AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਠਿੰਡੇ ‘ਚ ਕੰਗਨਾ ਦੀ ਪੇਸ਼ੀ… ਮਾਣਹਾਣੀ ਕੇਸ ‘ਚ ਚਾਰਜ ਹੋ ਗਏ ਹਨ ਤੈਅ, ਕਿਸਾਨ ਮਹਿਲਾ ‘ਤੇ ਕੀਤੀ ਸੀ ਵਿਵਾਦਤ ਟਿੱਪਣੀ

ਕੰਗਨਾ ਦੇ ਵਕੀਲਾਂ ਨੇ 27 ਅਕਤੂਬਰ ਨੂੰ ਨਿੱਜੀ ਪੇਸ਼ੀ ਤੋਂ ਬਾਅਦ ਅਗਲੀਆਂ ਸੁਣਵਾਈਆਂ 'ਚ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਮੰਗੀ ਸੀ। ਉਨ੍ਹਾਂ ਨੇ ਆਉਣ ਵਾਲੀਆਂ ਸੁਣਵਾਈਆਂ 'ਚ ਅਦਾਕਾਰਾ ਲਈ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਿੱਤੀ ਸੀ। ਅਦਾਲਤ ਨੇ ਸ਼ਿਕਾਇਤਕਰਤਾ ਦੇ ਵਕੀਲ ਨੂੰ ਇਸ ਅਰਜ਼ੀ ਦੀ ਇੱਕ ਕਾਪੀ ਦਿੱਤੀ, ਜਿਨ੍ਹਾਂ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ।

ਬਠਿੰਡੇ 'ਚ ਕੰਗਨਾ ਦੀ ਪੇਸ਼ੀ... ਮਾਣਹਾਣੀ ਕੇਸ 'ਚ ਚਾਰਜ ਹੋ ਗਏ ਹਨ ਤੈਅ, ਕਿਸਾਨ ਮਹਿਲਾ 'ਤੇ ਕੀਤੀ ਸੀ ਵਿਵਾਦਤ ਟਿੱਪਣੀ
ਕੰਗਨਾ ਰਣੌਤ
tv9-punjabi
| Updated On: 04 Dec 2025 13:35 PM IST
Share

ਭਾਜਪਾ ਸਾਂਸਦ ਤੇ ਬਾਲੀਵੁੱਡ ਅਦਾਕਰਾ ਕੰਗਨਾ ਰਣੌਤ ਦੀ ਅੱਜ ਬਠਿੰਡਾ ਕੋਰਟ ਚ ਪੇਸ਼ੀ ਹੋਵਗੀ। ਅਦਾਲਤ ਨੇ ਉਨ੍ਹਾਂ ਨੂੰ ਮਾਣਹਾਣੀ ਦੇ ਇੱਕ ਮਾਮਲੇ ਚ ਪੇਸ਼ ਹੋਣ ਦੇ ਹੁਕਮ ਦਿੱਤਾ ਸੀ। ਇਸ ਤੋਂ ਪਹਿਲਾਂ 24 ਨਵੰਬਰ ਨੂੰ ਵੀ ਕੰਗਰਾ ਰਣੌਤ ਨੂੰ ਪੇਸ਼ ਹੋਣਾ ਸੀ, ਪਰ ਉਸ ਦਿਨ ਉਨ੍ਹਾਂ ਦੇ ਜੂਨੀਅਰ ਵਕੀਲ ਹੀ ਅਦਾਲਤ ਚ ਪੇਸ਼ ਹੋਏ। ਕੰਗਨਾ ਦੇ ਵਕੀਲ ਨੇ ਅਦਾਲਤ ਤੋਂ ਸਥਾਈ ਛੋਟ ਦੀ ਮੰਗ ਕੀਤੀ ਹੈ, ਜਦਕਿ ਸ਼ਿਕਾਇਤ ਕਰਤ ਕਿਸਾਨ ਮਹਿਲਾ ਮਹਿੰਦਰ ਕੌਰ ਦੇ ਵਕਲੀ ਮਾਮਲੇ ਨੂੰ ਅੱਗੇ ਵਧਾਉਣ ਤੇ ਜ਼ੋਰ ਦੇ ਰਹੇ ਹਨ। ਕੋਰਟ ਨੇ ਇਸ ਤੋਂ ਬਾਅਦ ਕੰਗਨਾ ਤੇ ਆਰੋਪ ਕਰ ਦਿੱਤੇ।

