ਕੰਚਨਪ੍ਰੀਤ ਕੌਰ ਤਰਨਤਾਰਨ ਹਲਕੇ ਤੋਂ ਇੰਚਾਰਜ ਨਿਯੁਕਤ, ਸੁਖਬੀਰ ਬਾਦਲ ਨੇ ਕੀਤਾ ਐਲਾਨ
ਕੰਚਨਪ੍ਰੀਤ ਤਰਨਤਾਰਨ ਜ਼ਿਮਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਰਹੀਂ ਪ੍ਰਿੰਸਿਪਲ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਹੈ। ਉਹ ਲੰਬੇ ਸਮੇਂ ਤੋਂ ਪਾਰਟੀ ਦੀਆਂ ਗਤੀਵੀਧੀਆਂ ਵਿੱਚ ਐਕਟਿਵ ਰਹੀ ਹੈ ਅਤੇ ਜ਼ਿਮਨੀ ਚੋਣਾਂ ਦੇ ਦੌਰਾਨ ਉਨ੍ਹਾਂ ਨੇ ਖੇਤਰ ਵਿੱਚ ਪਾਰਟੀ ਦੇ ਲਈ ਲਗਾਤਾਰ ਕੰਮ ਕੀਤਾ ਸੀ। ਪਾਰਟੀ ਸੂਤਰਾਂ ਮੁਤਾਬਕ, ਉਨ੍ਹਾਂ ਦਾ ਪਾਰਟੀ ਪ੍ਰਤੀ ਪ੍ਰੇਮ ਅਤੇ ਵਰਕਰਾਂ ਵਿੱਚ ਮਜ਼ਬੂਤ ਤਾਲਮੇਲ ਨੂੰ ਦੇਖਦਿਆਂ ਉਹ ਖਾਸ ਜ਼ਿੰਮੇਵਾਰੀ ਸੌਂਪੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਦਲ ਨੇ ਕੰਚਨਪ੍ਰੀਤ ਨੂੰ ਵਿਧਾਨਸਭਾ ਹਲਕਾ ਤਰਨਤਾਰਨ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦੀ ਘੋਸ਼ਣਾ ਕੀਤੀ ਹੈ। ਇਹ ਨਿਯੁਕਤੀ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ। ਉਨ੍ਹਾਂ ਨੂੰ ਹਲਕੇ ਵਿੱਚ ਸੰਗਠਨਾਤਮਕ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਪਾਰਟੀ ਵਰਕਰਾਂ ਦੇ ਨਾਲ ਮਿਲ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਲੰਬੇ ਸਮੇਂ ਤੋਂ ਪਾਰਟੀ ਗਤੀਵਿਧੀਆਂ ‘ਚ ਐਕਟਿਵ
ਕੰਚਨਪ੍ਰੀਤ ਤਰਨਤਾਰਨ ਜ਼ਿਮਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਰਹੀਂ ਪ੍ਰਿੰਸਿਪਲ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਹੈ। ਉਹ ਲੰਬੇ ਸਮੇਂ ਤੋਂ ਪਾਰਟੀ ਦੀਆਂ ਗਤੀਵੀਧੀਆਂ ਵਿੱਚ ਐਕਟਿਵ ਰਹੀ ਹੈ ਅਤੇ ਜ਼ਿਮਨੀ ਚੋਣਾਂ ਦੇ ਦੌਰਾਨ ਉਨ੍ਹਾਂ ਨੇ ਖੇਤਰ ਵਿੱਚ ਪਾਰਟੀ ਦੇ ਲਈ ਲਗਾਤਾਰ ਕੰਮ ਕੀਤਾ ਸੀ। ਪਾਰਟੀ ਸੂਤਰਾਂ ਮੁਤਾਬਕ, ਉਨ੍ਹਾਂ ਦਾ ਪਾਰਟੀ ਪ੍ਰਤੀ ਪ੍ਰੇਮ ਅਤੇ ਵਰਕਰਾਂ ਵਿੱਚ ਮਜ਼ਬੂਤ ਤਾਲਮੇਲ ਨੂੰ ਦੇਖਦਿਆਂ ਉਹ ਖਾਸ ਜ਼ਿੰਮੇਵਾਰੀ ਸੌਂਪੀ ਗਈ ਹੈ।
