AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੰਗਨਾ ਰਣੌਤ ਦੀ ਅੱਜ ਬਠਿੰਡਾ ਜ਼ਿਲ੍ਹਾ ਕੋਰਟ ‘ਚ ਪੇਸ਼ੀ, Passport ਜਮਾ ਕਰਨ ‘ਤੇ ਹੋ ਸਕਦਾ ਵਿਚਾਰ

ਪੂਰਾ ਮਾਮਲਾ ਕਿਸਾਨ ਅੰਦੋਲਨ ਸਮੇਂ ਕੰਗਨਾ ਦੇ ਇੱਕ ਟਵੀਟ ਨਾਲ ਜੁੜਿਆ ਹੋਇਆ ਹੈ। ਉਸ ਸਮੇਂ ਕੰਗਨਾ ਰਣੌਤ ਨੇ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਵਿਵਾਦਤ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਮਹਿਲਾ ਕਿਸਾਨ ਨੇ ਮਾਣਹਾਣੀ ਦਾ ਕੇਸ ਦਰਜ ਕਰਵਾਇਆ ਸੀ।

ਕੰਗਨਾ ਰਣੌਤ ਦੀ ਅੱਜ ਬਠਿੰਡਾ ਜ਼ਿਲ੍ਹਾ ਕੋਰਟ 'ਚ ਪੇਸ਼ੀ, Passport ਜਮਾ ਕਰਨ 'ਤੇ ਹੋ ਸਕਦਾ ਵਿਚਾਰ
ਕੰਗਨਾ ਰਣੌਤ
tv9-punjabi
| Updated On: 10 Feb 2026 11:49 AM IST
Share

ਬਾਲੀਵੁੱਡ ਅਦਾਕਾਰਾ ਤੇ ਭਾਰਤੀ ਜਨਤਾ ਪਾਰਟੀ ਦੀ ਸਾਂਸਦ ਕੰਗਨਾ ਰਣੌਤ ਦੀ ਅੱਜ ਬਠਿੰਡਾ ਜ਼ਿਲ੍ਹਾ ਕੋਰਟ ‘ਚ ਪੋਸ਼ ਹੋਣੀ ਹੈ। ਇਹ ਪੇਸ਼ੀ ਮਹਿਲਾ ਕਿਸਾਨ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਣੀ ਕੇਸ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਅੱਜ ਦੀ ਸੁਣਵਾਈ ਦੋਰਾਨ ਕੰਗਨਾ ਰਣੌਤ ਦਾ ਪਾਸਪੋਰਟ ਜਮਾ ਕਰਵਾਉਣ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਪਿਛਲੀ ਸੁਣਵਾਈ ਦੌਰਾਨ ਇਸ ਮਾਮਲੇ ‘ਚ ਮਹਿੰਦਰ ਕੌਰ ਵੱਲੋਂ ਦੋ ਗਵਾਹਾਂ ਨੇ ਬਿਆਨ ਦਰਜ ਕਰਵਾਏ ਸਨ।

ਪੂਰਾ ਮਾਮਲਾ ਕਿਸਾਨ ਅੰਦੋਲਨ ਸਮੇਂ ਕੰਗਨਾ ਦੇ ਇੱਕ ਟਵੀਟ ਨਾਲ ਜੁੜਿਆ ਹੋਇਆ ਹੈ। ਉਸ ਸਮੇਂ ਕੰਗਨਾ ਰਣੌਤ ਨੇ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਵਿਵਾਦਤ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਮਹਿਲਾ ਕਿਸਾਨ ਨੇ ਮਾਣਹਾਣੀ ਦਾ ਕੇਸ ਦਰਜ ਕਰਵਾਇਆ ਸੀ।

ਇਹ ਘਟਨਾ 2021 ਦੀ ਹੈ, ਜੋ ਕਿ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਾਪਰੀ ਸੀ। ਕੰਗਨਾ ਰਣੌਤ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ 87 ਸਾਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ। ਕੰਗਨਾ ਰਣੌਤ ਨੇ ਧਰਨੇ ‘ਚ ਬੈਠੀ ਮਹਿੰਦਰ ਕੌਰ ‘ਤੇ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਹ ਮਹਿਲਾਵਾਂ 100-100 ਰੁਪਏ ਦੀ ਦਿਹਾੜੀ ਲੈ ਕੇ ਧਰਨੇ ‘ਤੇ ਬੈਠਦੀਆਂ ਹਨ।

ਪਹਿਲੀ ਸੁਣਵਾਈ ਦੌਰਾਨ ਕੰਗਨਾ ਨੇ ਮੰਗੀ ਸੀ ਮੁਆਫ਼ੀ

ਇਸ ਮਾਮਲੇ ਦੀ ਪਹਿਲੀ ਸੁਣਵਾਈ ਤੇ, ਕੰਗਨਾ ਰਣੌਤ ਨੇ ਮਹਿਲਾ ਕਿਸਾਨਾਂ ਬਾਰੇ ਆਪਣੇ ਟਵੀਟ ਲਈ ਅਦਾਲਤ ਚ ਮੁਆਫ਼ੀ ਮੰਗੀ ਸੀ। ਆਪਣੀ ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ, ਉਨ੍ਹਾਂ ਨੇ ਕਿਹਾ, ਇਹ ਇੱਕ ਗਲਤਫਹਿਮੀ ਸੀ। ਮੈਂ ਆਪਣੀ ਮਾਂ ਨੂੰ ਸੁਨੇਹਾ ਭੇਜਿਆ ਹੈ ਕਿ ਉਹ ਗਲਤਫਹਿਮੀ ਦਾ ਸ਼ਿਕਾਰ ਹੋਈ ਹੈ। ਮੇਰਾ ਅਜਿਹਾ ਕਰਨ ਦਾ ਕੋਈ ਇਰਾਦਾ ਨਹੀਂ ਸੀ।

ਕੰਗਣਾ ਨੇ ਅੱਗੇ ਕਿਹਾ ਕਿ ਇਸ ਮਾਮਲੇ ਦਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਇਹ ਇੱਕ ਮੀਮ ਸੀ, ਜਿਸ ਨੂੰ ਰੀਟਵੀਟ ਕੀਤਾ ਗਿਆ ਸੀ। ਮੈਂ ਇਸ ਬਾਰੇ ਉਨ੍ਹਾਂ ਦੇ (ਮਹਿੰਦਰ ਕੌਰ) ਪਤੀ ਨਾਲ ਵੀ ਗੱਲ ਕੀਤੀ। ਮੇਰਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਦੇਸ਼ ‘ਚ ਬਹੁਤ ਸਾਰੇ ਵਿਰੋਧ ਪ੍ਰਦਰਸ਼ਨ ਹੋ ਰਹੇ ਸਨ। ਮੈਂ ਇਸ ਬਾਰੇ ਇੱਕ ਆਮ ਟਵੀਟ ਕੀਤਾ। ਕਿਸੇ ਵੀ ਗਲਤਫਹਿਮੀ ਲਈ ਮੈਂ ਮੁਆਫ਼ੀ ਮੰਗਦੀ ਹਾਂ।

Follow Us
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...