ਕੰਗਨਾ ਦੇ ਵਕੀਲਾਂ ਨੇ 27 ਅਕਤੂਬਰ ਨੂੰ ਨਿੱਜੀ ਪੇਸ਼ੀ ਤੋਂ ਬਾਅਦ ਅਗਲੀਆਂ ਸੁਣਵਾਈਆਂ ‘ਚ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਮੰਗੀ ਸੀ। ਉਨ੍ਹਾਂ ਨੇ ਆਉਣ ਵਾਲੀਆਂ ਸੁਣਵਾਈਆਂ ‘ਚ ਅਦਾਕਾਰਾ ਲਈ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਿੱਤੀ ਸੀ। ਅਦਾਲਤ ਨੇ ਸ਼ਿਕਾਇਤਕਰਤਾ ਦੇ ਵਕੀਲ ਨੂੰ ਇਸ ਅਰਜ਼ੀ ਦੀ ਇੱਕ ਕਾਪੀ ਦਿੱਤੀ, ਜਿਨ੍ਹਾਂ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ 24 ਨਵੰਬਰ ਲਈ ਨਿਰਧਾਰਤ ਕੀਤੀ। ਹਾਲਾਂਕਿ, ਉਸ ਦਿਨ ਕੰਗਨਾ ਰਣੌਤ ਦੇ ਜੂਨੀਅਰ ਵਕੀਲ ਪੇਸ਼ ਹੋਏ ਸਨ।

ਕੀ ਹੈ ਪੂਰਾ ਮਾਮਲਾ ?

ਇਹ ਘਟਨਾ 2021 ਦੀ ਹੈ, ਜੋ ਕਿ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਾਪਰੀ ਸੀ। ਕੰਗਨਾ ਰਣੌਤ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ 87 ਸਾਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ। ਕੰਗਨਾ ਰਣੌਤ ਨੇ ਧਰਨੇ ਚ ਬੈਠੀ ਮਹਿੰਦਰ ਕੌਰ ਤੇ ਟਵੀਟ ਕਰਦੇ ਹੋਏ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਹ ਮਹਿਲਾਵਾਂ 100-100 ਰੁਪਏ ਦੀ ਦਿਹਾੜੀ ਲੈ ਕੇ ਧਰਨੇ ਤੇ ਬੈਠਦੀਆਂ ਹਨ।

ਪਿਛਲੀ ਸੁਣਵਾਈ ਦੌਰਾਨ ਕੰਗਨਾ ਨੇ ਮੰਗੀ ਸੀ ਮੁਆਫ਼ੀ

ਪਿਛਲੀ ਸੁਣਵਾਈ ਤੇ, ਕੰਗਨਾ ਰਣੌਤ ਨੇ ਮਹਿਲਾ ਕਿਸਾਨਾਂ ਬਾਰੇ ਆਪਣੇ ਟਵੀਟ ਲਈ ਅਦਾਲਤ ‘ਚ ਮੁਆਫ਼ੀ ਮੰਗੀ ਸੀ। ਆਪਣੀ ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ, ਉਨ੍ਹਾਂ ਨੇ ਕਿਹਾ, ਇੱਕ ਗਲਤਫਹਿਮੀ ਸੀ। ਮੈਂ ਆਪਣੀ ਮਾਂ ਨੂੰ ਸੁਨੇਹਾ ਭੇਜਿਆ ਹੈ ਕਿ ਉਹ ਗਲਤਫਹਿਮੀ ਦਾ ਸ਼ਿਕਾਰ ਹੋਈ ਹੈ। ਮੇਰਾ ਅਜਿਹਾ ਕਰਨ ਦਾ ਕੋਈ ਇਰਾਦਾ ਨਹੀਂ ਸੀ।

ਕੰਗਣਾ ਨੇ ਅੱਗੇ ਕਿਹਾ ਕਿ ਇਸ ਮਾਮਲੇ ਦਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਇਹ ਇੱਕ ਮੀਮ ਸੀ, ਜਿਸ ਨੂੰ ਰੀਟਵੀਟ ਕੀਤਾ ਗਿਆ ਸੀ। ਮੈਂ ਇਸ ਬਾਰੇ ਉਨ੍ਹਾਂ ਦੇ (ਮਹਿੰਦਰ ਕੌਰ) ਪਤੀ ਨਾਲ ਵੀ ਗੱਲ ਕੀਤੀ। ਮੇਰਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਦੇਸ਼ ਵਿੱਚ ਬਹੁਤ ਸਾਰੇ ਵਿਰੋਧ ਪ੍ਰਦਰਸ਼ਨ ਹੋ ਰਹੇ ਸਨ। ਮੈਂ ਇਸ ਬਾਰੇ ਇੱਕ ਆਮ ਟਵੀਟ ਕੀਤਾ। ਕਿਸੇ ਵੀ ਗਲਤਫਹਿਮੀ ਲਈ ਮੈਂ ਮੁਆਫ਼ੀ ਮੰਗਦੀ ਹਾਂ।

