ਸੁਖਪਾਲ ਖਹਿਰਾ ਨੂੰ ਕਪੂਰਥਲਾ ਅਦਾਲਤ ਤੋਂ ਵੱਡੀ ਰਾਹਤ, ਕੋਰਟ ਨੇ ਮੰਜੂਰ ਕੀਤੀ ਜ਼ਮਾਨਤ

Updated On: 

15 Jan 2024 16:06 PM

Sukhpal Khaira Bail: ਇਸੇ ਸਾਲ 4 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਤੇ ਕਪੁਰਥਲਾ ਚ ਇੱਕ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਨਵਾਂ ਕੇਸ ਦਰਜ ਕਰਕੇ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਸੀ। ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਕਿਹਾ ਕਿ ਸੁਭਾਨਪੁਰ ਥਾਣੇ ਵਿੱਚ 4 ਜਨਵਰੀ ਨੂੰ ਦਰਜ ਐਫਆਈਆਰ ਪੂਰੀ ਤਰ੍ਹਾਂ ਝੂਠੀ ਅਤੇ ਸਿਆਸਤ ਤੋਂ ਪ੍ਰੇਰਿਤ ਹੈ।

ਸੁਖਪਾਲ ਖਹਿਰਾ ਨੂੰ ਕਪੂਰਥਲਾ ਅਦਾਲਤ ਤੋਂ ਵੱਡੀ ਰਾਹਤ, ਕੋਰਟ ਨੇ ਮੰਜੂਰ ਕੀਤੀ ਜ਼ਮਾਨਤ

ਸੁਖਪਾਲ ਖਹਿਰਾ (ਫਾਈਲ ਫੋਟੋ)

Follow Us On

ਅੱਜ ਕਪੂਰਥਲਾ ਅਦਾਲਤ ਨੇ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਦੀ ਪਟੀਸ਼ਨ ‘ਤੇ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਗੱਲ ਦੀ ਪੁਸ਼ਟੀ ਸੁਖਪਾਲ ਸਿੰਘ ਖਹਿਰਾ ਦੇ ਵਕੀਲਾਂ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਕੀਤੀ ਹੈ। ਇਸੇ ਸਾਲ 4 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਤੇ ਕਪੁਰਥਲਾ ਚ ਇੱਕ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਨਵਾਂ ਕੇਸ ਦਰਜ ਕਰਕੇ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਸੀ।

ਖਹਿਰਾ ਦੇ ਵਕੀਲਾਂ ਨੇ ਮਾਮਲੇ ਨੂੰ ਲੈ ਕੇ ਪੂਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਹੈ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਵੱਲੋਂ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਕਾਰਨ ਪੁਲਿਸ ਨੇ 9 ਜਨਵਰੀ ਨੂੰ ਰਿਕਾਰਡ ਪੇਸ਼ ਨਹੀਂ ਕੀਤਾ । ਇਸ ਤੋਂ ਬਾਅਦ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਸਨ ਅਤੇ ਇਸ ਤੋਂ ਬਾਅਦ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਸੀ। ਇਸ ਲਈ ਅਗਲੇ ਦਿਨ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ। ਹੁਣ ਪੁਲਿਸ ਨੇ ਅੱਜ ਦੁਪਹਿਰ ਬਾਅਦ ਰਿਕਾਰਡ ਪੇਸ਼ ਕੀਤਾ ਅਤੇ ਦੋਵਾਂ ਪਾਸਿਆਂ ਦੀ ਬਹਿਸ ਤੋਂ ਬਾਅਦ ਫੈਸਲੇ ਦੀ ਤਰੀਕ 15 ਜਨਵਰੀ ਤੈਅ ਕਰ ਦਿੱਤੀ ਗਈ ਹੈ।

ਐਫਆਈਆਰ ਰੱਦ ਕਰਨ ਦੀ ਮੰਗ

ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਕਿਹਾ ਕਿ ਸੁਭਾਨਪੁਰ ਥਾਣੇ ਵਿੱਚ 4 ਜਨਵਰੀ ਨੂੰ ਦਰਜ ਐਫਆਈਆਰ ਪੂਰੀ ਤਰ੍ਹਾਂ ਝੂਠੀ ਅਤੇ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਦੱਸਿਆ ਕੀ ਪਿਤਾ ਦੇ ਵਕੀਲ ਵੱਲੋਂ ਇਸ ਐਫਆਈਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।