ਅੰਮ੍ਰਿਤਸਰ: ਕਪਿਲ ਸ਼ਰਮਾ ਦੀ ਭੈਣ ਦੇ ਘਰ ‘ਤੇ ਗੋਲੀਬਾਰੀ, ਪੁਲਿਸ ਦਾ ਇਨਕਾਰ

Updated On: 

25 May 2026 15:18 PM IST

ਸੂਤਰਾਂ ਮੁਤਾਬਕ, ਘਟਨਾ ਤੋਂ ਬਾਅਦ ਪੁਲਿਸ ਘਰ ਤੇ ਇਲਾਕੇ 'ਚ ਹੋਰ ਘਰਾਂ ਦੀ ਸੀਸੀਟੀਵੀ ਫੁਟੇਜ਼ ਆਪਣੇ ਨਾਲ ਲੈ ਗਈ ਹੈ। ਦੂਜੇ ਪਾਸੇ, ਘਰ ਦੇ ਕਿਸੇ ਵੀ ਮੈਂਬਰ ਜਾਂ ਘਰ ਦੇ ਕਿਸੇ ਵੀ ਕਰਮਚਾਰੀ ਨੇ ਘਟਨਾ ਬਾਰੇ ਬੋਲਣ ਤੋਂ ਇਨਕਾਰ ਕੀਤਾ ਹੈ। ਇਸ ਮਾਮਲੇ ਨੂੰ ਗੰਭੀਰਤ ਨਾਲ ਲਿਆ ਜਾ ਰਿਹਾ, ਕਿਉਂਕਿ ਕਪਿਲ ਸ਼ਰਮਾ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ ਤੇ ਉਨ੍ਹਾਂ ਦੇ ਕੈਨੇਡਾ ਵਿਖੇ 'ਕੈਪਸ ਕੈਫੇ' 'ਤੇ ਗੋਲੀਬਾਰੀ ਹੋ ਚੁੱਕੀ ਹੈ।

ਅੰਮ੍ਰਿਤਸਰ: ਕਪਿਲ ਸ਼ਰਮਾ ਦੀ ਭੈਣ ਦੇ ਘਰ ਤੇ ਗੋਲੀਬਾਰੀ, ਪੁਲਿਸ ਦਾ ਇਨਕਾਰ

ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ ਦੀ ਭੈਣ ਦੇ ਘਰ ਦੇ ਬਾਹਰ ਫਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ, ਗੋਲੀਬਾਰੀ ਦੀ ਘਟਨਾ ਤੋਂ ਪਹਿਲਾਂ ਫਿਰੌਤੀ ਵੀ ਮੰਗੀ ਗਈ ਸੀ। ਇਸ ਤੋਂ ਬਾਅਦ ਅੰਮ੍ਰਿਤਸਰ ‘ਚ ਕਪਿਲ ਸ਼ਰਮਾ ਦੀ ਭੈਣ ਦੇ ਘਰ ਦੇ ਬਾਹਰ ਦਿਨ-ਦਿਹਾੜੇ ਗੋਲੀਬਾਰੀ ਕੀਤੀ ਗਈ। ਹਾਲਾਂਕਿ, ਪੁਲਿਸ ਨੇ ਇਸ ਮਾਮਲੇ ਦੀ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਹੈ।

ਸੂਤਰਾਂ ਮੁਤਾਬਕ, ਘਟਨਾ ਤੋਂ ਬਾਅਦ ਪੁਲਿਸ ਘਰ ਤੇ ਇਲਾਕੇ ‘ਚ ਹੋਰ ਘਰਾਂ ਦੀ ਸੀਸੀਟੀਵੀ ਫੁਟੇਜ਼ ਆਪਣੇ ਨਾਲ ਲੈ ਗਈ ਹੈ। ਦੂਜੇ ਪਾਸੇ, ਘਰ ਦੇ ਕਿਸੇ ਵੀ ਮੈਂਬਰ ਜਾਂ ਘਰ ਦੇ ਕਿਸੇ ਵੀ ਕਰਮਚਾਰੀ ਨੇ ਘਟਨਾ ਬਾਰੇ ਬੋਲਣ ਤੋਂ ਇਨਕਾਰ ਕੀਤਾ ਹੈ। ਇਸ ਮਾਮਲੇ ਨੂੰ ਗੰਭੀਰਤ ਨਾਲ ਲਿਆ ਜਾ ਰਿਹਾ, ਕਿਉਂਕਿ ਕਪਿਲ ਸ਼ਰਮਾ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ ਤੇ ਉਨ੍ਹਾਂ ਦੇ ਕੈਨੇਡਾ ਵਿਖੇ ‘ਕੈਪਸ ਕੈਫੇ’ ‘ਤੇ ਗੋਲੀਬਾਰੀ ਹੋ ਚੁੱਕੀ ਹੈ।