ਕਿਸਾਨ ਮਹਿੰਦਰ ਕੌਰ ਨੇ ਦਿੱਤੀ ਸੀ ਸਖ਼ਤ ਪ੍ਰਤੀਕਿਰਿਆ

ਮਾਣਹਾਣੀ ਕੇਸ ਚ ਮਹਿੰਦਰ ਕੌਰ ਨੇ ਸਖ਼ਤ ਪ੍ਰਤਿਕਿਰਿਆ ਦਿੱਤੀ ਸੀ, ਉਨ੍ਹਾਂ ਦਾ ਕਹਿਣਾ ਹੈ ਕਿ ਮੁਆਫ਼ੀ ਮੰਗਣ ਦਾ ਟਾਈਮ ਚਾਰ ਸਾਲ ਪਹਿਲਾਂ ਸੀ। ਉਹ (ਕੰਗਨਾ) ਇੱਕ ਬੁੱਢੜੀ ਮਹਿਲਾ ਨੂੰ ਦੁਖੀ ਕਰ ਰਹੀ ਹੈ। ਪਹਿਲਾਂ ਕੰਗਨਾ ਨੇ ਮੁਆਫ਼ੀ ਕਿਉਂ ਨਹੀਂ ਮੰਗੀ। ਉਨ੍ਹਾਂ ਨੇ ਕਿਹਾ ਕਿ ਉਹ ਕੰਗਨਾ ਨੂੰ ਮੁਆਫ਼ ਨਹੀਂ ਕਰ ਸਕਦੀ। ਜਨਤਾ ਹੀ ਉਸ ਨੂੰ ਮੁਆਫ਼ ਕਰ ਸਕਦੀ ਹੈ। ਕੰਗਨਾ ਇੱਕ ਅਦਾਕਾਰਾ ਹੈ ਤੇ ਹੁਣ ਸੈਂਟਰ ਚ ਰਾਜਧਾਨੀ ਦੀ ਹੱਕਦਾਰ ਹੈ, ਮੈਂ ਛੋਟੀ ਜਿਹੀ ਹਾਂ। ਜਿਵੇਂ ਜੱਜ ਸਾਹਬ ਕਰਨਗੇ ਜਾਂ ਰੱਬ ਕਰੇਗਾ, ਉਹ ਸਹੀ ਫੈਸਲਾ ਹੋਵੇਗਾ।

ਮਹਿੰਦਰ ਕੌਰ ਨੇ ਕਿਹਾ ਚਾਰ ਸਾਲ ਹੋ ਗਏ ਕੰਗਨਾ ਨੇ ਮੁਆਫ਼ੀ ਤਾਂ ਮੰਗੀ ਨਹੀਂ। ਵਕੀਲ ਦੁਖੀ ਹੁੰਦੇ ਫਿਰਦੇ, ਅਸੀਂ ਦੁਖੀ ਹੁੰਦੇ ਫਿਰਦੇ ਸੀ, ਉਸ ਨੇ ਮੁਆਫ਼ੀ ਮੰਗੀ ਨਹੀਂ। ਉਹ ਮੈਨੂੰ ਬਿਰਧ ਨੂੰ ਘੜੀਸਦੀ ਫਿਰਦੀ ਹੈ। ਉਹ ਛਾਲਾਂ ਮਾਰਦੀ ਫਿਰਦੀ ਹੈ ਤੇ ਮੈਂ ਬਿਰਧ ਹਾਂ। ਜੰਗ ਜਾਰੀ ਰਹੁਗੀ। ਕੀ ਅਸੀਂ 100-100 ਰੁਪਏ ਤੇ ਦਿਹਾੜੀ ਕਰਨ ਵਾਲੀਆਂ ਹਾਂ?

Follow Us
ਪਹਿਲਗਾਮ ਤੋਂ ਕੁਪਵਾੜਾ ਤੱਕ ਕੁਦਰਤ ਦਾ ਕਹਿਰ, ਭਾਰੀ ਬਾਰਿਸ਼ ਨਾਲ ਵਿਗੜੇ ਹਾਲਾਤ
ਪਹਿਲਗਾਮ ਤੋਂ ਕੁਪਵਾੜਾ ਤੱਕ ਕੁਦਰਤ ਦਾ ਕਹਿਰ, ਭਾਰੀ ਬਾਰਿਸ਼ ਨਾਲ ਵਿਗੜੇ ਹਾਲਾਤ...
Nasha Mukt Bharat: ਨਸ਼ਾ ਮੁਕਤ ਭਾਰਤ ਵੱਲ ਵਧ ਰਿਹਾ ਯੁਵਾ ਸ਼ਕਤੀ ਦਾ ਕਦਮ, PM ਮੋਦੀ ਦੇ ਸੱਦੇ 'ਤੇ 1 ਕਰੋੜ Gen Z ਨੌਜਵਾਨਾਂ ਨੇ ਚੁੱਕੀ ਸਹੁੰ
Nasha Mukt Bharat: ਨਸ਼ਾ ਮੁਕਤ ਭਾਰਤ ਵੱਲ ਵਧ ਰਿਹਾ ਯੁਵਾ ਸ਼ਕਤੀ ਦਾ ਕਦਮ, PM ਮੋਦੀ ਦੇ ਸੱਦੇ 'ਤੇ 1 ਕਰੋੜ Gen Z ਨੌਜਵਾਨਾਂ ਨੇ ਚੁੱਕੀ ਸਹੁੰ...
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ...
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ...
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ...
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...