AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕਪੂਰਥਲਾ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਡੋਨੀ ਬੱਲ ਨੇ ਲਈ ਜ਼ਿੰਮੇਵਾਰੀ

ਪੂਰਥਲਾ ਦੇ ਢਿਲਵਾਂ ਇਲਾਕੇ 'ਚ ਜੀਟੀ ਰੋਡ 'ਤੇ ਏਵਨ ਪੈਲੇਸ ਨੇੜੇ ਗੁਰਪ੍ਰੀਤ ਸਿੰਘ ਆਪਣੀ ਕਾਰ ਦੀ ਡਰਾਈਵਰ ਸੀਟ 'ਤੇ ਬੈਠਾ ਸੀ। ਉਸੇ ਸਮੇਂ ਹਮਲਾਵਰਾਂ ਨੇ ਸਾਹਮਣੇ ਤੋਂ ਕਾਰ ਦੀ ਵਿੰਡਸ਼ੀਲਡ 'ਤੇ ਗੋਲੀਆਂ ਚਲਾਈਆਂ। ਇੱਕ ਗੋਲੀ ਸਿੱਧੀ ਗੁਰਪ੍ਰੀਤ ਨੂੰ ਲੱਗੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਕਪੂਰਥਲਾ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਡੋਨੀ ਬੱਲ ਨੇ ਲਈ ਜ਼ਿੰਮੇਵਾਰੀ
davinder-kumar-jalandhar
| Published: 01 May 2026 12:45 PM IST
Share

ਕਪੂਰਥਲਾ ‘ਚ ਸ਼ੁੱਕਰਵਾਰ ਸਵੇਰੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਹਾਦਸੇ ‘ਚ ਜਾਨ ਗਵਾਉਣ ਵਾਲਾ ਨੌਜਵਾਨ ਕਾਰ ਦੀ ਡਰਾਈਵਰ ਸੀਟ ‘ਤੇ ਬੈਠਾ ਸੀ। ਇਸ ਦੌਰਾਨ ਹਮਲਾਵਰਾਂ ਨੇ ਉਸ ‘ਤੇ ਫਾਇਰਿੰਗ ਕੀਤੀ। ਉਹ ਗੱਡੀ ਤੋਂ ਬਾਹਰ ਵੀ ਨਹੀਂ ਨਿਕਲ ਸਕਿਆ ਤੇ ਗੋਲੀ ਲੱਗਣ ਨਾਲ ਆਪਣੀ ਸੀਟ ‘ਤੇ ਡਿੱਗ ਪਿਆ। ਉਸ ਦੀ ਮੌਕ ‘ਤੇ ਹੀ ਮੌਤ ਹੋ ਗਈ।

ਗੋਪੀ ਐਵਨ ਪੈਲੇਸ ਦੇ ਨੇੜੇ ਆਪਣੀ ਕਾਰ ਵਿੱਚ ਬੈਠਾ ਸੀ।

ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਜਸਬੀਰ ਸਿੰਘ ਵਜੋਂ ਹੋਈ ਹੈ, ਜੋ ਕਿ ਜੈ ਰਾਮਪੁਰ ਪਿੰਡ ਦਾ ਰਹਿਣ ਵਾਲਾ ਸੀ। ਸੂਤਰਾਂ ਮੁਤਾਬਕ ਗੋਪੀ ਗੈਂਗਸਟਰ ਸੁੱਖਾ ਕਾਹਲਵਾਂ ਦਾ “ਰਾਈਟ ਹੈਂਡ” ਸੀ ਤੇ ਕਾਹਲਵਾਂ ਕਤਲ ਕੇਸ ‘ਚ ਆਖਰੀ ਗਵਾਹ ਸੀ।

