ਬਠਿੰਡਾ ਕੋਰਟ ਤੋਂ ਕੰਗਨਾ ਰਣੌਤ ਨੂੰ ਝਟਕਾ, VC ਰਾਹੀਂ ਪੇਸ਼ ਹੋਣ ਦੀ ਅਰਜ਼ੀ ਰੱਦ

Updated On: 

29 Sep 2025 19:01 PM IST

Kangana Ranaut Bathinda Court Appearance: ਕੰਗਨਾ ਨੂੰ ਹੁਣ 27 ਅਕਤੂਬਰ ਨੂੰ ਅਦਾਲਤ ਵਿੱਚ ਨਿੱਜੀ ਤੌਰ 'ਤੇ ਪੇਸ਼ ਹੋਣਾ ਪਵੇਗਾ। ਅਦਾਲਤ ਦਾ ਹੁਕਮ ਐਸਐਸਪੀ ਰਾਹੀਂ ਕੰਗਨਾ ਰਣੌਤ ਨੂੰ ਪਹੁੰਚਾਇਆ ਜਾਵੇਗਾ। ਕੁਝ ਦਿਨ ਪਹਿਲਾਂ, ਅਦਾਲਤ ਨੇ ਕੰਗਨਾ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਵੀ ਕੰਗਨਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਬਠਿੰਡਾ ਕੋਰਟ ਤੋਂ ਕੰਗਨਾ ਰਣੌਤ ਨੂੰ ਝਟਕਾ, VC ਰਾਹੀਂ ਪੇਸ਼ ਹੋਣ ਦੀ ਅਰਜ਼ੀ ਰੱਦ
Follow Us On

ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਟਿੱਪਣੀਆਂ ਕਰਨ ਲਈ ਉਨ੍ਹਾਂ ਖਿਲਾਫ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।

ਕੰਗਨਾ ਨੂੰ ਹੁਣ 27 ਅਕਤੂਬਰ ਨੂੰ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ। ਅਦਾਲਤ ਦਾ ਹੁਕਮ ਐਸਐਸਪੀ ਰਾਹੀਂ ਕੰਗਨਾ ਰਣੌਤ ਨੂੰ ਪਹੁੰਚਾਇਆ ਜਾਵੇਗਾ। ਕੁਝ ਦਿਨ ਪਹਿਲਾਂ, ਅਦਾਲਤ ਨੇ ਕੰਗਨਾ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਵੀ ਕੰਗਨਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਘਟਨਾ 2021 ਦੀ ਹੈ, ਜੋ ਕਿ ਕਿਸਾਨਾਂ ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਸੀ। ਉਸ ਸਮੇਂ ਦੌਰਾਨ ਕੰਗਨਾ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ 87 ਸਾਲਾ ਕਿਸਾਨ ਮਹਿੰਦਰ ਕੌਰ ਨੂੰ 100-100 ਰੁਪਏ ਲੈ ਕੇ ਧਰਨੇ ਵਾਲੀ ਮਹਿਲਾ ਦੱਸਦੇ ਹੋਈਆਂ ਸੋਸ਼ਲ ਮੀਡੀਆ ਪੋਸਟ ਪਾਈ ਸੀ। ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਕੰਗਨਾ ਖਿਲਾਫ ਕੇਸ ਦਾਇਰ ਕੀਤਾ ਸੀ। ਹਲਾਂਕਿ, ਕੰਗਨਾ ਨੇ ਦਾਅਵਾ ਕੀਤਾ ਕਿ ਉਸ ਨੇ ਸਿਰਫ਼ ਇੱਕ ਵਕੀਲ ਦੀ ਪੋਸਟ ਨੂੰ ਦੁਬਾਰਾ ਪੋਸਟ ਕੀਤਾ ਸੀ।

ਕੰਗਨਾ ਰਣੌਤ ਨੇ ਮਹਿਲਾ ਕਿਸਾਨਾਂ ‘ਤੇ ਕੀਤੀ ਟਿੱਪਣੀ

ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ, ਕੰਗਨਾ ਨੇ ਟਵੀਟ ਕੀਤਾ, “ਔਰਤਾਂ 100 ਰੁਪਏ ਲਈ ਕਿਸਾਨਾਂ ਦੇ ਵਿਰੋਧ ਵਿੱਚ ਸ਼ਾਮਲ ਹੁੰਦੀਆਂ ਹਨ।” ਕੰਗਨਾ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਇੱਕ ਪੋਸਟ ‘ਤੇ ਵੀ ਟਿੱਪਣੀ ਕੀਤੀ, ਜਿਸ ਵਿੱਚ ਇੱਕ ਬਜ਼ੁਰਗ ਔਰਤ ਦੀ ਫੋਟੋ ਸੀ। ਅਦਾਕਾਰਾ ਨੇ ਲਿਖਿਆ, “ਹਾਹਾਹਾ, ਇਹ ਉਹੀ ਦਾਦੀ ਹੈ ਜਿਸ ਨੂੰ ਟਾਈਮ ਮੈਗਜ਼ੀਨ ਵਿੱਚ ਭਾਰਤ ਦੀ ਇੱਕ ਸ਼ਕਤੀਸ਼ਾਲੀ ਔਰਤ ਵਜੋਂ ਪ੍ਰਦਰਸ਼ਿਤ ਕੀਤਾ ਗਿਆ ਸੀ। ਉਹ 100 ਰੁਪਏ ਵਿੱਚ ਉਪਲਬਧ ਹੈ। ਪਾਕਿਸਤਾਨੀ ਪੱਤਰਕਾਰਾਂ ਨੇ ਸ਼ਰਮਨਾਕ ਤੌਰ ‘ਤੇ ਭਾਰਤ ਦੇ ਅੰਤਰਰਾਸ਼ਟਰੀ ਪੀਆਰ ਨੂੰ ਹਾਈਜੈਕ ਕਰ ਲਿਆ ਹੈ। ਸਾਨੂੰ ਅੰਤਰਰਾਸ਼ਟਰੀ ਪੱਧਰ ‘ਤੇ ਬੋਲਣ ਲਈ ਆਪਣੇ ਲੋਕਾਂ ਦੀ ਲੋੜ ਹੈ।”

4 ਜਨਵਰੀ, 2021 ਨੂੰ ਦਾਇਰ ਕੀਤਾ ਸੀ ਕੇਸ

ਬਠਿੰਡਾ ਦੇ ਬਹਾਦਰਗੜ੍ਹ ਪਿੰਡ ਦੀ ਵਸਨੀਕ ਮਹਿੰਦਰ ਕੌਰ (81) ਨੇ ਕੰਗਨਾ ਦੇ ਟਵੀਟ ਤੋਂ ਬਾਅਦ 4 ਜਨਵਰੀ, 2021 ਨੂੰ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਸੁਣਵਾਈ ਲਗਭਗ 13 ਮਹੀਨੇ ਚੱਲੀ। ਜਿਸ ਤੋਂ ਬਾਅਦ ਬਠਿੰਡਾ ਦੀ ਇੱਕ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕੀਤੇ ਅਤੇ ਉਸ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ। ਇਸ ਤੋਂ ਬਾਅਦ ਕੰਗਨਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਾਹਤ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਰੱਦ ਕਰ ਦਿੱਤਾ ਗਿਆ। ਫਿਰ ਕੰਗਨਾ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ, ਜਿੱਥੇ ਉਸ ਨੂੰ ਕੋਈ ਰਾਹਤ ਨਹੀਂ ਮਿਲੀ। ਹੁਣ ਉਸ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।