ਕਪੂਰਥਲਾ ਦੇ ਕਾਲਾ ਸੰਘਿਆਂ ‘ਚ ਕੱਪੜਾ ਵਪਾਰੀ ਦੇ ਘਰ ਤਾਬੜਤੋੜ ਫਾਇਰਿੰਗ, CCTV ‘ਚ ਕੈਦ ਹੋਈ ਵਾਰਦਾਤ

Updated On: 

10 Aug 2026 15:43 PM IST

ਕਪੂਰਥਲਾ ਦੇ ਅਧੀਨ ਪੈਂਦੇ ਕਸਬਾ ਕਾਲਾ ਸੰਘਿਆਂ ਦੇ ਮੁੱਖ ਬਾਜ਼ਾਰ ਵਿੱਚ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਕੱਪੜਾ ਵਪਾਰੀ ਦੀ ਦੁਕਾਨ ਅਤੇ ਉਸ ਦੇ ਉੱਪਰ ਬਣੇ ਮਕਾਨ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ ਗਈ। ਇਹ ਸਾਰੀ ਵਾਰਦਾਤ ਬਾਜ਼ਾਰ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਕਪੂਰਥਲਾ ਦੇ ਕਾਲਾ ਸੰਘਿਆਂ ਚ ਕੱਪੜਾ ਵਪਾਰੀ ਦੇ ਘਰ ਤਾਬੜਤੋੜ ਫਾਇਰਿੰਗ, CCTV ਚ ਕੈਦ ਹੋਈ ਵਾਰਦਾਤ

ਕਪੂਰਥਲਾ ਦੇ ਅਧੀਨ ਪੈਂਦੇ ਕਸਬਾ ਕਾਲਾ ਸੰਘਿਆਂ ਦੇ ਮੁੱਖ ਬਾਜ਼ਾਰ ਵਿੱਚ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਕੱਪੜਾ ਵਪਾਰੀ ਦੀ ਦੁਕਾਨ ਅਤੇ ਉਸ ਦੇ ਉੱਪਰ ਬਣੇ ਮਕਾਨ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ ਗਈ। ਇਹ ਸਾਰੀ ਵਾਰਦਾਤ ਬਾਜ਼ਾਰ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਗੋਲੀਬਾਰੀ ਵਿੱਚ ਕਿਸੇ ਦੇ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਚਾਰ ਖੋਲ ਬਰਾਮਦ ਕਰਕੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਮੋਟਰਸਾਈਕਲ ‘ਤੇ ਆਏ ਨੌਜਵਾਨਾਂ ਨੇ ਚਲਾਏ ਚਾਰ ਰਾਊਂਡ ਫਾਇਰ

ਮਿਲੀ ਜਾਣਕਾਰੀ ਅਨੁਸਾਰ, ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੁੱਖ ਬਾਜ਼ਾਰ ਸਥਿਤ ਕੱਪੜਾ ਵਪਾਰੀ ਕੁਲਦੀਪ ਕੁਮਾਰ ਲੂੰਬਾ ਦੀ ਦੁਕਾਨ ਦੇ ਬਾਹਰ ਪਹੁੰਚੇ। ਦੋਸ਼ ਹੈ ਕਿ ਦੋਵਾਂ ਨੌਜਵਾਨਾਂ ਨੇ ਦੁਕਾਨ ਅਤੇ ਉਨ੍ਹਾਂ ਦੀ ਰਿਹਾਇਸ਼ ਵੱਲ ਨਿਸ਼ਾਨਾ ਸਾਧਦੇ ਹੋਏ ਕਈ ਗੋਲੀਆਂ ਚਲਾਈਆਂ। ਸੀਸੀਟੀਵੀ ਫੁਟੇਜ ਦੇ ਮੁਤਾਬਕ, ਮੁਲਜ਼ਮਾਂ ਵੱਲੋਂ ਲਗਭਗ ਚਾਰ ਰਾਊਂਡ ਫਾਇਰ ਕੀਤੇ ਗਏ।

ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਮੁੱਖ ਬਾਜ਼ਾਰ ਵਿੱਚ ਡਿਊਟੀ ‘ਤੇ ਤਾਇਨਾਤ ਪਹਿਰੇਦਾਰਾਂ ਨੇ ਤੁਰੰਤ ਕੁਲਦੀਪ ਕੁਮਾਰ ਲੂੰਬਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਗਾਇਆ। ਇਸ ਤੋਂ ਬਾਅਦ ਉਨ੍ਹਾਂ ਪਿੰਡ ਦੇ ਪਤਵੰਤੇ ਸੱਜਣਾਂ ਨੂੰ ਮੌਕੇ ‘ਤੇ ਬੁਲਾਇਆ ਅਤੇ ਸਥਾਨਕ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ।

ਪੁਲਿਸ ਵੱਲੋਂ ਮਾਮਲਾ ਦਰਜ, ਮੁਲਜ਼ਮਾਂ ਦੀ ਭਾਲ ਜਾਰੀ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸ਼ੀਤਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਕਾਲਾ ਸੰਘਿਆਂ ਪੁਲਿਸ ਚੌਂਕੀ ਦੇ ਇੰਚਾਰਜ ਏ.ਐੱਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਮਾਧਿਅਮਾਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਪੁਲਿਸ ਪ੍ਰਸ਼ਾਸਨ ਨੇ ਭਰੋਸਾ ਦਿਵਾਇਆ ਹੈ ਕਿ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Loading...
Unable to load recommendations.
Follow Us