ਜਾਣਕਾਰੀ ਮੁਤਾਬਕ, ਕਪੂਰਥਲਾ ਦੇ ਢਿਲਵਾਂ ਇਲਾਕੇ ‘ਚ ਜੀਟੀ ਰੋਡ ‘ਤੇ ਏਵਨ ਪੈਲੇਸ ਨੇੜੇ ਗੁਰਪ੍ਰੀਤ ਸਿੰਘ ਆਪਣੀ ਕਾਰ ਦੀ ਡਰਾਈਵਰ ਸੀਟ ‘ਤੇ ਬੈਠਾ ਸੀ। ਉਸੇ ਸਮੇਂ ਹਮਲਾਵਰਾਂ ਨੇ ਸਾਹਮਣੇ ਤੋਂ ਕਾਰ ਦੀ ਵਿੰਡਸ਼ੀਲਡ ‘ਤੇ ਗੋਲੀਆਂ ਚਲਾਈਆਂ। ਇੱਕ ਗੋਲੀ ਸਿੱਧੀ ਗੁਰਪ੍ਰੀਤ ਨੂੰ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਢਿਲਵਾਂ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ, ਕਪੂਰਥਲਾ ਦੇ ਮੁਰਦਾਘਰ ‘ਚ ਸ਼ੁੱਕਰਵਾਰ ਸਵੇਰੇ 3:45 ਵਜੇ ਦੇ ਕਰੀਬ ਜਮ੍ਹਾਂ ਕਰਵਾ ਦਿੱਤਾ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਮ੍ਰਿਤਕ ‘ਤੇ ਪਹਿਲਾਂ ਤਿੰਨ ਮੁਕੱਦਮੇ ਦਰਜ ਸਨ, ਜਿਨ੍ਹਾਂ ‘ਚ ਆਰਮਸ ਐਕਟ, ਡਕੈਤੀ ਤੇ ਐਨਡਪੀਸੀ ਦਾ ਮਾਮਲਾ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ‘ਤੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਡੋਨੀ ਬੱਲ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਤਲ ਦੀ ਲਈ ਜ਼ਿੰਮੇਵਾਰੀ

ਇਸ ਦੌਰਾਨ, ਡੋਨੀ ਬੱਲ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਲਿਖਿਆ ਸੀ: “ਮੇਰੇ ਸਾਰੇ ਭਰਾਵਾਂ ਨੂੰ ਸਤਿ ਸ੍ਰੀ ਅਕਾਲ। ਅਸੀਂ ਡੋਨੀ ਬਲ, ਮੁਹੱਬਤ ਰੰਧਾਵਾ, ਅਮਰ ਖਾਬੇ, ਪ੍ਰਭ ਦਾਸੂਵਾਲ, ਬਿੱਲਾ ਮੰਗਾ, ਤੇ ਸ਼ਗਨਪ੍ਰੀਤ। ਅੱਜ ਢਿਲਵਾਂ ਦੇ ਗੋਪੀ ਨਿੱਝਰ ਦੇ ਕਤਲ ਦੀ ਪੂਰੀ ਜ਼ਿੰਮੇਵਾਰੀ ਲੈਂਦੇ ਹਾਂ। ਉਹ ਸਾਡੇ ਵਿਰੋਧੀਆਂ, ਜੱਗੂ ਤੇ ਲਾਰੈਂਸ ਨਾਲ ਜੁੜਿਆ ਹੋਇਆ ਸੀ। ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਜਸ਼ਨ ਵੀ ਮਨਾਇਆ। ਉਸ ਨੇ ਸਾਡੇ ਭਰਾ ਗੋਰੇ ਦੇ ਕਾਤਲਾਂ ਨੂੰ ਪਨਾਹ ਦਿੱਤੀ ਤੇ ਸੋਸ਼ਲ ਮੀਡੀਆ ‘ਤੇ ਸਾਡੇ ਭਰਾ ਵਿੱਕੀ ਗੌਂਡਰ ਬਾਰੇ ਵੀ ਗਲਤ ਗੱਲ ਕੀਤੀ।

ਅੱਜ, ਉਸਨੂੰ ਮਾਰ ਕੇ, ਅਸੀਂ ਆਪਣੇ ਭਰਾਵਾਂ ਦਾ ਬਦਲਾ ਲਿਆ ਹੈ। ਇਹ ਵਿਅਕਤੀ ਸਾਡੇ ਭਰਾਵਾਂ ਦੇ ਘਰਾਂ ‘ਚ 40-40 ਤੋਂ ਬੰਦੇ ਲੈ ਕੇ ਆਉਂਦਾ ਸੀ। ਅਸੀਂ ਦੱਸ ਦੇਣਾ ਚਾਹੁੰਦੇ ਹਾਂ ਕਿ ਜੋ ਵੀ ਸਾਡੇ ਬਾਰੇ ਬਕਵਾਸ ਕਰਦਾ ਹੈ, ਉਸਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਵਾਹਿਗੁਰੂ ਮਿਹਰ। ਵੇਟ ਐਂਡ ਵੈਚ, 31 ਹੋਰ ਬਾਕੀ ਹਨ। ਟੀਵੀ9 ਪੰਜਾਬੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦ ਹੈ।

Follow Us
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ...