AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕਪੂਰਥਲਾ ‘ਚ ਗੈਸ ਏਜੰਸੀ ਕਰਮਚਾਰੀ ਕਤਲ ਮਾਮਲੇ ‘ਚ ਮੁੱਖ ਮੁਲਜ਼ਮ ਉਤਰਾਖੰਡ ਤੋਂ ਕਾਬੂ, ਮਿਲਿਆ 3 ਦਿਨਾਂ ਦਾ ਰਿਮਾਂਡ

ਕਪੂਰਥਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਬੇਹੱਦ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗਿਲਾਨੀ ਗੈਸ ਏਜੰਸੀ ਦੇ ਕਰਮਚਾਰੀ ਦੀਪਕ ਦੇ ਅਗਵਾ ਅਤੇ ਸਨਸਨੀਖੇਜ਼ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਨਵਜੋਤ ਸਿੰਘ ਉਰਫ਼ ਮਨੀ ਬਾਬਾ ਨੂੰ ਉਤਰਾਖੰਡ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਕਪੂਰਥਲਾ 'ਚ ਗੈਸ ਏਜੰਸੀ ਕਰਮਚਾਰੀ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਉਤਰਾਖੰਡ ਤੋਂ ਕਾਬੂ, ਮਿਲਿਆ 3 ਦਿਨਾਂ ਦਾ ਰਿਮਾਂਡ
davinder-kumar-jalandhar
| Updated On: 25 Jun 2026 21:37 PM IST
Share

ਕਪੂਰਥਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਬੇਹੱਦ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗਿਲਾਨੀ ਗੈਸ ਏਜੰਸੀ ਦੇ ਕਰਮਚਾਰੀ ਦੀਪਕ ਦੇ ਅਗਵਾ ਅਤੇ ਸਨਸਨੀਖੇਜ਼ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਨਵਜੋਤ ਸਿੰਘ ਉਰਫ਼ ਮਨੀ ਬਾਬਾ ਨੂੰ ਉਤਰਾਖੰਡ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਇਹ ਸਖ਼ਤ ਕਾਰਵਾਈ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਗੌਰਵ ਤੁਰਾ ਦੇ ਦਿਸ਼ਾ-ਨਿਰਦੇਸ਼ਾਂ, ਐਸ.ਪੀ. (ਡੀ) ਹਰਿੰਦਰ ਸਿੰਘ ਅਤੇ ਉਪ ਪੁਲਿਸ ਕਪਤਾਨ ਕਪੂਰਥਲਾ ਸੀਤਲ ਸਿੰਘ ਦੀਆਂ ਖ਼ਾਸ ਹਦਾਇਤਾਂ ‘ਤੇ ਅਮਲ ਵਿੱਚ ਲਿਆਂਦੀ ਗਈ ਹੈ। ਥਾਣਾ ਸਿਟੀ ਕਪੂਰਥਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਅਮਨਦੀਪ ਕੁਮਾਰ ਨਾਹਰ ਅਤੇ ਸੀ.ਆਈ.ਏ. (CIA) ਸਟਾਫ਼ ਕਪੂਰਥਲਾ ਦੇ ਸਬ-ਇੰਸਪੈਕਟਰ ਰਮਨ ਕੁਮਾਰ ਦੀਆਂ ਪੁਲਿਸ ਟੀਮਾਂ ਨੇ ਟੈਕਨੀਕਲ ਸੈੱਲ ਦੀ ਮਦਦ ਨਾਲ ਇਸ ਫ਼ਰਾਰ ਮੁਲਜ਼ਮ ਨੂੰ ਦਬੋਚਿਆ ਹੈ।

