ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

Updated On: 

18 Jul 2026 17:27 PM IST

ਅਦਾਲਤ ਨੇ ਬੀਬੀ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪੋਤੇ ਗੁਰਪ੍ਰੀਤ ਸਿੰਘ ਨੂੰ ਅੱਜ ਪੇਸ਼ ਹੋਣ ਲਈ ਸੰਮਨ ਭੇਜਿਆ ਸੀ, ਪਰ ਵਕੀਲਾਂ ਦੀ ਹੜਤਾਲ ਕਾਰਨ ਗਵਾਹ ਪੇਸ਼ ਨਹੀਂ ਕੀਤੇ ਜਾ ਸਕੇ। ਅਗਲੀ ਸੁਣਵਾਈ 'ਤੇ ਗਵਾਹਾਂ ਨੂੰ ਪੇਸ਼ ਕੀਤਾ ਜਾਵੇਗਾ। ਪਾਸਪੋਰਟ ਜ਼ਬਤ ਕਰਨ ਦੇ ਮੁੱਦੇ 'ਤੇ ਵੀ ਬਹਿਸ ਹੋਵੇਗੀ। ਐਡਵੋਕੇਟ ਬਹਿਣੀਵਾਲ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਕੰਗਨਾ ਰਣੌਤ ਮਾਣਹਾਨੀ ਮਾਮਲੇ ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸਥਾਨਕ ਅਦਾਲਤ ਨੇ ਅਗਲੀ ਤਰੀਕ 3 ਅਗਸਤ ਨਿਰਧਾਰਤ ਕੀਤੀ ਹੈ। ਬੀਬੀ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਮਾਮਲੇ ਦੀ ਸੁਣਵਾਈ ਅੱਜ ਹੋਣੀ ਸੀ, ਪਰ ਵਕੀਲਾਂ ਦੀ ਹੜਤਾਲ ਕਾਰਨ ਕਾਰਵਾਈ ਨਹੀਂ ਹੋ ਸਕੀ।

ਅਦਾਲਤ ਨੇ ਬੀਬੀ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪੋਤੇ ਗੁਰਪ੍ਰੀਤ ਸਿੰਘ ਨੂੰ ਅੱਜ ਪੇਸ਼ ਹੋਣ ਲਈ ਸੰਮਨ ਭੇਜਿਆ ਸੀ, ਪਰ ਵਕੀਲਾਂ ਦੀ ਹੜਤਾਲ ਕਾਰਨ ਗਵਾਹ ਪੇਸ਼ ਨਹੀਂ ਕੀਤੇ ਜਾ ਸਕੇ। ਅਗਲੀ ਸੁਣਵਾਈ ‘ਤੇ ਗਵਾਹਾਂ ਨੂੰ ਪੇਸ਼ ਕੀਤਾ ਜਾਵੇਗਾ। ਪਾਸਪੋਰਟ ਜ਼ਬਤ ਕਰਨ ਦੇ ਮੁੱਦੇ ‘ਤੇ ਵੀ ਬਹਿਸ ਹੋਵੇਗੀ। ਐਡਵੋਕੇਟ ਬਹਿਣੀਵਾਲ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਕਿਸਾਨ ਅੰਦੋਲਨ ਨਾਲ ਜੁੜਿਆ ਹੈ ਇਹ ਮਾਮਲਾ

ਇਹ ਮਾਮਲਾ ਦਿੱਲੀ ਵਿੱਚ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਦੌਰਾਨ ਸ਼ੁਰੂ ਹੋਇਆ ਸੀ। ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।

ਕੰਗਨਾ ਰਣੌਤ ਨੇ SC ‘ਚ ਦਾਇਰ ਕੀਤੀ ਸੀ ਪਟੀਸ਼ਨ

ਮਹਿੰਦਰ ਕੌਰ ਨੇ ਇਲਜ਼ਾਮ ਲਗਾਇਆ ਹੈ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਇਲਜ਼ਾਮ ਲਗਾਇਆ ਗਿਆ ਹੈ ਕਿ ਅਜਿਹੀਆਂ ਔਰਤਾਂ 100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ਕਰਨ ਆਉਂਦੀਆਂ ਹਨ। ਕੰਗਨਾ ਰਣੌਤ ਨੇ ਹਾਲ ਹੀ ਵਿੱਚ ਮਾਮਲੇ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਉਸ ਦੀ ਪਟੀਸ਼ਨ ਨੂੰ ਸਵੀਕਾਰ ਨਹੀਂ ਕੀਤਾ।

Loading...
Unable to load recommendations.
Follow Us
Related Stories
ਚੰਨੀ ਦੀ ਉਮੀਦਵਾਰੀ ਤੇ ਪ੍ਰੀਖਿਆ ਰੱਦ ਹੋਵੇ… ਮੰਤਰੀ ਚੀਮਾ ਨੇ ਵਾਇਰਲ ਤਸਵੀਰ ‘ਤੇ ਚੁੱਕੇ ਸਵਾਲ, ਸਾਬਕਾ ਸੀਐਮ ਨੇ ਕੀ ਦਿੱਤਾ ਜਵਾਬ?
ਅੰਮ੍ਰਿਤਸਰ: ਘਰੋਂ ਬੁਲਾ ਕੇ ਲੈ ਗਏ ਸੰਦੀਪ ਸਿੰਘ, ਬਾਅਦ ‘ਚ ਹਸਪਤਾਲ ‘ਚ ਮੌਤ, ਸਿਰ ਤੇ ਸਰੀਰ ‘ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ
ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਦਿੱਤੇ 500 ਖੇਡ ਮੈਦਾਨ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਕਦਮ
ਜਲਾਲਾਬਾਦ ‘ਚ ਫਿਰੋਜ਼ਪੁਰ ANTF ਦੀ ਵੱਡੀ ਕਾਰਵਾਈ, 318 ਗ੍ਰਾਮ ਹੈਰੋਇਨ ਸਣੇ ਤਸਕਰ ਗ੍ਰਿਫ਼ਤਾਰ
ਗਗਨਦੀਪ ਸਿੰਘ ਨੂੰ ਮਿਲੀ ਮਾਰਕੀਟ ਕਮੇਟੀ ਗੁਰਦਾਸਪੁਰ ਦੀ ਕਮਾਨ, ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾ ਨੇ ਕੀਤਾ ਸਨਮਾਨਤ