ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸੰਭਾਲੀ ਜ਼ਿੰਮੇਵਾਰੀ, ਗ੍ਰਹਿ ਸਕੱਤਰ ਸਣੇ ਸੀਨੀਅਰ ਅਧਿਕਾਰੀ ਰਹੇ ਮੌਜੂਦ

ਕੇ.ਏ.ਪੀ ਸਿਨਹਾ ਨੂੰ ਪੰਜਾਬ ਦਾ 43ਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੁੱਧਵਾਰ ਦੁਪਹਿਰ ਨੂੰ ਅਨੁਰਾਗ ਵਰਮਾ ਨੂੰ ਅਚਾਨਕ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸੰਭਾਲੀ ਜ਼ਿੰਮੇਵਾਰੀ, ਗ੍ਰਹਿ ਸਕੱਤਰ ਸਣੇ ਸੀਨੀਅਰ ਅਧਿਕਾਰੀ ਰਹੇ ਮੌਜੂਦ
ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇ.ਏ.ਪੀ ਸਿਨਹਾ
Follow Us
tv9-punjabi
| Updated On: 10 Oct 2024 15:34 PM

ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇਏਪੀ ਸਿਨਹਾ (1992 ਬੈਚ) ਨੇ ਅੱਜ ਵੀਰਵਾਰ ਨੂੰ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਇਸ ਮੌਕੇ ਗ੍ਰਹਿ ਸਕੱਤਰ ਸਣੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਕੇ.ਏ.ਪੀ ਸਿਨਹਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਾਰਦਰਸ਼ੀ ਤੇ ਮੁਸ਼ਕਲ ਰਹਿਤ ਮੁਹੱਈਆ ਕਰਵਾਈਆਂ ਜਾਣਗੀਆਂ। ਲੋਕ ਭਲਾਈ ਨਾਲ ਸਬੰਧਤ ਸਕੀਮਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਕੇ.ਏ.ਪੀ ਸਿਨਹਾ ਨੂੰ ਪੰਜਾਬ ਦਾ 43ਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੁੱਧਵਾਰ ਦੁਪਹਿਰ ਨੂੰ ਅਨੁਰਾਗ ਵਰਮਾ ਨੂੰ ਅਚਾਨਕ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਢਾਈ ਸਾਲਾਂ ‘ਚ ਤੀਸਰਾ ਮੁੱਖ ਸਕੱਤਰ ਨਿਯੁਕਤ

ਪੰਜਾਬ ਸਰਕਾਰ ਨੂੰ ਸੱਤਾ ਵਿੱਚ ਆਏ ਕਰੀਬ 30 ਮਹੀਨੇ ਹੋ ਗਏ ਹਨ। ਇਸ ਤੋਂ ਪਹਿਲਾਂ ਸੀਨੀਅਰ ਆਈਏਐਸ ਅਨਿਰੁਧ ਤਿਵਾਰੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਕਰੀਬ 2 ਸਾਲ ਪਹਿਲਾਂ 1989 ਬੈਚ ਦੇ ਐਲਏਐਸ ਵੀਕੇ ਜੰਜੂਆ ਇਸ ਅਹੁਦੇ ‘ਤੇ ਤਾਇਨਾਤ ਸਨ।

ਇਸ ਤੋਂ ਬਾਅਦ ਜਦੋਂ ਉਹ ਸੇਵਾਮੁਕਤ ਹੋਏ ਤਾਂ ਇਸ ਅਹੁਦੇ ਦੀ ਜ਼ਿੰਮੇਵਾਰੀ ਅਨੁਰਾਗ ਵਰਮਾ ਨੂੰ ਸੌਂਪ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਅਨੁਰਾਗ ਵਰਮਾ ਨੇ 1 ਜੁਲਾਈ 2023 ਨੂੰ ਮੁੱਖ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ ਸੀ। ਕੇਏਪੀ ਸਿਨਹਾ ਪੰਜਾਬ ਦੇ 43ਵੇਂ ਮੁੱਖ ਸਕੱਤਰ ਬਣ ਗਏ ਹਨ।

ਕੁਝ ਦਿਨ ਪਹਿਲਾਂ 4 ਨਵੇਂ ਮੰਤਰੀ ਬਦਲੇ ਗਏ

ਕਰੀਬ 16 ਦਿਨ ਪਹਿਲਾਂ 23 ਸਤੰਬਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਸਰਕਾਰ ਨੇ ਆਪਣੇ ਚਾਰ ਮੰਤਰੀਆਂ ਦੀ ਛੁੱਟੀ ਕਰ ਦਿੱਤਾ ਸੀ। ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਨ੍ਹਾਂ ਮੰਤਰੀਆਂ ਵਿੱਚ ਬਲਕਾਰ ਸਿੰਘ, ਚੇਤਨ ਸਿੰਘ ਜੋੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਸਨ। ਜਦਕਿ 5 ਨਵੇਂ ਮੰਤਰੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਮਹਿੰਦਰ ਭਗਤ, ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਅਤੇ ਡਾ: ਰਵਜੋਤ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ: KAP ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ...
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ...
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ...
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !...
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ  ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ...
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?...