ਕਪੂਰਥਲਾ-ਜਲੰਧਰ ਸੜਕ ‘ਤੇ ਹਾਦਸਾ: ਤਿੰਨ ਬਾਈਕ ਸਵਾਰ ਟੋਏ ‘ਚ ਡਿੱਗੇ, ਹਸਪਤਾਲ ਲਿਜਾਂਦੇ ਸਮੇਂ ਇੱਕ ਦੀ ਮੌਤ, ਦੋ ਜ਼ਖਮੀ
ਮਿਲੀ ਜਾਣਕਾਰੀ ਮੁਤਾਬਕ ਇਬਨ ਪਿੰਡ ਦਾ ਰਹਿਣ ਵਾਲਾ ਹਰਦੀਪ ਸਿੰਘ ਤਰਖਾਣ ਦਾ ਕੰਮ ਕਰਦਾ ਹੈ। ਆਪਣਾ ਕੰਮ ਖਤਮ ਕਰਨ ਤੋਂ ਬਾਅਦ, ਉਹ ਸੁਖਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਜੁਝਾਰ ਸਿੰਘ ਨਾਲ ਮੋਟਰਸਾਈਕਲ 'ਤੇ ਅਹਿਮਦਪੁਰ ਤੋਂ ਅਠੋਲਾ ਰਾਹੀਂ ਆਪਣੇ ਪਿੰਡ ਵਾਪਸ ਆ ਰਿਹਾ ਸੀ।

ਕਪੂਰਥਲਾ ਦੇ ਅਹਿਮਦਪੁਰ ਪਿੰਡ ਅਤੇ ਅਠੋਲਾ ਵਿਚਕਾਰ ਇੱਕ ਪੁਲ ਨਿਰਮਾਣ ਵਾਲੀ ਥਾਂ ‘ਤੇ ਬੀਤੀ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਅਚਾਨਕ ਉਸਾਰੀ ਦੇ ਕੰਮ ਲਈ ਪੁੱਟੇ ਗਏ ਡੂੰਘੇ ਟੋਏ ਵਿੱਚ ਡਿੱਗ ਗਏ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ, ਉਸਾਰੀ ਏਜੰਸੀ ਅਤੇ ਪ੍ਰਸ਼ਾਸਨ ‘ਤੇ ਸੁਰੱਖਿਆ ਮਾਪਦੰਡਾਂ ਨੂੰ ਨਜ਼ਰਅੰਦਾਜ਼ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਗਏ ਹਨ।
ਮਿਲੀ ਜਾਣਕਾਰੀ ਮੁਤਾਬਕ ਇਬਨ ਪਿੰਡ ਦਾ ਰਹਿਣ ਵਾਲਾ ਹਰਦੀਪ ਸਿੰਘ ਤਰਖਾਣ ਦਾ ਕੰਮ ਕਰਦਾ ਹੈ। ਆਪਣਾ ਕੰਮ ਖਤਮ ਕਰਨ ਤੋਂ ਬਾਅਦ, ਉਹ ਸੁਖਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਜੁਝਾਰ ਸਿੰਘ ਨਾਲ ਮੋਟਰਸਾਈਕਲ ‘ਤੇ ਅਹਿਮਦਪੁਰ ਤੋਂ ਅਠੋਲਾ ਰਾਹੀਂ ਆਪਣੇ ਪਿੰਡ ਵਾਪਸ ਆ ਰਿਹਾ ਸੀ।
ਟੋਏ ਨੇੜੇ ਨਹੀਂ ਲਾਇਆ ਸੀ ਕੋਈ ਸਾਈਨ ਬੋਰਡ
ਜ਼ਖਮੀ ਹਰਦੀਪ ਸਿੰਘ ਨੇ ਦੱਸਿਆ ਕਿ ਜਿਸ ਸੜਕ ‘ਤੇ ਪੁਲ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ, ਉੱਥੇ ਕੋਈ ਰੋਸ਼ਨੀ ਦਾ ਪ੍ਰਬੰਧ ਨਹੀਂ ਸੀ ਅਤੇ ਨਾ ਹੀ ਟੋਏ ਦੇ ਆਲੇ-ਦੁਆਲੇ ਕੋਈ ਬੈਰੀਕੇਡ ਜਾਂ ਚੇਤਾਵਨੀ ਸਾਈਨ ਸੀ। ਇਸ ਘੋਰ ਲਾਪਰਵਾਹੀ ਕਾਰਨ ਉਹ ਹਨੇਰੇ ਵਿੱਚ ਟੋਆ ਨਹੀਂ ਦੇਖ ਸਕਿਆ ਅਤੇ ਉਸ ਦਾ ਮੋਟਰਸਾਈਕਲ ਸਿੱਧਾ ਉਸ ਵਿੱਚ ਡਿੱਗ ਗਿਆ।
ਹਸਪਤਾਲ ਪਹੁੰਚਦੇ ਹੀ ਇੱਕ ਦੀ ਮੌਤ, 2 ਇਲਾਜ਼ ਅਧੀਨ
ਹਾਦਸੇ ਤੋਂ ਬਾਅਦ ਤਿੰਨੋਂ ਲੋਕ ਖੱਡੇ ਵਿੱਚ ਡਿੱਗ ਗਏ। ਉਨ੍ਹਾਂ ਨੂੰ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। 108 ਐਂਬੂਲੈਂਸ ਦੀ ਮਦਦ ਨਾਲ ਤੁਰੰਤ ਤਿੰਨੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ। ਸਿਵਲ ਹਸਪਤਾਲ ਕਪੂਰਥਲਾ ਵਿੱਚ ਡਿਊਟੀ ‘ਤੇ ਤਾਇਨਾਤ ਡਾਕਟਰ ਅਸ਼ੀਸ਼ ਪਾਲ ਨੇ ਕਿਹਾ – ਮੋਟਰਸਾਈਕਲ ਚਲਾ ਰਹੇ ਸੁਖਵਿੰਦਰ ਸਿੰਘ ਦੀ ਹਸਪਤਾਲ ਲਿਆਂਦੇ ਜਾਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ।
ਜੁਝਾਰ ਸਿੰਘ ਅਤੇ ਹਰਦੀਪ ਸਿੰਘ ਹਸਪਤਾਲ ਵਿੱਚ ਇਲਾਜ਼ ਅਧੀਨ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜ਼ਖਮੀ ਹਰਦੀਪ ਸਿੰਘ ਨੇ ਉਸਾਰੀ ਏਜੰਸੀ ਅਤੇ ਸਬੰਧਤ ਪ੍ਰਸ਼ਾਸਨ ‘ਤੇ ਗੰਭੀਰ ਲਾਪਰਵਾਹੀ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।