AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੰਗਨਾ ਰਣੌਤ ਦੀ ਅੱਜ ਮੁੜ ਬਠਿੰਡੇ ਪੇਸ਼ੀ, ਕੋਰਟ ਨੇ ਵਿਅਕਤੀਗਤ ਤੌਰ ਤੇ ਪੇਸ਼ ਹੋਣ ਦੇ ਦਿੱਤੇ ਹੁਕਮ

Kangana Ranau Bathinda Court Hearing: ਕੰਗਨਾ ਰਣੌਤ ਦੀ ਅੱਜ ਬਠਿੰਡਾ ਕੋਰਟ ਵਿੱਚ ਮਾਣਹਾਨੀ ਕੇਸ ਵਿੱਚ ਨਿੱਜੀ ਪੇਸ਼ੀ ਲਾਜ਼ਮੀ ਹੈ। ਪਿਛਲੀ ਸੁਣਵਾਈ ਵਿੱਚ ਉਨ੍ਹਾਂ ਨੂੰ ਛੋਟ ਮਿਲੀ ਸੀ ਪਰ ਅਦਾਲਤ ਨੇ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਸਪੱਸ਼ਟ ਹੁਕਮ ਦਿੱਤੇ ਹਨ। ਇਹ ਮਾਮਲਾ 2021 ਦੇ ਕਿਸਾਨ ਅੰਦੋਲਨ ਦੌਰਾਨ ਮਹਿੰਦਰ ਕੌਰ ਬਾਰੇ ਕੀਤੇ ਟਵੀਟ ਨਾਲ ਜੁੜਿਆ ਹੈ। ਕੰਗਨਾ ਪਹਿਲਾਂ ਇਸ ਲਈ ਮੁਆਫ਼ੀ ਮੰਗ ਚੁੱਕੀ ਹੈ।

ਕੰਗਨਾ ਰਣੌਤ ਦੀ ਅੱਜ ਮੁੜ ਬਠਿੰਡੇ ਪੇਸ਼ੀ, ਕੋਰਟ ਨੇ ਵਿਅਕਤੀਗਤ ਤੌਰ ਤੇ ਪੇਸ਼ ਹੋਣ ਦੇ ਦਿੱਤੇ ਹੁਕਮ
ਕੰਗਨਾ ਰਣੌਤ ਨੂੰ ਬਠਿੰਡਾ ਕੋਰਟ ਤੋਂ ਝਟਕਾ
tv9-punjabi
| Published: 05 Jan 2026 10:31 AM IST
Share

ਅੱਜ ਬਠਿੰਡਾ ਕੋਰਟ ਵਿੱਚ ਮਾਣਹਾਨੀ ਦੇ ਮਾਮਲੇ ਵਿੱਚ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਨਿੱਜੀ ਤੌਰ ‘ਤੇ ਪੇਸ਼ ਹੋਣੀ ਹੈ। ਪਿਛਲੀ ਸੁਣਵਾਈ ਦੌਰਾਨ ਕੰਗਨਾ ਅਦਾਲਤ ਵਿੱਚ ਪੇਸ਼ ਨਹੀਂ ਹੋਈ ਸੀ। ਉਨ੍ਹਾਂ ਦੇ ਵਕੀਲ ਉਨ੍ਹਾਂ ਵੱਲੋਂ ਪੇਸ਼ ਹੋਏ ਸਨ। ਸੰਸਦ ਸੈਸ਼ਨ ਦਾ ਹਵਾਲਾ ਦਿੰਦੇ ਹੋਏ, ਕੰਗਨਾ ਰਣੌਤ ਨੇ ਪੇਸ਼ ਹੋਣ ਤੋਂ ਛੋਟ ਦੀ ਮੰਗ ਕੀਤੀ ਸੀ। ਜਿਸ ਨੂੰ ਅਦਾਲਤ ਦੇ ਵੱਲੋਂ ਸਵੀਕਾਰ ਕਰ ਲਿਆ ਗਿਆ ਸੀ। ਜਿਸ ਨਾਲ ਅਗਲੀ ਤਰੀਕ ਅੱਜ ਤੈਅ ਹੋਈ ਹੈ।

ਮਾਣਹਾਨੀ ਦਾ ਕੇਸ ਦਾਇਰ ਕਰਨ ਵਾਲੀ ਬਜ਼ੁਰਗ ਔਰਤ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬੇਨੀਵਾਲ ਨੇ ਕਿਹਾ ਕਿ ਅਦਾਲਤ ਨੇ ਪਹਿਲਾਂ ਹੀ ਸਪੱਸ਼ਟ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਕੰਗਨਾ ਨੂੰ ਅਗਲੀ ਤਰੀਕ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ। ਅਦਾਲਤ ਨੇ ਗਵਾਹਾਂ ਦੇ ਬਿਆਨਾਂ ਸੰਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਅਤੇ ਜੇਕਰ ਵਾਧੂ ਗਵਾਹਾਂ ਨੂੰ ਬੁਲਾਇਆ ਜਾਂਦਾ ਹੈ ਤਾਂ ਪਹਿਲਾਂ ਤੋਂ ਸੂਚਨਾ ਦੇਣ ਲਈ ਕਿਹਾ ਗਿਆ ਹੈ।

ਕੀ ਹੈ ਪੂਰਾ ਮਾਮਲਾ?

ਇਹ ਘਟਨਾ 2021 ਦੀ ਹੈ, ਜੋ ਕਿ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਾਪਰੀ ਸੀ। ਕੰਗਨਾ ਰਣੌਤ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ 87 ਸਾਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ। ਕੰਗਨਾ ਰਣੌਤ ਨੇ ਧਰਨੇ ਚ ਬੈਠੀ ਮਹਿੰਦਰ ਕੌਰ ਤੇ ਟਵੀਟ ਕਰਦੇ ਹੋਏ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਹ ਮਹਿਲਾਵਾਂ 100-100 ਰੁਪਏ ਦੀ ਦਿਹਾੜੀ ਲੈ ਕੇ ਧਰਨੇ ਤੇ ਬੈਠਦੀਆਂ ਹਨ।

ਕੰਗਨਾ ਰਣੌਤ ਨੇ ਮੰਗੀ ਸੀ ਮੁਆਫ਼ੀ

ਕੰਗਨਾ ਰਣੌਤ ਨੇ ਇੱਕ ਸੁਣਵਾਈ ਦੌਰਾਨ ਮਹਿਲਾ ਕਿਸਾਨਾਂ ਬਾਰੇ ਆਪਣੇ ਟਵੀਟ ਲਈ ਅਦਾਲਤ ਵਿੱਚ ਮੁਆਫ਼ੀ ਮੰਗੀ ਸੀ। ਆਪਣੀ ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ, ਉਨ੍ਹਾਂ ਨੇ ਕਿਹਾ, ਇੱਕ ਗਲਤਫਹਿਮੀ ਸੀ। ਮੈਂ ਆਪਣੀ ਮਾਂ ਨੂੰ ਸੁਨੇਹਾ ਭੇਜਿਆ ਹੈ ਕਿ ਉਹ ਗਲਤਫਹਿਮੀ ਦਾ ਸ਼ਿਕਾਰ ਹੋਈ ਹੈ। ਮੇਰਾ ਅਜਿਹਾ ਕਰਨ ਦਾ ਕੋਈ ਇਰਾਦਾ ਨਹੀਂ ਸੀ।

Follow Us
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...