1 ਮਹੀਨੇ ‘ਚ ਘਰੋਂ ਉੱਠੀਆਂ 2 ਅਰਥੀਆਂ, 20 ਸਾਲਾ ਬੇਟੇ ਦੀ ਮੌਤ ਤੋਂ ਬਾਅਦ ਦੁਬਈ ‘ਚ ਪਿਤਾ ਨੂੰ ਪਿਆ ਦਿਲ ਦਾ ਦੌਰਾ
22 ਜੂਨ ਨੂੰ ਕਪੂਰਥਲਾ ਦੇ ਪਿੰਡ ਲੰਬੀ ਚ 20 ਸਾਲਾ ਨੌਜਵਾਨ ਕਮਲਜੀਤ ਸਿੰਘ ਦੀ ਮੌਤ ਹੋ ਗਈ ਸੀ। ਤੇ ਪੁੱਤ ਦੀ ਮੌਤ ਦੀ ਖਬਰ ਸੁਣਦੇ ਹੀ ਦੁਬਈ ਵਿੱਚ ਉਸਦੇ ਪਿਤਾ ਨੂੰ ਦਿਲ ਦਾ ਦੌਰਾ ਪਿਆ, ਜਿਸ ਨਾਲ ਉਨਾਂ ਦੀ ਮੌਤ ਹੋ ਗਈ। ਉੱਧਰ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਇਲਜ਼ਾਮ ਲਗਾਇਆ ਕਿ ਉਨਾਂ ਦੇ ਪੁੱਤ ਦਾ ਕਤਲ ਕੀਤਾ ਗਿਆ ਹੈ ਤੇ ਉਸਦੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ।
ਸਦਮੇ ‘ਚ ਆਏ ਪਿਤਾ ਦੀ ਵੀ ਹੋਈ ਮੌਤ
ਮ੍ਰਿਤਕ ਕਮਲਜੀਤ ਸਿੰਘ ਦੀ ਮਾਂ ਕਮਲੇਸ਼ ਨੇ ਦੱਸਿਆ ਕਿ ਪਿੰਡ ਦੇ ਮੌਜੂਦਾ ਸਰਪੰਚ ਅਤੇ ਪੰਚਾਇਤ ਮੈਂਬਰ ਨੇ ਉਸਨੂੰ ਇਹ ਕਹਿ ਕੇ ਹਸਪਤਾਲ ਵਿੱਚ ਦਾਖਲ ਕਰਵਾਇਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣਾ ਹੈ। ਇਸ ਤੋਂ ਬਾਅਦ ਪਿਛਲੇ ਕੁਝ ਸਾਲਾਂ ਤੋਂ ਦੁਬਈ ਰਹਿ ਰਹੇ ਮ੍ਰਿਤਕ ਲੜਕੇ ਦੇ ਪਿਤਾ ਜਗਤਾਰ ਸਿੰਘ ਸੋਨੀ ਨੂੰ ਜਦੋਂ ਆਪਣੇ ਲੜਕੇ ਕਮਲਜੀਤ ਦੀ ਮੌਤ ਦੀ ਖਬਰ ਮਿਲੀ ਤਾਂ ਉਹ ਸਦਮੇ ‘ਚ ਆ ਗਏ। 26 ਜੂਨ ਨੂੰ ਉਹ ਦੁਬਈ ‘ਚ ਕੰਮ ‘ਤੇ ਚਲੇ ਗਏ। ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਕਾਫੀ ਜੱਦੋ-ਜਹਿਦ ਤੋਂ ਬਾਅਦ ਇੱਕ ਮਹੀਨੇ ਬਾਅਦ ਮ੍ਰਿਤਕ ਦੇਹ ਕੱਲ੍ਹ 28 ਜੁਲਾਈ ਨੂੰ ਅੰਮ੍ਰਿਤਸਰ ਏਅਰਪੋਰਟ ਲਿਆਂਦੀ ਗਈ।ਪੰਜਾਬ ਸਰਕਾਰ ਤੋਂ ਮੰਗਿਆ ਇਨਸਾਫ
ਮ੍ਰਿਤਕ ਜਗਤਾਰ ਸਿੰਘ ਸੋਨੀ ਦਾ ਅੰਤਿਮ ਸੰਸਕਾਰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਲੰਬੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਮ੍ਰਿਤਕ ਕਮਲਜੀਤ ਸਿੰਘ ਦੀ ਮਾਤਾ ਕਮਲੇਸ਼ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਉਸ ਦੇ ਪੁੱਤਰ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸਦੇ ਆਰਥਿਕ ਮਦਦ ਕੀਤੀ ਜਾਵੇ। ਮ੍ਰਿਤਕ ਲੜਕੇ ਕਮਲਜੀਤ ਬਾਰੇ ਜਦੋਂ ਸਰਪੰਚ ਨਸ਼ੀਬ ਚੰਦ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਪਰਿਵਾਰ ਦੇ ਨਾਲ ਹਨ ਪਰ ਅਜੇ ਤੱਕ ਪੁਲਿਸ ਵੱਲੋਂ ਕੋਈ ਕਾਰਵਾਈ ਕਰਨ ਸਬੰਧੀ ਕੋਈ ਦਸਤਾਵੇਜ਼ ਨਹੀਂ ਮਿਲੇ ਹਨ ਅਤੇ ਨਾ ਹੀ ਪੋਸਟਮਾਰਟਮ ਦੀ ਰਿਪੋਰਟ ਪ੍ਰਾਪਤ ਹੋਈ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ ਅਤੇ ਪਰਿਵਾਰ ਨੂੰ ਪੂਰਾ ਇਨਸਾਫ਼ ਦੁਆਇਆ ਜਾਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
