ਕਪੂਰਥਲਾ ‘ਚ ਨਸ਼ਾ ਵੇਚਣ ਵਾਲੇ ਪੂਰੇ ਪਰਿਵਾਰ ‘ਤੇ ਕੇਸ ਦਰਜ, ਭਰਾ ਗ੍ਰਿਫਤਾਰ, ਹੈਰੋਇਨ ਵੀ ਬਰਾਮਦ
ਪੰਜਾਬ ਸਰਕਾਰ ਨੇ ਨਸ਼ਾ ਕਰਨ ਅਤੇ ਨਸ਼ਾ ਵੇਚਣ ਵਾਲਿਆਂ ਤੇ ਸ਼ਖਤੀ ਕੀਤੀ ਹੈ। ਸੂਬੇ ਵਿੱਚ ਹੁਣ ਤੱਕ ਨਸ਼ਾ ਤਸਕਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਕੁਰਕ ਵੀ ਕੀਤੀ ਜਾ ਚੁੱਕੀ ਹੈ ਪਰ ਇਸਦੇ ਬਾਵਜੂਦ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਨਹੀਂ ਹੋ ਰਿਹਾ। ਤੇ ਹੁਣ ਕਪੂਰਥਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕੀਤੀ ਹੈ। ਇੱਥੇ ਨਸ਼ਾ ਵੇਚਣ ਵਾਲੇ ਪੂਰੇ ਪਰਿਵਾਰ ਦੇ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਸੁਭਾਨਪੁਰ ਥਾਣੇ ਵਿੱਚ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਕਪੂਰਥਲਾ। ਕਪੂਰਥਲਾ ‘ਚ ਨਸ਼ਾ ਵੇਚਣ ਵਾਲੀ ਲੜਕੀ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ‘ਚ ਪੁਲਿਸ ਨੇ ਪੂਰੇ ਪਰਿਵਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਵੀਡੀਓ ‘ਚ ਇਕ ਮੁਟਿਆਰ ਇਲੈਕਟ੍ਰਾਨਿਕ ਕਾਂਟੇ ‘ਤੇ ਨਸ਼ੇ ਨੂੰ ਤੋਲਦੀ ਨਜ਼ਰ ਆ ਰਹੀ ਹੈ। ਇਹ ਮਾਮਲਾ ਥਾਣਾ ਸੁਭਾਨਪੁਰ ਨੇ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕੋਲੋਂ ਦਸ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਭੁਲੱਥ ਦੇ ਡੀਐਸਪੀ (DSP) ਭਾਰਤ ਭੂਸ਼ਨ ਨੇ ਦੱਸਿਆ ਕਿ ਲੜਕੀ ਦੇ ਭਰਾ ਨੂੰ ਕਾਬੂ ਕਰ ਲਿਆ ਗਿਆ ਹੈ। ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।
ਭੁਲੱਥ ਦੇ ਡੀਐਸਪੀ ਭਾਰਤ ਭੂਸ਼ਣ ਕੇ ਨੇ ਦੱਸਿਆ ਕਿ ਵਾਇਰਲ ਵੀਡੀਓ (Viral video) ਦੀ ਸੂਚਨਾ ਮਿਲਦੇ ਹੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਵਿੱਚ ਦੋਸ਼ੀ ਦੀ ਪਹਿਚਾਣ ਆਸ਼ਾ ਰਾਣੀ ਪੁੱਤਰੀ ਮਹਿਲ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਵਜੋਂ ਹੋਈ ਹੈ। ਜਾਂਚ ਤੋਂ ਬਾਅਦ ਪੁਲਿਸ ਨੇ ਥਾਣਾ ਸੁਭਾਨਪੁਰ ਵਿਖੇ ਲੜਕੀ ਆਸ਼ਾ ਰਾਣੀ ਅਤੇ ਉਸਦੀ ਮਾਂ ਰਾਜਕੋਰ, ਪਤਨੀ ਮਹਿਲ ਸਿੰਘ ਅਤੇ ਉਸਦੇ ਭਰਾ ਗੁਰਜੰਟ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਡੀਐਸਪੀ ਭਾਰਤ ਭੂਸ਼ਣ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਛਾਪੇਮਾਰੀ ਦੌਰਾਨ ਮੁਲਜ਼ਮ ਗੁਰਜੰਟ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਕੋਲੋਂ 10 ਗ੍ਰਾਮ ਹੈਰੋਇਨ (Heroin) ਅਤੇ ਇਕ ਐਕਟਿਵਾ (ਪੀਬੀ-10-ਏਡੀ-1727) ਬਰਾਮਦ ਹੋਈ ਹੈ।