ਅੱਜ ਬਠਿੰਡੇ ਹੋਵੇਗੀ ਭਾਜਪਾ MP ਕੰਗਨਾ ਰਾਣੌਤ ਦੀ ਪੇਸ਼ੀ, ਕਿਸਾਨ ਅੰਦੋਲਨ ਦੌਰਾਨ ਔਰਤਾਂ ਤੇ ਕੀਤੀ ਟਿੱਪਣੀ ਦਾ ਮਾਮਲਾ

Updated On: 

28 Oct 2025 13:58 PM IST

ਅਦਾਲਤ ਨੇ ਪਹਿਲਾਂ ਕੰਗਨਾ ਨੂੰ ਕਈ ਵਾਰ ਸੰਮਨ ਜਾਰੀ ਕੀਤੇ ਸਨ, ਪਰ ਉਹ ਪੇਸ਼ ਨਹੀਂ ਹੋਈ। ਕੰਗਨਾ ਦੇ ਵਕੀਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਲਈ ਵੀ ਅਰਜ਼ੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ। ਅਦਾਲਤ ਨੇ ਹੁਣ ਕੰਗਨਾ ਨੂੰ 27 ਅਕਤੂਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਉਹ ਦੁਪਹਿਰ 2 ਵਜੇ ਤੋਂ ਬਾਅਦ ਅਦਾਲਤ ਵਿੱਚ ਪੇਸ਼ ਹੋਵੇਗੀ।

ਅੱਜ ਬਠਿੰਡੇ ਹੋਵੇਗੀ ਭਾਜਪਾ MP ਕੰਗਨਾ ਰਾਣੌਤ ਦੀ ਪੇਸ਼ੀ, ਕਿਸਾਨ ਅੰਦੋਲਨ ਦੌਰਾਨ ਔਰਤਾਂ ਤੇ ਕੀਤੀ ਟਿੱਪਣੀ ਦਾ ਮਾਮਲਾ
Follow Us On

ਕੰਗਨਾ ਰਣੌਤ ਵੱਲੋਂ ਇੱਕ ਬਜ਼ੁਰਗ ਔਰਤ ‘ਤੇ ਟਿੱਪਣੀਆਂ ਦੇ ਸਬੰਧ ਵਿੱਚ ਅੱਜ ਬਠਿੰਡਾ ਅਦਾਲਤ ਵਿੱਚ ਸੁਣਵਾਈ ਹੋ ਰਹੀ ਹੈ। ਇਹ ਮਾਮਲਾ 2021 ਦੇ ਕਿਸਾਨ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ਹੈ, ਜਦੋਂ ਕੰਗਨਾ ਨੇ ਸੋਸ਼ਲ ਮੀਡੀਆ ‘ਤੇ ਬਠਿੰਡਾ ਦੀ 87 ਸਾਲਾ ਕਿਸਾਨ ਮਹਿੰਦਰ ਕੌਰ ਬਾਰੇ ਟਿੱਪਣੀ ਕੀਤੀ ਸੀ। ਇਸ ਵਿੱਚ, ਕੰਗਨਾ ਨੇ ਮਹਿੰਦਰ ਕੌਰ ਦੀ ਤੁਲਨਾ ਸ਼ਾਹੀਨ ਬਾਗ ਅੰਦੋਲਨ ਦੀ ਦਾਦੀ ਬਿਲਕੀਸ ਬਾਨੋ ਨਾਲ ਕੀਤੀ ਅਤੇ ਕਿਹਾ ਕਿ ਇਹ 100-100 ਰੁਪਏ ਲਈ ਪ੍ਰਦਰਸ਼ਨ ਕਰਨ ਆਉਂਦੀਆਂ ਹਨ। ਇਸ ਟਿੱਪਣੀ ਤੋਂ ਬਾਅਦ ਮਹਿੰਦਰ ਕੌਰ ਨੇ ਕੰਗਨਾ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ।

ਅਦਾਲਤ ਨੇ ਪਹਿਲਾਂ ਕੰਗਨਾ ਨੂੰ ਕਈ ਵਾਰ ਸੰਮਨ ਜਾਰੀ ਕੀਤੇ ਸਨ, ਪਰ ਉਹ ਪੇਸ਼ ਨਹੀਂ ਹੋਈ। ਕੰਗਨਾ ਦੇ ਵਕੀਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਲਈ ਵੀ ਅਰਜ਼ੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ। ਅਦਾਲਤ ਨੇ ਹੁਣ ਕੰਗਨਾ ਨੂੰ 27 ਅਕਤੂਬਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਉਹ ਦੁਪਹਿਰ 2 ਵਜੇ ਤੋਂ ਬਾਅਦ ਅਦਾਲਤ ਵਿੱਚ ਪੇਸ਼ ਹੋਵੇਗੀ।

ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ।

ਕੰਗਨਾ ਰਣੌਤ ਨੇ ਕੇਸ ਨੂੰ ਖਾਰਜ ਕਰਨ ਲਈ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਵੀ ਦਾਇਰ ਕੀਤੀਆਂ ਸਨ, ਪਰ ਕਿਸੇ ਵੀ ਅਦਾਲਤ ਨੇ ਰਾਹਤ ਨਹੀਂ ਦਿੱਤੀ। ਸੁਪਰੀਮ ਕੋਰਟ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕੰਗਨਾ ਨੇ ਨਾ ਸਿਰਫ਼ ਟਵੀਟ ਨੂੰ ਰੀਟਵੀਟ ਕੀਤਾ ਹੈ ਬਲਕਿ ਮਸ਼ਹੂਰ ਬਜ਼ੁਰਗ ਔਰਤ ਬਾਰੇ ਇੱਕ ਵੱਖਰੀ ਟਿੱਪਣੀ ਵੀ ਸ਼ਾਮਲ ਕੀਤੀ ਹੈ। ਇਸ ਲਈ, ਮਾਮਲਾ ਹੇਠਲੀ ਅਦਾਲਤ ਵਿੱਚ ਹੈ, ਅਤੇ ਕੰਗਨਾ ਨੂੰ ਹੁਣ ਅੱਜ ਅਦਾਲਤ ਵਿੱਚ ਆਪਣਾ ਸਪੱਸ਼ਟੀਕਰਨ ਪੇਸ਼ ਕਰਨਾ ਪਵੇਗਾ।

ਕੀ ਹੈ ਪੂਰਾ ਮਾਮਲਾ

ਦਰਅਸਲ ਮਾਮਲਾ ਸਾਲ 2020-21 ਦੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ਹੈ, ਜਦੋਂ ਕੰਗਨਾ ਰਣੌਤ ਨੇ ਬਜ਼ੁਰਗ ਕਿਸਾਨ ਮਹਿੰਦਰ ਕੌਰ ਦੀ ਇੱਕ ਫੋਟੋ ਸਾਂਝੀ ਕੀਤੀ ਅਤੇ ਟਵਿੱਟਰ (ਹੁਣ X) ‘ਤੇ ਟਿੱਪਣੀ ਕੀਤੀ। ਕੰਗਨਾ ਨੇ ਮਹਿੰਦਰ ਕੌਰ ਦੀ ਤੁਲਨਾ ਸ਼ਾਹੀਨ ਬਾਗ ਪ੍ਰਦਰਸ਼ਨ ਦੀ ਦਾਦੀ ਨਾਲ ਕੀਤੀ ਅਤੇ ਟਵੀਟ ਕੀਤਾ ਕਿ ਉਹ 100 ਰੁਪਏ ਵਿੱਚ ਉਪਲਬਧ ਹੈ। ਇਸ ਟਿੱਪਣੀ ਤੋਂ ਬਾਅਦ, ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ, ਜਿਸ ਵਿੱਚ ਉਹਨਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਕਾਰਨ ਉਹਨਾਂ ਦੇ ਸਨਮਾਨ ਨੂੰ ਠੇਸ ਪਹੁੰਚੀ ਹੈ।

ਕੰਗਨਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਨੂੰ ਖਾਰਜ ਕਰਨ ਲਈ ਪਟੀਸ਼ਨ ਦਾਇਰ ਕੀਤੀ, ਜਿਸਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ (ਹੁਣ ਕੰਗਨਾ ਨੂੰ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਮਿਲੀ)।

Related Stories
PU ‘ਚ ਸੁਪਰਡੈਂਟ ਦੇ ਪੁੱਤਰ ਨੇ ਕੀਤੀ ਖੁਦਕੁਸ਼ੀ, ਕੁਆਰਟਰ ‘ਚ ਸੀ ਇਕੱਲਾ; ਪੁਲਿਸ ਨੂੰ ਸੁਸਾਇਡ ਨੋਟ ਮਿਲਿਆ
ਹੁਸ਼ਿਆਰਪੁਰ: ਟਾਂਡਾ ਵਿਖੇ ਪੈਟਰੋਲ ਪੰਪ ਤੋਂ 1.5 ਲੱਖ ਦੀ ਲੁੱਟ, ਸੁੱਤੇ ਪਏ ਕਰਮਚਾਰੀਆਂ ਨੂੰ ਧਮਕਾਇਆ ਤੇ ਕੀਤੀ ਤੋੜ-ਫੋੜ
ਅੰਮ੍ਰਿਤਸਰ: ਟਾਹਲੀ ਵਾਲਾ ਚੌਂਕ ਚ ਚਾਰ ਮੰਜ਼ਿਲਾਂ ਇਮਾਰਤ ਢਹੀ, 2 ਲੋਕ ਦੱਬੇ; ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕੀਤਾ ਗਿਆ ਰੈਸਕਿਊ (VIDEO)
328 ਸਰੂਪਾਂ ਦੇ ਮਾਮਲੇ ‘ਚ ਸਾਬਕਾ ਸੀਏ ਸਤਿੰਦਰ ਸਿੰਘ ਕੋਹਲੀ ਮੁੜ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ
G-RAM-G ਨੂੰ ਲੈ ਕੇ ਪੰਜਾਬ ਭਾਜਪਾ ਦੀ ਫਾਜ਼ਿਲਕਾ ਤੋਂ ਜਾਗਰੂਕਤਾ ਮੁਹਿੰਮ, ਜਾਖੜ ਬੋਲੇ ਭੇਸ ਬਦਲ ਕੇ ਮਿਲਣ ਜਾਂਦੇ ਹਨ ਰਾਜਾ ਵੜਿੰਗ
FCI ਜੀਐਮ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਵਿਚਾਲੇ ਟਕਰਾਅ, UT ਕੇਡਰ ਅਧਿਕਾਰੀ ਨੀਤਿਕਾ ਪੰਵਾਰ ਦੀ ਸਿਫਾਰਸ਼ ਤੋਂ ਨਰਾਜ਼ ਸੀਐਮ ਨੇ ਕੇਂਦਰ ਨੂੰ ਲਿੱਖੀ ਚਿੱਠੀ