂਨ ਦੀ ਸ਼ਾਮ ਕਰੀਬ 7 ਵਜੇ ਡਿਸਟ੍ਰਿਕਟ ਕੰਟਰੋਲ ਰੂਮ ‘ਤੇ ਕਾਲ ਆਈ ਸੀ ਕਿ ਆਦੇਸ਼ ਹਸਪਤਾਲ ਦੀ ਪਾਰਕਿੰਗ ‘ਚ ਗੱਡੀ (PB10FW9179 ਇਓਨ ਗੱਡੀ) ‘ਚ ਮਹਿਲਾ ਦੀ ਲਾਸ਼ ਪਈ ਹੋਈ ਹੈ ਤੇ ਬਦਬੂ ਆ ਰਹੀ ਹੈ। ਪੁਲਿਸ ਮੌਕੇ ਤੇ ਲਾਸ਼ ਨੂੰ ਬਰਾਮਦ ਕੀਤਾ ਤੇ ਮੋਰਚਰੀ ‘ਚ ਰੱਖਵਾ ਦਿੱਤਾ। ਇਸ ਤੋਂ ਬਾਅਦ ਲਾਸ਼ ਦੀ ਪਹਿਚਾਣ ਕਮਲ ਕੌਰ ਦੀ ਮਾਤਾ ਗਿਰਿਜਾ ਨੇ ਕੀਤੀ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਇੱਕ ਅੰਮ੍ਰਿਤਪਾਲ ਸਿੰਘ ਨਾਂ ਦਾ ਸ਼ਖਸ ਆਇਆ ਸੀ ਤੇ ਉਸ ਨੇ ਸ਼ੋਅਰੂਮ ਦੀ ਪ੍ਰਮੋਸ਼ਨ ਲਈ ਕਮਲ ਕੌਰ ਨੂੰ ਬਠਿੰਡਾ ਬੁਲਾਉਣ ਦੀ ਗੱਲ ਕੀਤੀ, ਪਰ ਉਸ ਸਮੇਂ ਕਮਲ ਘਰ ਨਹੀਂ ਸੀ। ਅਗਲੇ ਦਿਨ ਫਿਰ ਅੰਮ੍ਰਿਤਪਾਲ ਨੇ ਸੰਪਰਕ ਕੀਤਾ ਤਾਂ ਕਮਲ ਕੌਰ ਨੇ ਆਪਣੀ ਮਾਂ ਨੂੰ ਦੱਸਿਆ ਕਿ ਉਹ ਪ੍ਰਮੋਸ਼ਨ ਲਈ ਜਾ ਰਹੀ ਹੈ ਤੇ ਕੰਮ ਕਰਕੇ ਵਾਪਸ ਆ ਜਾਵੇਗੀ। ਪੁਰ ਇਸ ਦੌਰਾਨ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਕਮਲ ਕੌਰ ਦਾ ਕਤਲ ਕਰ ਦਿੱਤਾ।

ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ...
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ...
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...