ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਪੂਰਥਲਾਂ ‘ਚ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ, ਢਹਾਈ ਗੈਰ-ਕਾਨੂੰਨੀ ਇਮਾਰਤ

ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮੌਜੂਦ ਸਨ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ ਬੀਡੀਪੀਓ ਨੂੰ ਪੰਚਾਇਤ ਵੱਲੋਂ ਦੋ ਗੈਰ-ਕਾਨੂੰਨੀ ਇਮਾਰਤਾਂ ਸਬੰਧੀ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ, ਬੀਡੀਪੀਓ ਅਧਿਕਾਰੀ ਦੇ ਸਹਿਯੋਗ ਨਾਲ ਇਹ ਕਾਰਵਾਈ ਕਰਦੇ ਹੋਏ, 2 ਇਮਾਰਤਾਂ ਨੂੰ ਢਾਹ ਦਿੱਤਾ ਗਿਆ।

ਕਪੂਰਥਲਾਂ ‘ਚ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ, ਢਹਾਈ ਗੈਰ-ਕਾਨੂੰਨੀ ਇਮਾਰਤ
Follow Us
davinder-kumar-jalandhar
| Updated On: 02 Apr 2025 00:05 AM

Kapurthala Building Demolished: ਕਪੂਰਥਲਾ ਵਿੱਚ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਸੁਭਾਨਪੁਰ ਥਾਣੇ ਦੇ ਬੂਟ ਪਿੰਡ ਵਿੱਚ ਗੈਰ-ਕਾਨੂੰਨੀ ਉਸਾਰੀਆਂ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ। ਜਿੱਥੇ ਪ੍ਰਸ਼ਾਸਨ ਦੀ ਪੁਲਿਸ ਨੇ ਪੀਲੇ ਪੰਜੇ ਦੀ ਵਰਤੋਂ ਕਰਕੇ ਗੈਰ-ਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮੌਜੂਦ ਸਨ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ ਬੀਡੀਪੀਓ ਨੂੰ ਪੰਚਾਇਤ ਵੱਲੋਂ ਦੋ ਗੈਰ-ਕਾਨੂੰਨੀ ਇਮਾਰਤਾਂ ਸਬੰਧੀ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ, ਬੀਡੀਪੀਓ ਅਧਿਕਾਰੀ ਦੇ ਸਹਿਯੋਗ ਨਾਲ ਇਹ ਕਾਰਵਾਈ ਕਰਦੇ ਹੋਏ, 2 ਇਮਾਰਤਾਂ ਨੂੰ ਢਾਹ ਦਿੱਤਾ ਗਿਆ।

ਉਸਨੇ ਦੱਸਿਆ ਕਿ ਕੁਝ ਲੋਕਾਂ ਨੇ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਵਿਅਕਤੀਆਂ ਦੇ ਰਿਕਾਰਡ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਵਿਰੁੱਧ ਐਨਪੀਐਸ ਐਕਟ ਤਹਿਤ 9 ਮਾਮਲੇ ਦਰਜ ਪਾਏ ਗਏ। ਉਨ੍ਹਾਂ ਕਿਹਾ ਕਿ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਕਪੂਰਥਲਾ ਪੁਲਿਸ ਵੱਲੋਂ ਹੁਣ ਤੱਕ 111 ਮਾਮਲੇ ਦਰਜ ਕੀਤੇ ਗਏ ਹਨ। ਜਦੋਂ ਕਿ 190 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਸ਼ੇ ਖਿਲਾਫ਼ ਚਲਾਈ ਜਾ ਰਹੀ ਮੁਹਿੰਮ

ਨਸ਼ਿਆਂ ਵਿਰੁੱਧ ਲੜਾਈ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਹਮਦਰਦੀ ਨਾ ਰੱਖਣ ਦੀ ਨੀਤੀ ਅਪਣਾਈ ਹੈ। ਇਸ ਸਮੱਸਿਆ ਵਿਰੁੱਧ ਇੱਕ ਵਿਆਪਕ ਲੜਾਈ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦਿੱਤਾ ਜਾਵੇਗਾ।