ਪਿਸਤੌਲ ਦੀ ਨੋਕ ‘ਤੇ ਦਿਨ-ਦਿਹੜੇ ਕੀਤਾ ਸੀ ਅਗਵਾ

ਪੁਲਿਸ ਕੋਲ ਦਰਜ ਬਿਆਨਾਂ ਅਨੁਸਾਰ, ਸ਼ਿਕਾਇਤਕਰਤਾ ਜਸਪਾਲ ਸਿੰਘ ਪੁੱਤਰ ਸ਼ਿੰਗਾਰਾ ਸਿੰਘ (ਵਾਸੀ ਵਰਿਆਂ ਦੋਨਾ, ਥਾਣਾ ਸਦਰ ਕਪੂਰਥਲਾ) ਨੇ ਦੱਸਿਆ ਸੀ ਕਿ ਉਸ ਦਾ ਪੁੱਤਰ ਦੀਪਕ ਔਜਲਾ ਰੋਡ ‘ਤੇ ਸਥਿਤ ਗਿਲਾਨੀ ਗੈਸ ਏਜੰਸੀ ਵਿੱਚ ਬਤੌਰ ਕਰਮਚਾਰੀ ਕੰਮ ਕਰਦਾ ਸੀ। ਮਿਤੀ 23 ਅਪ੍ਰੈਲ 2026 ਨੂੰ ਸਵੇਰੇ ਤਕਰੀਬਨ 10 ਵਜੇ ਜਸਪਾਲ ਸਿੰਘ ਆਪਣੇ ਭਰਾ ਸੁਖਪਾਲ ਸਿੰਘ ਨਾਲ ਐਕਟਿਵਾ ਸਕੂਟਰੀ ‘ਤੇ ਸਵਾਰ ਹੋ ਕੇ ਆਪਣੇ ਪੁੱਤਰ ਦੀਪਕ ਨੂੰ ਮਿਲਣ ਲਈ ਗੈਸ ਏਜੰਸੀ ਵੱਲ ਜਾ ਰਿਹਾ ਸੀ। ਜਦੋਂ ਉਹ ਏਜੰਸੀ ਦੇ ਬਿਲਕੁਲ ਨਜ਼ਦੀਕ ਪਹੁੰਚੇ, ਤਾਂ ਉਨ੍ਹਾਂ ਨੇ ਦੇਖਿਆ ਕਿ ਨਵਜੋਤ ਸਿੰਘ ਉਰਫ਼ ਮਨੀ ਬਾਬਾ, ਲਵਪ੍ਰੀਤ ਕੁਮਾਰ ਉਰਫ਼ ਪ੍ਰੀਤ ਉਰਫ਼ ਲਾਲਾ, ਰਾਜਨਦੀਪ ਸਿੰਘ ਉਰਫ਼ ਜੱਗੂ ਅਤੇ ਉਨ੍ਹਾਂ ਦੇ ਕੁਝ ਹੋਰ ਅਣਪਛਾਤੇ ਸਾਥੀ ਮਿਲ ਕੇ ਦੀਪਕ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਹੇ ਸਨ।

ਜਸਪਾਲ ਸਿੰਘ ਦੇ ਦੇਖਦੇ ਹੀ ਦੇਖਦੇ ਉਕਤ ਮੁਲਜ਼ਮਾਂ ਨੇ ਦੀਪਕ ‘ਤੇ ਪਿਸਤੌਲ ਤਾਣ ਦਿੱਤੀ ਅਤੇ ਉਸ ਨੂੰ ਜ਼ਬਰਦਸਤੀ ਇੱਕ ਚਿੱਟੇ ਰੰਗ ਦੀ ਸਵਿਫਟ ਕਾਰ ਵਿੱਚ ਬਿਠਾ ਕੇ ਅਗਵਾ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮ ਦੀਪਕ ਨੂੰ ਦਿਆਲਪੁਰ ਇਲਾਕੇ ਵਿੱਚ ਲੈ ਗਏ, ਜਿੱਥੇ ਉਨ੍ਹਾਂ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਉਸ ਨਾਲ ਭਿਆਨਕ ਕੁੱਟਮਾਰ ਕੀਤੀ, ਜਿਸ ਕਾਰਨ ਦੀਪਕ ਦੀ ਮੌਤ ਹੋ ਗਈ।