ਪੁਲਿਸ ਦਾ ਇਨਕਾਰ

ਇਸ ਸਬੰਧੀ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ। ਟਵੀਟ ‘ਚ ਲਿਖਿਆ ਹੈ- ਕੁੱਝ ਗੈਰ-ਜ਼ਿੰਮੇਵਾਰ ਵਿਅਕਤੀ ਅੰਮ੍ਰਿਤਸਰ ‘ਚ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਹੋਈ ਕਥਿਤ ਗੋਲੀਬਾਰੀ ਦੀ ਘਟਨਾ ਬਾਰੇ ਅਫਵਾਹਾਂ ਫੈਲਾ ਰਹੇ ਹਨ। ਤੱਥਾਂ ਨੂੰ ਸਪੱਸ਼ਟ ਕਰਨ ਤੇ ਗਲਤ ਜਾਣਕਾਰੀ ਨੂੰ ਦੂਰ ਕਰਨ ਲਈ ਇੱਕ ਅਧਿਕਾਰਤ ਵੀਡੀਓ ਬਿਆਨ ਜਾਰੀ ਕੀਤਾ ਜਾ ਰਿਹਾ ਹੈ। ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅਫਵਾਹਾਂ ‘ਤੇ ਧਿਆਨ ਨਾ ਦੇਣ ਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਪ੍ਰਮਾਣਿਤ ਜਾਣਕਾਰੀ ‘ਤੇ ਭਰੋਸਾ ਕਰਨ।

ਕੈਨੇਡਾ ਦੇ ਕੈਪਸ ਕੈਫੇ ‘ਤੇ ਤਿੰਨ ਵਾਰ ਹੋ ਚੁੱਕੀ ਗੋਲੀਬਾਰੀ

ਦੱਸ ਦੇਈਏ ਕਿ ਬੀਤੇ ਸਾਲ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਖੇ ਸਰੀ ‘ਚ ਕਪਿਲ ਸ਼ਰਮਾ ਦੇ ਕੈਪਸ ਕੈਫੇ ‘ਤੇ ਫਾਇੰਰਿੰਗ ਹੋ ਚੁੱਕੀ ਹੈ। ਇਹ ਕੈਫੇ ਖੁਲ੍ਹੇ ਨੂੰ ਇੱਕ ਹਫ਼ਤਾ ਹੀ ਹੋਇਆ ਸੀ, ਜਿਸ ਤੋਂ ਤੁਰੰਤ ਬਾਅਦ ਹੀ ਇਸ ‘ਤੇ ਗੋਲੀਬਾਰੀ ਹੋ ਗਈ ਸੀ। ਇਹ ਘਟਨਾ 9 ਜੁਲਾਈ, 2025 ਨੂੰ ਵਾਪਰੀ ਸੀ।

ਕਪਿਲ ਦੇ ਕੈਨੇਡਾ ਵਾਲੇ ਕੈਪਸ ਕੈਫੇ ‘ਤੇ ਗੈਂਗਸਟਰਾਂ ਵੱਲੋਂ ਸਿਰਫ਼ ਇੱਕ ਵਾਰ ਨਹੀਂ, ਸਗੋਂ ਕੁੱਲ ਮਿਲਾ ਕੇ ਤਿੰਨ ਵਾਰ ਫਾਈਰਿੰਗ ਕਰਕੇ ਕਪਿਲ ਤੇ ਉਨ੍ਹਾਂ ਦੇ ਫੈਨਸ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਕਪਿਲ ਨੇ ਪੋਸਟ ਸ਼ੇਅਰ ਕਰਕੇ ਕਿਹਾ ਸੀ ਕਿ ਉਹ ਅਜਿਹੀਆਂ ਧਮਕੀਆਂ ਤੋਂ ਨਹੀਂ ਡਰਦੇ ਹਨ। ਉਨ੍ਹਾਂ ਦਾ ਇਹ ਸਫ਼ਰ ਲਗਾਤਾਰ ਜਾਰੀ ਰਹੇਗਾ। ਇਸ ਤੋਂ ਬਾਅਦ ਕਪਿਲ ਨੇ ਕੈਪਸ ਕੈਫੇ ਦੀ ਚੈਨ ਨੂੰ ਅੱਗੇ ਵਧਾਉਂਦੇ ਹੋਏ ਦੁਬਈ ‘ਚ ਵੀ ਕੈਫੇ ਦੀ ਸ਼ੁਰੂਆਤ ਕੀਤੀ ਸੀ।

Follow Us