Pleased to announce the appointment of Kanchanpreet Kaur as Halka Incharge for Tarn Taran Assembly constituency! A young, energetic & daring member of Shiromani Akali Dal, she vociferously campaigned for her mother Principal Sukhwinder Kaur Randhawa despite intense govt pressure pic.twitter.com/1B9X8KTa2a
— Sukhbir Singh Badal (@officeofssbadal) March 15, 2026
ਜ਼ਿਮਨੀ ਚੋਣਾਂ ਦੌਰਾਨ ਐਕਟਿਵ ਰਹੀ
ਤਰਨਤਾਰਨ ਜ਼ਿਮਨੀ ਚੋਣਾਂ ਦੌਰਾਨ ਕੰਚਨਪ੍ਰੀਤ ਦਾ ਨਾਮ ਕਾਫੀ ਚਰਚਾ ਵਿੱਚ ਰਿਹਾ ਸੀ, ਸਿਆਸੀ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਪੰਜ ਮਾਮਲੇ ਦਰਜ ਕੀਤੇ ਗਏ ਸਨ। ਉਸ ਵੇਲੇ ਸ਼੍ਰੋਮਣੀ ਅਕਾਲੀ ਦਲੇ ਦੇ ਆਗੂਆਂ ਨੇ ਇਨ੍ਹਾਂ ਮਾਮਲਿਆਂ ਨੂੰ ਰਾਜਨੀਤੀਕ ਦਬਾਅ ਅਤੇ ਬਦਲੇ ਦੀ ਕਾਰਵਾਈ ਦੱਸਿਆ ਸੀ। ਇਨ੍ਹਾਂ ਚੁਣੌਤੀਆਂ ਦੇ ਬਾਵਜੂਦ, ਕੰਚਨਪ੍ਰੀਤ ਨੇ ਖੇਤਰ ਵਿੱਚ ਰਾਜਨੀਤੀਕ ਗਤੀਵਿਧੀਆਂ ਨੂੰ ਜਾਰੀ ਰੱਖਿਆ ਅਤੇ ਪਾਰਟੀ ਵਰਕਰਾਂ ਦੇ ਨਾਲ ਐਕਟਿਵ ਰਹੇ।
ਪਾਰਟੀ ਵਰਕਰਾਂ ਵਿੱਚ ਕੰਚਪ੍ਰੀਤ ਦੀ ਨਿਯੁਕਤ ਤੋਂ ਬਾਅਦ ਖੁਸ਼ੀ
ਪਾਰਟੀ ਵਰਕਰਾਂ ਦਾ ਮੰਨਣਾ ਹੈ ਕਿ ਕੰਚਨਪ੍ਰੀਤ ਦੀ ਨਿਯੁਕਤੀ ਨਾਲ ਤਰਨਤਾਰਨ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਨਵੀਂ ਉਰਜ਼ਾ ਮਿਲੇਗੀ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਮਿਲੇਗੀ। ਪਾਰਟੀ ਵਰਕਰਾਂ ਵਿੱਚ ਇਸ ਫੈਸਲਾ ਨੂੰ ਲੈ ਕੇ ਉਤਸਾਹ ਦੇਖਿਆ ਜਾ ਰਿਹਾ ਹੈ। ਪਾਰਟੀ ਹਾਈਕਮਾਨ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਤਰਨਤਾਰਨ ਹਲਕੇ ਵਿੱਚ ਅਕਾਲੀ ਦਲ ਦੀ ਪਕੜ ਹੋਰ ਮਜ਼ਬੂਤ ਹੋਵੇਗੀ। ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਸਿਆਸੀ ਲਾਭ ਮਿਲੇਗਾ।