ਕਪੂਰਥਲਾ: ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਦੀ ਟੱਕਰ, ਫਿਰ ਟਰੱਕ ਦਾ ਟਾਇਰ ਸਿਰ ਤੋਂ ਲੰਘਿਆ, ਹਾਦਸੇ ਦਾ ਖੌਫ਼ਨਾਕ ਵੀਡੀਓ
Kapurthala Accident: ਹਾਦਸੇ ਦੀ ਸੂਚਨਾ ਮਿਲਦੇ ਹੀ ਐਸਐਸਐਫ ਟੀਮ, ਪੀਸੀਆਰ ਅਤੇ ਸਿਟੀ ਪੁਲਿਸ ਮੌਕੇ 'ਤੇ ਪਹੁੰਚੀ, ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰੱਖ ਦਿੱਤਾ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਗੌਰਵ ਪੁੱਤਰ ਲਾਲਚੰਦ ਵਾਸੀ ਪੁਰਾਣਾ ਦਾਣਾ ਮੰਡੀ, ਕਪੂਰਥਲਾ ਵਜੋਂ ਹੋਈ ਹੈ। ਉਹ ਵੀਰਵਾਰ ਦੀ ਸਵੇਰੇ ਕੰਮ ਲਈ ਘਰੋਂ ਨਿਕਲਿਆ ਸੀ।
ਕਪੂਰਥਲਾ ‘ਚ ਵੀਰਵਾਰ ਸਵੇਰੇ ਦੋ ਮੋਟਰਸਾਈਕਲਾਂ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ‘ਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਰਕੂਲਰ ਰੋਡ ‘ਤੇ ਸਵੇਰੇ 9:08 ਵਜੇ ਵਾਪਰਿਆ। ਆਹਮੋ-ਸਾਹਮਣੇ ਟੱਕਰ ਤੋਂ ਬਾਅਦ, ਇੱਕ ਟਰੱਕ ਦਾ ਪਿਛਲਾ ਟਾਇਰ ਇੱਕ ਸਵਾਰ ਦੇ ਸਿਰ ਤੋਂ ਲੰਘ ਗਿਆ, ਜੋ ਜ਼ਮੀਨ ‘ਤੇ ਡਿੱਗ ਗਿਆ ਸੀ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਐਸਐਸਐਫ ਟੀਮ, ਪੀਸੀਆਰ ਅਤੇ ਸਿਟੀ ਪੁਲਿਸ ਮੌਕੇ ‘ਤੇ ਪਹੁੰਚੀ, ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰੱਖ ਦਿੱਤਾ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਗੌਰਵ ਪੁੱਤਰ ਲਾਲਚੰਦ ਵਾਸੀ ਪੁਰਾਣਾ ਦਾਣਾ ਮੰਡੀ, ਕਪੂਰਥਲਾ ਵਜੋਂ ਹੋਈ ਹੈ। ਉਹ ਵੀਰਵਾਰ ਦੀ ਸਵੇਰੇ ਕੰਮ ਲਈ ਘਰੋਂ ਨਿਕਲਿਆ ਸੀ।
ਪੁਲਿਸ ਜਾਣਕਾਰੀ ਅਨੁਸਾਰ, ਦਸ਼ਮੇਸ਼ ਕਲੋਨੀ ਦਾ ਰਹਿਣ ਵਾਲਾ ਹਰਸ਼ ਪੰਡਿਤ ਆਪਣੇ ਮੋਟਰਸਾਈਕਲ ‘ਤੇ ਸਰਕੂਲਰ ਰੋਡ ‘ਤੇ ਜਾ ਰਿਹਾ ਸੀ ਜਦੋਂ ਉਸ ਦੀ ਟੱਕਰ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਹੋ ਗਈ। ਟੱਕਰ ਤੋਂ ਬਾਅਦ ਦੋਵੇਂ ਸੜਕ ‘ਤੇ ਡਿੱਗ ਪਏ। ਪਿੱਛੇ ਤੋਂ ਆ ਰਹੇ ਟਰੱਕ ਦਾ ਪਿਛਲਾ ਟਾਇਰ ਗੌਰਵ ਦੇ ਸਿਰ ਤੋਂ ਲੰਘ ਗਿਆ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਪੀੜਤ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


