ਕਪੂਰਥਲਾ: ਪੁਰਾਣੀ ਰੰਜਿਸ਼ ਦੇ ਚਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਛੋਟਾ ਭਰਾ ਵੀ ਜ਼ਖਮੀ

Published: 

12 Aug 2026 14:51 PM IST

ਮ੍ਰਿਤਕ ਦੀ ਪਛਾਣ 24 ਸਾਲਾਂ ਲਵਪ੍ਰੀਤ ਸਿੰਘ ਉਰਫ਼ ਲੱਬਾ ਪੁੱਤਰ ਸੋਢੀ, ਵਾਸੀ ਬਿਸ਼ਨਪੁਰ ਜੱਟਾਂ ਵਜੋਂ ਹੋਈ ਹੈ। ਉੱਥੇ ਹੀ, ਮ੍ਰਿਤਕ ਦਾ ਛੋਟਾ ਭਰਾ ਹਰਸ਼ਦੀਪ ਸਿੰਘ ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਸਥਾਨਕ ਲੋਕਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਦਾਖਲ ਕਰਵਾਇਆ।

ਕਪੂਰਥਲਾ: ਪੁਰਾਣੀ ਰੰਜਿਸ਼ ਦੇ ਚਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਛੋਟਾ ਭਰਾ ਵੀ ਜ਼ਖਮੀ

ਕਪੂਰਥਲਾ: ਪੁਰਾਣੀ ਰੰਜਿਸ਼ ਦੇ ਚਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਛੋਟਾ ਭਰਾ ਵੀ ਜ਼ਖਮੀ

ਕਪੂਰਥਲਾ ਦੇ ਪਿੰਡ ਬਿਸ਼ਨਪੁਰ ਜੱਟਾਂ ‘ਚ ਮੰਗਲਵਾਰ ਦੇਰ ਸ਼ਾਮ ਪੁਰਾਣੀ ਰੰਜਿਸ਼ ਨੂੰ ਲੈ ਕੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਉਸ ਦਾ ਛੋਟਾ ਭਰਾ ਵੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਪਿੰਡ ‘ਚ ਦਹਿਸ਼ਤ ਦਾ ਮਾਹੌਲ ਹੈ।

ਮ੍ਰਿਤਕ ਦੀ ਪਛਾਣ 24 ਸਾਲਾਂ ਲਵਪ੍ਰੀਤ ਸਿੰਘ ਉਰਫ਼ ਲੱਬਾ ਪੁੱਤਰ ਸੋਢੀ, ਵਾਸੀ ਬਿਸ਼ਨਪੁਰ ਜੱਟਾਂ ਵਜੋਂ ਹੋਈ ਹੈ। ਉੱਥੇ ਹੀ, ਮ੍ਰਿਤਕ ਦਾ ਛੋਟਾ ਭਰਾ ਹਰਸ਼ਦੀਪ ਸਿੰਘ ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਸਥਾਨਕ ਲੋਕਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ‘ਚ ਦਾਖਲ ਕਰਵਾਇਆ।

ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ

ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਡਾ. ਸ਼ੀਤਲ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਸਥਾਨ ‘ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਨੇ ਮੌਕੇ ਤੋਂ ਜ਼ਰੂਰੀ ਸਬੂਤ ਇਕੱਠੇ ਕੀਤੇ।

ਮੁਲਜ਼ਮਾਂ ਦੀ ਹੋਈ ਪਛਾਣ, ਗ੍ਰਿਫ਼ਤਾਰੀ ਲਈ ਛਾਪੇਮਾਰੀ

ਡੀਐਸਪੀ ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੁਲਿਸ ਪੁਰਾਣੀ ਰੰਜਿਸ਼ ਸਮੇਤ ਵਾਰਦਾਤ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਘਟਨਾ ਤੋਂ ਬਾਅਦ ਪਿੰਡ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Loading...
Unable to load recommendations.
Follow Us