ਪਹਿਲਾਂ ਵੀ ਹੋ ਚੁੱਕੀਆਂ ਹਨ ਗ੍ਰਿਫ਼ਤਾਰੀਆਂ

ਇਸ ਘਿਨਾਉਣੀ ਵਾਰਦਾਤ ਤੋਂ ਬਾਅਦ ਥਾਣਾ ਸਿਟੀ ਕਪੂਰਥਲਾ ਵਿਖੇ ਮੁਕੱਦਮਾ ਨੰਬਰ 132 ਮਿਤੀ 23.04.2026 ਨੂੰ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 103 (ਕਤਲ), 140(1) (ਫ਼ਿਰੌਤੀ ਜਾਂ ਕਤਲ ਲਈ ਅਗਵਾ ਕਰਨਾ) ਅਤੇ 25/54/59 ਆਰਮਜ਼ ਐਕਟ ਸਮੇਤ ਹੋਰ ਸੰਬੰਧਿਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। ਪੁਲਿਸ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਲਵਪ੍ਰੀਤ ਕੁਮਾਰ ਉਰਫ਼ ਪ੍ਰੀਤ ਉਰਫ਼ ਲਾਲਾ ਅਤੇ ਲੱਕੀ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਚੁੱਕੀ ਹੈ।

ਉਤਰਾਖੰਡ ਵਿੱਚ ਲੁਕਿਆ ਹੋਇਆ ਸੀ ਮੁੱਖ ਮੁਲਜ਼ਮ

ਵਾਰਦਾਤ ਦਾ ਮੁੱਖ ਸੂਤਰਧਾਰ ਨਵਜੋਤ ਸਿੰਘ ਉਰਫ਼ ਮਨੀ ਬਾਬਾ ਕਤਲ ਦੀ ਘਟਨਾ ਤੋਂ ਬਾਅਦ ਤੋਂ ਹੀ ਲਗਾਤਾਰ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਚੱਲ ਰਿਹਾ ਸੀ। ਪੁਲਿਸ ਦੇ ਟੈਕਨੀਕਲ ਸੈੱਲ ਅਤੇ ਖੁਫੀਆ ਤੰਤਰ ਦੀ ਮਦਦ ਨਾਲ ਉਸ ਦੀ ਲੋਕੇਸ਼ਨ ਲਗਾਤਾਰ ਟਰੇਸ ਕੀਤੀ ਜਾ ਰਹੀ ਸੀ। ਪੁਖ਼ਤਾ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਉਤਰਾਖੰਡ ਵਿੱਚ ਛਾਪੇਮਾਰੀ ਕਰਕੇ 24 ਜੂਨ 2026 ਨੂੰ ਉਸ ਨੂੰ ਉੱਥੋਂ ਦਬੋਚ ਲਿਆ। ਅੱਜ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਦਾ 3 ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਹੈ। ਪੁਲਿਸ ਹੁਣ ਰਿਮਾਂਡ ਦੌਰਾਨ ਉਸ ਕੋਲੋਂ ਬੇਹੱਦ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਗੱਡੀ ਬਰਾਮਦ ਕੀਤੀ ਜਾ ਸਕੇ।

ਪੁਲਿਸ ਰਿਕਾਰਡ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਮੁੱਖ ਮੁਲਜ਼ਮ ਨਵਜੋਤ ਸਿੰਘ ਉਰਫ਼ ਮਨੀ ਬਾਬਾ ਪੁੱਤਰ ਮਲਕੀਤ ਸਿੰਘ (ਵਾਸੀ ਮੁਸਕਵੇਦ, ਥਾਣਾ ਕੋਤਵਾਲੀ ਕਪੂਰਥਲਾ) ਇੱਕ ਪੇਸ਼ੇਵਰ ਅਪਰਾਧੀ ਹੈ। ਉਸ ਦੇ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕਈ ਗੰਭੀਰ ਅਪਰਾਧਿਕ ਮੁਕੱਦਮੇ ਦਰਜ ਹਨ। ਕਪੂਰਥਲਾ ਪੁਲਿਸ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜ਼ਿਲ੍ਹੇ ਦੀ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਪਰਾਧੀਆਂ ਖ਼ਿਲਾਫ਼ ਇਹ ਸਖ਼ਤ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

Follow Us
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ...
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ...
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ...
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ...
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ...
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...